ਚੰਡੀਗੜ੍ਹ/ਹੁਸ਼ਿਆਰਪੁਰ: Punjab Crime News: ਹੁਸ਼ਿਆਰਪੁਰ (Hosiarpur) ਵਿੱਚ ਰਿਸ਼ਤਿਆਂ ਨੂੰ ਤਾਰ-ਤਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇੱਕ ਔਰਤ ਨੇ ਆਪਣੀ ਪ੍ਰੇਮੀ ਨਾਲ ਮਿਲ ਕੇ ਆਪਣੇ ਬਜ਼ੁਰਗ ਸੱਸ-ਸਹੁਰੇ ਨੂੰ ਬੇਰਹਿਮੀ ਨਾਲ ਮੌਤ (Murder) ਦੇ ਘਾਟ ਉਤਾਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਮ੍ਰਿਤਕ ਸਾਬਕਾ ਫੌਜੀ ਸੀ। ਔਰਤ ਦਾ ਪਤੀ ਵਿਦੇਸ਼ ਵਿੱਚ ਰਹਿੰਦਾ ਹੈ ਅਤੇ ਦੋਵਾਂ ਦਾ ਵਿਆਹ ਲਗਭਗ ਇੱਕ ਸਾਲ ਪਹਿਲਾਂ ਹੋਇਆ ਸੀ। ਫਿਲਹਾਲ ਪੁਲਿਸ (Punjab Police) ਨੇ ਕਤਲ ਦੇ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਨੂੰਹ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ 56 ਸਾਲਾ ਸਾਬਕਾ ਫੌਜੀ ਅਤੇ ਉਸ ਦੀ ਪਤਨੀ ਦਾ ਕਥਿਤ ਤੌਰ 'ਤੇ ਕਤਲ ਕਰ ਦਿੱਤਾ ਅਤੇ ਉਨ੍ਹਾਂ ਦੀਆਂ ਲਾਸ਼ਾਂ ਨੂੰ ਜ਼ਿਲ੍ਹੇ ਦੇ ਪਿੰਡ ਜਾਜਾ 'ਚ ਸਾੜ ਦਿੱਤਾ। ਪੁਲਿਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਟਾਂਡਾ ਦੇ ਡਿਪਟੀ ਸੁਪਰਡੈਂਟ ਆਫ ਪੁਲਿਸ ਰਾਜਕੁਮਾਰ ਨੇ ਦੱਸਿਆ ਕਿ ਸਾਬਕਾ ਫੌਜੀ ਮਨਜੀਤ ਸਿੰਘ ਅਤੇ ਉਸ ਦੀ ਪਤਨੀ ਗੁਰਮੀਤ ਕੌਰ ਦੀਆਂ ਅੰਸ਼ਕ ਤੌਰ 'ਤੇ ਸੜੀਆਂ ਹੋਈਆਂ ਲਾਸ਼ਾਂ ਸ਼ਨੀਵਾਰ ਰਾਤ ਨੂੰ ਉਨ੍ਹਾਂ ਦੇ ਘਰ ਤੋਂ ਮਿਲੀਆਂ।
ਮ੍ਰਿਤਕਾਂ ਦੇ ਲੜਕੇ ਰਵਿੰਦਰ ਸਿੰਘ ਦਾ ਵਿਆਹ ਪਿਛਲੇ ਸਾਲ ਫਰਵਰੀ ਮਹੀਨੇ ਮਨਦੀਪ ਕੌਰ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਰਵਿੰਦਰ ਕੰਮ ਲਈ ਪੁਰਤਗਾਲ ਚਲਾ ਗਿਆ। ਰਵਿੰਦਰ ਜੁਲਾਈ ਵਿਚ ਭਾਰਤ ਆਇਆ ਤਾਂ ਉਸ ਨੇ ਦੇਖਿਆ ਕਿ ਉਸ ਦੀ ਪਤਨੀ ਮਨਦੀਪ ਕੌਰ ਮੋਬਾਈਲ ਫ਼ੋਨ 'ਤੇ ਕਿਸੇ ਹੋਰ ਨਾਲ ਗੱਲ ਕਰਦੀ ਰਹਿੰਦੀ ਹੈ। ਇਸਤੋਂ ਬਾਅਦ ਰਵਿੰਦਰ ਸਿੰਘ ਆਪਣੀ ਪਤਨੀ ਦਾ ਮੋਬਾਈਲ ਫ਼ੋਨ ਲੈ ਲਿਆ ਅਤੇ ਪੁਰਤਗਾਲ ਚਲਾ ਗਿਆ। ਰਵਿੰਦਰ ਦੇ ਪਿਤਾ ਨੇ ਮਨਦੀਪ ਕੌਰ ਦੇ ਦੁਰਵਿਵਹਾਰ ਬਾਰੇ ਦੱਸਿਆ ਤਾਂ ਉਹ ਪਿਛਲੇ ਮਹੀਨੇ ਘਰ ਪਰਤਿਆ ਸੀ।
ਪੁਲਿਸ ਨੇ ਦੱਸਿਆ ਕਿ ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਮਨਦੀਪ ਕੌਰ ਨੂੰ ਪਤਾ ਸੀ ਕਿ ਉਸ ਦਾ ਪਤੀ ਸ਼ਨੀਵਾਰ ਨੂੰ ਗੁਰਦਾਸਪੁਰ ਗਿਆ ਹੈ। ਇਸਤੋਂ ਬਾਅਦ ਉਸ ਨੇ ਆਪਣੇ ਪ੍ਰੇਮੀ ਜਸਮੀਤ ਸਿੰਘ ਨੂੰ ਬੁਲਾਇਆ ਅਤੇ ਉਸ ਨੇ ਗੁਰਮੀਤ ਕੌਰ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਅਤੇ ਮਨਜੀਤ ਸਿੰਘ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਪੁਲਿਸ ਨੇ ਕਤਲ ਦੇ ਦੋਸ਼ ਹੇਠ ਮਨਦੀਪ ਅਤੇ ਉਸ ਦੇ ਪ੍ਰੇਮੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
(ਭਾਸ਼ਾ ਇਨਪੁਟ ਨਾਲ)
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।