Home /News /punjab /

ਪੰਜਾਬ 'ਚ ਮੁੜ ਹੋ ਸਕਦੀ ਹੈ ਗੈਂਗਵਾਰ; ਖੁਫੀਆ ਏਜੰਸੀਆਂ ਨੇ ਮੁੜ ਕੀਤਾ ਪੰਜਾਬ ਪੁਲਿਸ ਨੂੰ ਚੌਕਸ

ਪੰਜਾਬ 'ਚ ਮੁੜ ਹੋ ਸਕਦੀ ਹੈ ਗੈਂਗਵਾਰ; ਖੁਫੀਆ ਏਜੰਸੀਆਂ ਨੇ ਮੁੜ ਕੀਤਾ ਪੰਜਾਬ ਪੁਲਿਸ ਨੂੰ ਚੌਕਸ

Intelligence agencies Alert for Gangwar in Punjab: ਪੰਜਾਬ ਵਿੱਚ ਇੱਕ ਵਾਰ ਮੁੜ ਗੈਂਗਵਾਰ ਦੇ ਖਦਸ਼ੇ ਨੂੰ ਲੈ ਕੇ ਖੁਫੀਆ ਏਜੰਸੀਆਂ ਨੇ ਪੁਲਿਸ ਚੌਕਸ ਕੀਤਾ ਹੈ। ਪੁਲਿਸ ਸੂਤਰਾਂ ਅਨੁਸਾਰ ਖੁਫੀਆ ਏਜੰਸੀਆਂ ਨੇ ਪੰਜਾਬ ਵਿੱਚ ਮੁੜ ਗੈਂਗਵਾਰ ਦੀ ਸੰਭਾਵਨਾ ਨੂੰ ਲੈ ਕੇ ਖਦਸ਼ਾ ਜ਼ਾਹਰ ਕੀਤਾ ਹੈ। 

ਹੋਰ ਪੜ੍ਹੋ ...
  • Share this:

    Intelligence agencies Alert for Gangwar in Punjab: ਪੰਜਾਬ ਵਿੱਚ ਇੱਕ ਵਾਰ ਮੁੜ ਗੈਂਗਵਾਰ ਦੇ ਖਦਸ਼ੇ ਨੂੰ ਲੈ ਕੇ ਖੁਫੀਆ ਏਜੰਸੀਆਂ ਨੇ ਪੁਲਿਸ ਚੌਕਸ ਕੀਤਾ ਹੈ। ਪੁਲਿਸ ਸੂਤਰਾਂ ਅਨੁਸਾਰ ਖੁਫੀਆ ਏਜੰਸੀਆਂ ਨੇ ਪੰਜਾਬ ਵਿੱਚ ਮੁੜ ਗੈਂਗਵਾਰ ਦੀ ਸੰਭਾਵਨਾ ਨੂੰ ਲੈ ਕੇ ਖਦਸ਼ਾ ਜ਼ਾਹਰ ਕੀਤਾ ਹੈ। 

    ਸੂਤਰਾਂ ਅਨੁਸਾਰ ਦਿੱਲੀ ਦੀ ਸਪੈਸ਼ਲ ਸੈਲ ਪੁਲਿਸ ਨੇ ਜਿਹੜੇ ਬੰਬੀਹਾ ਗਰੁੱਪ ਦੇ 6 ਗੈਂਗਸਟਰਾਂ ਨੂੰ ਕਾਬੂ ਕੀਤਾ ਹੈ, ਉਨ੍ਹਾਂ ਤੋਂ ਬਹੁਤ ਸਾਰੇ ਸੁਰਜਾਗ ਮਿਲੇ ਹਨ, ਜਿਨ੍ਹਾਂ ਤੋਂ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਪੰਜਾਬ ਵਿੱਚ ਗੈਂਗਵਾਰ ਅਤੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ।

    ਜ਼ਿਕਰਯੋਗਹੈ ਕਿ ਬੀਤੇ ਹਫ਼ਤੇ ਹਿਮਾਚਲ ਦੀ ਨਾਲਾਗੜ੍ਹ ਅਦਾਲਤ ਵਿੱਚ ਗੋਲੀਬਾਰੀ ਹੋਈ ਸੀ ਅਤੇ ਵਿੱਕੀ ਮਿੱਡੂਖੇੜਾ ਦੇ ਕਾਤਲ ਅਤੇ ਸ਼ਾਰਪ ਸ਼ੂਟਰ ਬੰਬੀਹਾ ਗਰੁੱਪ ਦੇ ਸੰਨੀ ਨੂੰਛੁਡਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਮਾਮਲੇ ਵਿੱਚ ਦਿੱਲੀ ਦੀ ਸਪੈਸ਼ਲ ਸੈਲ ਪੁਲਿਸ ਨੇ 6 ਮੁਲਜ਼ਮਾਂ ਨੂੰ, ਜਿਸ ਵਿੱਚ ਬੰਬੀਹਾ ਗਰੁਪ ਦੇ ਖਾਸ ਗੁਰਗੇ ਗੁਰਜੰਟ ਵਿੱਕੀ, ਪ੍ਰਗਟ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ।

    ਸੂਤਰਾਂ ਅਨੁਸਾਰ ਇਨ੍ਹਾਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਵਿੱਚ ਖੁਲਾਸਾ ਹੋਇਆ ਹੈ ਕਿ ਪੰਜਾਬ ਵਿੱਚ ਲਾਰੈਂਸ ਬਿਸ਼ਨੋਈ ਨਾਲ ਬਦਲਾ ਲੈਣ ਅਤੇ ਪੰਜਾਬ ਵਿੱਚ ਮਾਹੌਲ ਖਰਾਰਬ ਕਰਨ ਅਤੇ ਦਹਿਸ਼ਤ ਫੈਲਾਉਣ ਦੀ ਇੱਕ ਵੱਡੀ ਸਾਜਿਸ਼ ਰਚੀ ਜਾ ਰਹੀ ਹੈ। ਕਿਉਂਕਿ ਇਸ ਸਮੇਂ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਦੋਵੇਂ ਹੀ ਪੰਜਾਬ ਵਿੱਚ ਪੁਲਿਸ ਦੀ ਗ੍ਰਿਫ਼ਤ ਵਿੱਚ ਹਨ।

    ਪਹਿਲਾਂ ਵੀ ਪ੍ਰਗਟਾਇਆ ਗਿਆ ਸੀ ਗੈਂਗਵਾਰ ਦਾ ਖਦਸ਼ਾ

    ਦੱਸ ਦੇਈਏ ਕਿ ਇਸਤੋਂ ਪਹਿਲਾਂ ਵੀ ਪਿਛਲੇ ਮਹੀਨੇ ਕੇਂਦਰੀ ਗ੍ਰਹਿ ਵਿਭਾਗ ਨੇ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖ ਕੇ ਖਦਸ਼ਾ ਜਤਾਇਆ ਹੈ ਕਿ ਪੰਜਾਬ ਵਿੱਚ ਇੱਕ ਵਾਰ ਮੁੜ ਗੈਂਗਵਾਰ ਹੋ ਸਕਦੀ ਹੈ। ਕੇਂਦਰੀ ਗ੍ਰਹਿ ਵਿਭਾਗ ਨੇ ਡੀਜੀਪੀ ਪੰਜਾਬ ਗੌਰਵ ਯਾਦਵ ਨੂੰ ਲਿਖੀ ਚਿੱਠੀ ਵਿੱਚ ਕਿਹਾ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਦੀ ਪੇਸ਼ੀ ਦੌਰਾਨ ਗੈਂਗਵਾਰ ਦੀ ਸੰਭਾਵਨਾ ਹੈ। ਪੱਤਰ 'ਚ ਕਿਹਾ ਗਿਆ ਸੀ ਕਿ ਸਿਰਾਜ ਸੰਧੂ 'ਤੇ ਹਮਲੇ ਤੋਂ ਬਾਅਦ ਹੁਣ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ 'ਤੇ ਹਮਲਾ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ।

    ਖੁਫੀਆ ਏਜੰਸੀਆਂ ਦਾ ਇਹ ਲਗਭਗ ਲਗਾਤਾਰ ਤੀਜਾ ਇਨਪੁਟ ਹੈ, ਜਿਸ ਨੂੰ ਲੈ ਕੇ ਹੁਣ ਪੰਜਾਬ ਪੁਲਸ ਵੀ ਚੌਕਸ ਹੋ ਗਈ ਹੈ ਅਤੇ ਆਪਣੀ ਖੁਫੀਆ ਜਾਣਕਾਰੀ ਵਧਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

    Published by:Krishan Sharma
    First published:

    Tags: Bhagwant Mann, Gangsters, Punjab government, Punjab Police