• Home
 • »
 • News
 • »
 • punjab
 • »
 • CHANDIGARH HSGPC PRESIDENT BALJIT SINGH DADUWAL DEMANDS REMOVAL OF SUKHBIR BADAL FROM BANDI SINGHS RELEASE COMMITTEE KS

ਬੰਦੀ ਸਿੰਘਾਂ ਦੀ 11 ਮੈਂਬਰੀ ਰਿਹਾਈ ਕਮੇਟੀ ਵਿਚੋਂ ਸੁਖਬੀਰ ਬਾਦਲ ਨੂੰ ਕੱਢਿਆ ਜਾਵੇ: ਜਥੇਦਾਰ ਦਾਦੂਵਾਲ ਨੇ SGPC ਨੂੰ ਲਿਖੀ ਚਿੱਠੀ

Punjab News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਇਨ੍ਹਾਂ ਸਿੰਘਾਂ ਦੀ ਰਿਹਾਈ ਲਈ 11 ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ, ਪਰੰਤੂ ਹੁਣ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC) ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ (Baljit Singh Daduwal) ਨੇ ਸ਼੍ਰੋਮਣੀ ਕਮੇਟੀ ਕੋਲੋਂ ਇਸ ਵਿਚੋਂ ਸੁਖਬੀਰ ਬਾਦਲ ਨੂੰ ਖਦੇੜਨ ਦੀ ਮੰਗ ਕਰ ਦਿੱਤੀ ਹੈ।

 • Share this:
  ਚੰਡੀਗੜ੍ਹ: Baljit Singh Daduwal Letter to SGPC: ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਦਾ ਮੁੱਦਾ ਪੰਜਾਬ ਦੀ ਸਿੱਖ ਸਿਆਸਤ (Punjab Sikh Siyasat) ਦਾ ਧੁਰਾ ਬਣਿਆ ਹੋਇਆ ਹੈ। ਸਿੱਖ ਪਾਰਟੀਆਂ ਇਸ ਮੁੱਦੇ 'ਤੇ ਜ਼ੋਰ-ਸ਼ੋਰ ਨਾਲ ਆਪਣਾ ਹੱਕ ਜਤਾ ਰਹੀਆਂ ਹਨ ਅਤੇ ਹਰ ਸਿੱਖ ਆਗੂ ਬੰਦੀ ਸਿੰਘਾਂ ਦੀ ਰਿਹਾਈ ਲਈ ਤਤਪਰ ਵਿਖਾਈ ਦੇ ਰਿਹਾ ਹੈ, ਜਿਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਇਨ੍ਹਾਂ ਸਿੰਘਾਂ ਦੀ ਰਿਹਾਈ ਲਈ 11 ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ, ਪਰੰਤੂ ਹੁਣ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC) ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ (Baljit Singh Daduwal) ਨੇ ਸ਼੍ਰੋਮਣੀ ਕਮੇਟੀ ਕੋਲੋਂ ਇਸ ਵਿਚੋਂ ਸੁਖਬੀਰ ਬਾਦਲ ਨੂੰ ਖਦੇੜਨ ਦੀ ਮੰਗ ਕਰ ਦਿੱਤੀ ਹੈ।

  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਉਕਤ ਕਮੇਟੀ ਵਿਚੋਂ ਬਾਹਰ ਕਰਨ ਲਈ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਬਾਕਾਇਦਾ ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਚਿੱਠੀ ਲਿਖੀ ਹੈ।

  ਚਿੱਠੀ ਵਿੱਚ ਉਨ੍ਹਾਂ ਮੰਗ ਕੀਤੀ ਹੈ ਕਿ ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਨੇ ਹਮੇਸ਼ਾ ਪੰਥ ਦੇ ਦੋਸ਼ੀਆਂ ਦੀ ਪੁਸ਼ਤਪਨਾਹੀ ਕੀਤੀ ਹੈ ਅਤੇ ਸਿੱਖ ਪੰਥ ਨੂੰ ਨੁਕਸਾਨ ਹੀ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਬਾਦਲਾਂ ਨੇ ਹੀ ਦਸਮ ਪਾਤਸ਼ਾਹ ਦੀ ਨਕਲ ਕਰਨ ਵਾਲੇ ਡੇਰਾ ਸਿਰਸਾ ਮੁਖੀ ਨੂੰ ਅਕਾਲ ਤਖਤ ਤੋਂ ਮੁਆਫ਼ੀਨਾਮਾ ਜਾਰੀ ਕਰਵਾਇਆ ਅਤੇ ਬਠਿੰਡਾ 'ਚ ਸਿੱਖਾਂ ਦੀਆਂ ਭਾਵਨਾਵਾਂ ਭੜਕਾਉਣ ਦਾ ਕੇਸ ਰੱਦ ਕਰਵਾਇਆ।

  ਬਲਜੀਤ ਸਿੰਘ ਦਾਦੂਵਾਲ ਵੱਲੋਂ ਲਿਖੀ ਚਿੱਠੀ।


  ਦਾਦੂਵਾਲ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਹਮੇਸ਼ਾ ਸਿੱਖ ਪੰਥ ਦਰਦੀਆਂ ਦਾ ਨੁਕਸਾਨ ਕੀਤਾ ਹੈ ਅਤੇ ਸੁਖਬੀਰ ਬਾਦਲ ਨੇ ਸਿੱਖ ਪ੍ਰਚਾਰਕਾਂ 'ਤੇ ਝੂਠੇ ਕੇਸ ਦਰਜ ਕਰਵਾਏ ਅਤੇ ਇਨ੍ਹਾਂ ਨੂੰ ਆਰਐਸਐਸ ਦਾ ਏਜੰਟ ਦੱਸਦਾ ਰਿਹਾ ਹੈ, ਇਸ ਲਈ ਅਜਿਹੇ ਘਿਨਾਉਣੇ ਕੰਮ ਕਰਨ ਵਾਲੇ ਵਿਅਕਤੀ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਕਮੇਟੀ ਵਿੱਚ ਸ਼ਾਮਲ ਕਰਨ ਦੀ ਕੋਈ ਜ਼ਰੂਰਤ ਨਹੀਂ।

  ਜਥੇਦਾਰ ਨੇ ਚਿੱਠੀ 'ਚ ਕਿਹਾ ਕਿ ਬਾਦਲ ਪਰਿਵਾਰ ਸੱਤਾ ਵਿੱਚ ਹੁੰਦਿਆਂ ਸਦਾ ਪੰਥ ਦੀ ਪਿੱਠ 'ਚ ਛੁਰਾ ਮਾਰਦਾ ਰਿਹਾ ਹੈ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੁੱਝ ਨਹੀਂ ਕੀਤਾ ਹੈ। ਉਨ੍ਹਾਂ ਐਸਜੀਪੀਸੀ ਪ੍ਰਧਾਨ ਤੋਂ ਮੰਗ ਕੀਤੀ ਕਿ ਬਾਦਲ ਪਰਿਵਾਰ ਦੀਆਂ ਪੰਥ ਵਿਰੁੱਧ ਗੱਦਾਾਰੀਆਂ ਨੂੰ ਧਿਆਨ ਵਿੱਚ ਰੱਖ ਕੇ ਉਹ ਮੰਗ ਕਰਦੇ ਹਨ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਬਣਾਈ 11 ਮੈਂਬਰੀ ਕਮੇਟੀ ਵਿਚੋਂ ਸੁਖਬੀਰ ਬਾਦਲ ਨੂੰ ਬਾਹਰ ਕੱਢਿਆ ਜਾਵੇ, ਨਹੀਂ ਤਾਂ ਰਿਹਾਈ ਲਈ ਸੰਘਰਸ਼ 'ਤੇ ਮਾੜਾ ਅਸਰ ਪਵੇਗਾ।

  ਜ਼ਿਕਰਯੋਗ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਇੱਕ ਸਾਂਝੀ ਕਮੇਟੀ ਬਣਾਈ ਗਈ ਹੈ, ਜਿਸ ਵਿੱਚ 9 ਮੈਂਬਰੀ ਕਮੇਟੀ ਵਿਚ ਉਨ੍ਹਾਂ (ਸ਼੍ਰੋਮਣੀ ਕਮੇਟੀ ਪ੍ਰਧਾਨ) ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ, ਸੰਤ ਸਮਾਜ ਵੱਲੋਂ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਨਿਹੰਗ ਸਿੰਘ ਜਥੇਬੰਦੀਆਂ ’ਚੋਂ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਬਾਬਾ ਨਿਹਾਲ ਸਿੰਘ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਅਤੇ ਸਿੱਖ ਪ੍ਰਚਾਰਕ ਬਾਬਾ ਬਲਜੀਤ ਸਿੰਘ ਦਾਦੂਵਾਲ ਸ਼ਾਮਲ ਕੀਤੇ ਗਏ ਹਨ।
  Published by:Krishan Sharma
  First published: