Praveer Ranjan New DGP of Chandigarh: ਸੀਨੀਅਰ ਆਈਪੀਐਸ ਅਧਿਕਾਰੀ ਪ੍ਰਵੀਰ ਰੰਜਨ ਹੁਣ ਚੰਡੀਗੜ੍ਹ ਦੇ ਨਵੇਂ ਡੀਜੀਪੀ ਹੋਣਗੇ। ਉਨ੍ਹਾਂ ਨੂੰ ਸੰਜੇ ਬੇਨੀਵਾਨ ਦੀ ਥਾਂ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧ ਵਿੱਚ, ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਨੋਟੀਫਿਕੇਸ਼ਨ ਅਨੁਸਾਰ ਪ੍ਰਵੀਰ ਰੰਜਨ ਜੋ 1993 ਬੈਚ ਦੇ ਏਜੀਐਮਯੂਟੀ ਕੇਡਰ ਦੇ ਸੀਨੀਅਰ ਆਈਪੀਐਸ ਅਧਿਕਾਰੀ ਹਨ ਅਤੇ ਦਿੱਲੀ ਵਿੱਚ ਵਿਸ਼ੇਸ਼ ਪੁਲਿਸ ਕਮਿਸ਼ਨਰ ਵਜੋਂ ਸੇਵਾ ਨਿਭਾ ਰਹੇ ਹਨ। ਹੁਣ ਉਹ ਚੰਡੀਗੜ੍ਹ ਦੇ ਡੀਜੀਪੀ ਵਜੋਂ ਸੇਵਾ ਨਿਭਾਉਣਗੇ।
IPS officer Praveer Ranjan, currently posted as Delhi Special Police Commissioner, transferred and posted as DGP Chandigarh.
(File photo) pic.twitter.com/nSPggCEMUt
— ANI (@ANI) July 28, 2021
ਦੱਸਣਯੋਗ ਹੈ ਕਿ ਸੰਜੇ ਬੈਨੀਵਾਲ ਜੋ ਏਜੀਐਮਯੂਟੀ ਕੇਡਰ ਦੇ 1989 ਬੈਚ ਦੇ ਸੀਨੀਅਰ ਆਈਪੀਐਸ ਅਧਿਕਾਰੀ ਹਨ। ਉਨ੍ਹਾਂ ਆਪਣੇ ਅਹੁਦੇ 'ਤੇ ਰਹਿੰਦਿਆਂ ਆਪਣੀ ਸ਼ਾਨਦਾਰ ਸੇਵਾ ਦਿੱਤੀਆਂ ਹਨ।
ਸੰਜੇ ਬੈਨੀਵਾਲ ਦੇ ਬਾਰੇ ਵਿਚ ਅਜੇ ਕੋਈ ਨਵਾਂ ਆਦੇਸ਼ ਜਾਰੀ ਨਹੀਂ ਕੀਤਾ ਗਿਆ ਹੈ। ਯਾਦ ਰਹੇ ਕਿ ਬੇਨੀਵਾਲ ਵੀ ਦਿੱਲੀ ਤੋਂ ਚੰਡੀਗੜ੍ਹ ਆਏ ਸਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Chandigarh, DGPs