• Home
  • »
  • News
  • »
  • punjab
  • »
  • CHANDIGARH IQBAL SINGH CHANNI KHANNA EXPELLED FROM THE PARTY BY THE AKALI DAL FOR 6 YEARS KS

ਇਕਬਾਲ ਚੰਨੀ ਨੂੰ ਅਕਾਲੀ ਦਲ ਨੇ 6 ਸਾਲਾਂ ਲਈ ਪਾਰਟੀ 'ਚੋਂ ਕੱਢਿਆ

Punjab Election 2022: ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਵੱਲੋਂ ਸ਼ਿਕਾਇਤਾਂ ਮਿਲਣ ਕਰਕੇ ਇਕਬਾਲ ਸਿੰਘ ਚੰਨੀ ਖੰਨਾ (Iqbal Singh Channi) ਨੂੰ ਪਾਰਟੀ ਵਿਚੋਂ ਕੱਢਣ ਦਾ ਫੈਸਲਾ ਕੀਤਾ ਹੈ।

  • Share this:
    ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਵੱਲੋਂ ਸ਼ਿਕਾਇਤਾਂ ਮਿਲਣ ਕਰਕੇ ਇਕਬਾਲ ਸਿੰਘ ਚੰਨੀ ਖੰਨਾ (Iqbal Singh Channi) ਨੂੰ ਪਾਰਟੀ ਵਿਚੋਂ ਕੱਢਣ ਦਾ ਫੈਸਲਾ ਕੀਤਾ ਹੈ।

    ਸੋਮਵਾਰ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਕਬਾਲ ਸਿੰਘ ਚੰਨੀ ਪਾਰਟੀ ਦੀ ਪੀਏਸੀ ਦੇ ਮੈਂਬਰ ਹਨ।

    ਡਾ. ਚੀਮਾ ਨੇ ਦੱਸਿਆ ਕਿ ਚੰਨੀ ਪਾਰਟੀ ਵੱਲੋਂ ਖੰਨਾ ਹਲਕੇ ਤੋਂ ਐਲਾਨੇ ਅਧਿਕਾਰਤ ਉਮੀਦਵਾਰ ਦਾ ਲਗਾਤਾਰ ਵਿਰੋਧ ਕਰ ਰਹੇ ਹਨ, ਜਿਸ ਕਰਕੇ ਉਨ੍ਹਾਂ ਖਿਲਾਫ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ 6 ਸਾਲਾਂ ਵਾਸਤੇ ਪਾਰਟੀ ਵਿੱਚੋ ਕੱਢਿਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਪਾਰਟੀ ਅੰਦਰ ਅਨੁਸ਼ਾਸਨ ਹਰ ਹੀਲੇ ਕਾਇਮ ਰੱਖਿਆ ਜਾਵੇਗਾ।

    ਜ਼ਿਕਰਯੋਗ ਹੈ ਕਿ ਅਕਾਲੀ ਦਲ ਵੱਲੋਂ ਹੁਣ ਤੱਕ 90 ਤੋਂ ਵੱਧ ਵਿਧਾਨ ਸਭਾ ਹਲਕਿਆਂ ਤੋਂ ਪਾਰਟੀ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ। ਖੰਨਾ ਵਿਧਾਨ ਸਭਾ ਹਲਕੇ ਤੋਂ ਪਾਰਟੀ ਵੱਲੋਂ ਜਸਦੀਪ ਕੌਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
    Published by:Krishan Sharma
    First published:
    Advertisement
    Advertisement