ਚੰਡੀਗੜ੍ਹ: Punjab News: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਅੰਤਰਰਾਸ਼ਟਰੀ ਦਲੇਰ ਖਾਲਸਾ ਗੱਤਕਾ ਗਰੁੱਪ ਦੇ "ਭਾਰਤ ਦੀ ਸ਼ਾਨ ਡਾਇਮੰਡ ਅਵਾਰਡ" ਜੇਤੂ ਮੈਂਬਰਾਂ ਨੂੰ ਸਨਮਾਨਿਤ ਕੀਤਾ।
ਡਿਪਟੀ ਸਪੀਕਰ ਨੇ ਅੰਤਰਰਾਸ਼ਟਰੀ ਪੱਧਰ 'ਤੇ ਪ੍ਰਸਿੱਧ ਗੱਤਕਾ ਗਰੁੱਪ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗੱਤਕਾ ਗਰੁੱਪ ਦੇ ਮੈਂਬਰਾਂ ਨੇ ਇਹ ਸਨਮਾਨ ਜਿੱਤ ਕੇ ਪੰਜਾਬ ਰਾਜ ਦਾ ਨਾਂ ਰੌਸ਼ਨ ਕੀਤਾ ਹੈ, ਇਸ ਲਈ ਉਹ ਵਧਾਈ ਦੇ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ ਅਤੇ ਲੋੜ ਹੈ ਹੁਨਰ ਨੂੰ ਪਛਾਣਨ ਦੀ।
ਡਿਪਟੀ ਸਪੀਕਰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਇਸ ਦਿਸ਼ਾ ਵਿੱਚ ਸ਼ਲਾਘਾਯੋਗ ਕੰਮ ਕਰ ਰਹੀ ਹੈ ਅਤੇ ਸੂਬੇ ਦੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਲਗਾਤਾਰ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਹਰ ਖੇਤਰ ਵਿੱਚ ਆਪਣਾ ਪਹਿਲਾ ਸਥਾਨ ਹਾਸਲ ਕਰੇਗਾ ਅਤੇ ਪੰਜਾਬ ਦੀ ਪੁਰਾਣੀ ਸ਼ਾਨ ਬਹਾਲ ਹੋਵੇਗੀ।
ਇਸ ਮੌਕੇ ਵਿਧਾਇਕ ਨਵਾਂਸ਼ਹਿਰ ਡਾ: ਨਛੱਤਰ ਪਾਲ, ਡਾ: ਕਸ਼ਮੀਰ ਸਿੰਘ ਢਿੱਲੋਂ, ਹਰਦੀਪ ਸਿੰਘ ਕਾਲਾ ਗਾਹੂ, ਚਰਨਜੀਤ ਸਿੰਘ ਚੰਨੀ, ਬਲਵੀਰ ਸਿੰਘ ਬਿੱਲਾ ਖਰੌਦੀ, ਦਲੇਰ ਖ਼ਾਲਸਾ ਗੱਤਕਾ ਗਰੁੱਪ ਦੇ ਜਥੇਦਾਰ ਨਾਨਕ ਸਿੰਘ, ਰਣਵੀਰ ਸਿੰਘ, ਸਿੰਘ ਸੁੱਖਾ ਬਾਬਾ, ਪਰਮਵੀਰ ਸਿੰਘ ਲਾਭੀ, ਬਲਜੋਤ ਸਿੰਘ, ਗੁਰਸੇਵਕ ਸਿੰਘ ਅਤੇ ਇੰਟਰਨੈਸ਼ਨਲ ਦਲੇਰ ਖਾਲਸਾ ਗਰੁੱਪ ਦੇ ਮੈਂਬਰ ਹਾਜ਼ਰ ਸਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Gatka, Punjab government, SGPC, Sikh News