• Home
  • »
  • News
  • »
  • punjab
  • »
  • CHANDIGARH JATHEDAR AKAL TAKHT GIANI HARPREET SINGH DESCRIBED LAKHIMPUR INCIDENT AS EXTREMELY TRAGIC KS

ਜਥੇਦਾਰ ਅਕਾਲ ਤਖਤ ਗਿਆਨੀ ਹਰਪ੍ਰੀਤ ਸਿੰਘ ਨੇ ਲਖੀਮਪੁਰ ਘਟਨਾ ਨੂੰ ਦੱਸਿਆ ਅਤਿ ਦੁਖਦਾਈ

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਤਰ ਪ੍ਰਦੇਸ਼ ਵਿੱਚ ਵਾਪਰੀ ਘਟਨਾ ਬਹੁਤ ਹੀ ਦੁਖਦਾਈ ਹੈ, ਜਿਸ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ, ਘੱਟ ਹੈ।

  • Share this:
    ਚੰਡੀਗੜ੍ਹ: ਉਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਵਿਖੇ ਵਾਪਰੀ ਘਟਨਾ ਦੀ ਹਰ ਪਾਸੇ ਨਿਖੇਧੀ ਹੋ ਰਹੀ ਹੈ ਅਤੇ ਪੀੜਤਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

    ਜਥੇਦਾਰ ਦੇ ਨਿੱਜੀ ਸਹਾਇਕ ਵੱਲੋਂ ਜਾਰੀ ਪੱਤਰ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਤਰ ਪ੍ਰਦੇਸ਼ ਵਿੱਚ ਵਾਪਰੀ ਘਟਨਾ ਬਹੁਤ ਹੀ ਦੁਖਦਾਈ ਹੈ, ਜਿਸ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ, ਘੱਟ ਹੈ।

    ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਾਰੀ ਪੱਤਰ।
    ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਾਰੀ ਪੱਤਰ।


    ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਘਟਨਾ ਦੀ ਤੁਰੰਤ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਘਟਨਾ ਦੀ ਸੱਚਾਈ ਦਾ ਪਤਾ ਕਰਕੇ ਕਥਿਤ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਈਆਂ ਜਾਣ।

    ਜਥੇਦਾਰ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਹੁਕਮ ਜਾਰੀ ਕੀਤਾ ਹੈ ਕਿ ਉਹ ਘਟਨਾ ਦਾ ਜਾਇਜ਼ਾ ਲੈਣ ਲਈ ਲਖੀਮਪੁਰ ਵਿਖੇ ਟੀਮ ਭੇਜੇ।
    Published by:Krishan Sharma
    First published:
    Advertisement
    Advertisement