ਚੰਡੀਗੜ੍ਹ/ਮੰਡੀ: Death Due to Drug Overdose: ਹਿਮਾਚਲ ਪ੍ਰਦੇਸ਼ 'ਚ ਨਸ਼ਾ ਨੌਜਵਾਨਾਂ 'ਤੇ ਬੁਰੀ ਤਰ੍ਹਾਂ ਹਾਵੀ ਹੋ ਚੁੱਕਾ ਹੈ। ਨਸ਼ੇ ਕਾਰਨ ਨੌਜਵਾਨ ਮਰ ਰਹੇ ਹਨ। ਤਾਜ਼ਾ ਮਾਮਲਾ ਪੰਜਾਬ ਦੇ ਜ਼ੀਰਕਪੁਰ ਦਾ ਹੈ। ਇੱਥੇ ਹਿਮਾਚਲ ਦੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮਾਮਲਾ ਪੁਲਿਸ ਕੋਲ ਪਹੁੰਚ ਗਿਆ ਹੈ ਅਤੇ ਜਾਂਚ ਜਾਰੀ ਹੈ।
ਜਾਣਕਾਰੀ ਮੁਤਾਬਕ ਇਹ ਘਟਨਾ ਮੋਹਾਲੀ ਦੇ ਜ਼ੀਰਕਪੁਰ ਦੀ ਹੈ। ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ 33 ਸਾਲਾ ਨਵੀਨ ਸਿਸੋਦੀਆ ਵਜੋਂ ਹੋਈ ਹੈ ਅਤੇ ਉਹ ਮੂਲ ਰੂਪ ਤੋਂ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਪਿੰਡ ਨਾਹਰਾ, ਦਾਦੌਰ ਦਾ ਰਹਿਣ ਵਾਲਾ ਸੀ। ਫਿਲਹਾਲ ਨੌਜਵਾਨ ਜ਼ੀਰਕਪੁਰ-ਪਟਿਆਲਾ ਰੋਡ 'ਤੇ ਲੱਕੀ ਢਾਬੇ ਨੇੜੇ ਕਿਰਾਏ ਦੇ ਮਕਾਨ 'ਚ ਰਹਿ ਰਿਹਾ ਸੀ।
ਨਸ਼ੇ ਦੀ ਲਤ ਕਾਰਨ ਪਤੀ ਨੇ ਵੀ ਦਿੱਤਾ ਸੀ ਛੱਡ
ਦੱਸਿਆ ਜਾ ਰਿਹਾ ਹੈ ਕਿ ਨਵੀਨ ਸ਼ੁੱਕਰਵਾਰ ਸਵੇਰੇ ਘਰ ਦੀਆਂ ਪੌੜੀਆਂ 'ਤੇ ਬੇਹੋਸ਼ ਪਿਆ ਸੀ। ਸੂਚਨਾ ਮਿਲਣ 'ਤੇ ਪੁਲਿਸ ਉਸ ਨੂੰ ਹਸਪਤਾਲ ਲੈ ਗਈ ਪਰ ਉਸ ਦੀ ਮੌਤ ਹੋ ਚੁੱਕੀ ਸੀ। ਪੁਲਿਸ ਅਨੁਸਾਰ ਨਵੀਨ ਵਿਆਹਿਆ ਹੋਇਆ ਸੀ ਪਰ ਉਸ ਦੀ ਪਤਨੀ ਨਸ਼ੇ ਦੇ ਆਦੀ ਹੋਣ ਕਾਰਨ ਉਸ ਨੂੰ ਛੱਡ ਕੇ ਚਲੀ ਗਈ ਸੀ। ਪੁਲਿਸ ਵੱਲੋਂ ਜਾਂਚ ਤੋਂ ਬਾਅਦ ਨਵੀਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਡੇਰਾਬੱਸੀ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਹੈ। ਉਨ੍ਹਾਂ ਦੇ ਆਉਣ 'ਤੇ ਪੋਸਟਮਾਰਟਮ ਕਰਵਾਇਆ ਜਾਵੇਗਾ। ਪੁਲਿਸ ਨੇ ਮਾਮਲੇ 'ਚ 174 ਦੀ ਕਾਰਵਾਈ ਕੀਤੀ ਹੈ।
ਇੱਕ ਸਾਲ ਦਾ ਹੈ ਬੱਚਾ
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪਟਿਆਲਾ ਰੋਡ ’ਤੇ ਲੱਕੀ ਢਾਬੇ ਨੇੜੇ ਇਲੈਕਟ੍ਰੋਨਿਕਸ ਦੀ ਦੁਕਾਨ ਦੀ ਦੂਜੀ ਮੰਜ਼ਿਲ ’ਤੇ ਕਿਰਾਏ ਦੇ ਮਕਾਨ ’ਚ ਰਹਿੰਦੇ ਨੌਜਵਾਨ ਨਵੀਨ ਦੀ ਲਾਸ਼ ਪੌੜੀਆਂ ’ਤੇ ਪਈ ਮਿਲੀ। ਰਾਹਗੀਰ ਨੇ ਇਸ ਦੀ ਸੂਚਨਾ ਪੁਲੀਸ ਨੂੰ ਦਿੱਤੀ। ਮਾਮਲੇ 'ਚ ਸ਼ਰਾਬ ਦੀ ਓਵਰਡੋਜ਼ ਦਾ ਮਾਮਲਾ ਤਾਂ ਸਾਹਮਣੇ ਆਇਆ ਹੈ ਪਰ ਨੌਜਵਾਨ ਦੀ ਬਾਂਹ 'ਤੇ ਕਈ ਨਿਸ਼ਾਨ ਸਨ, ਜਿਸ ਤੋਂ ਲੱਗਦਾ ਹੈ ਕਿ ਉਹ ਮੈਡੀਕਲ ਨਸ਼ਾ ਕਰਦਾ ਸੀ। ਨੌਜਵਾਨ ਵਿਆਹਿਆ ਹੋਇਆ ਸੀ ਅਤੇ ਉਸ ਦਾ ਇੱਕ ਸਾਲ ਦਾ ਬੱਚਾ ਹੈ ਪਰ ਪਤਨੀ ਉਸ ਨਾਲ ਨਹੀਂ ਰਹਿੰਦੀ ਸੀ। ਨਵੀਨ ਕਾਫ਼ੀ ਸਮੇਂ ਤੋਂ ਬੇਰੁਜ਼ਗਾਰ ਸੀ ਅਤੇ ਜ਼ੀਰਕਪੁਰ ਵਿੱਚ ਇਕੱਲਾ ਰਹਿ ਰਿਹਾ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Drug Mafia, Drug Overdose Death, Himachal