Home /News /punjab /

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂਅ ਦਿੱਤਾ ਖਾਸ ਸੰਦੇਸ਼, ਪੜ੍ਹੋ ਪੂਰੀ ਖ਼ਬਰ

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂਅ ਦਿੱਤਾ ਖਾਸ ਸੰਦੇਸ਼, ਪੜ੍ਹੋ ਪੂਰੀ ਖ਼ਬਰ

 (ਫਾਇਲ ਫੋਟੋ)

(ਫਾਇਲ ਫੋਟੋ)

Giani Harpreet Singh Massage To Sikhs: ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Jathedar Giani Harpreet Singh) ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸਿੱਖ ਕੌਮ ਦੇ ਨਾਂਅ ਇੱਕ ਖ਼ਾਸ ਸੰਦੇਸ਼ ਦਿੱਤਾ ਹੈ। ਬੁੱਧਵਾਰ ਸ੍ਰੀ ਹਰਗੋਬਿੰਦ ਸਾਹਿਬ ਜੀ ਦੇ ਬੰਦੀ ਛੋੜ ਦਿਵਸ (Bandi Chhod Diwas) 'ਤੇ ਕੌਮ ਦੇ ਨਾਂਅ ਸੰਦੇਸ਼ ਜਾਰੀ ਕਰਦਿਆਂ ਉਨ੍ਹਾਂ ਸਿੱਖ ਸ਼ਕਤੀ ਇਕੱਤਰ ਕਰਨ 'ਤੇ ਜ਼ੋਰ ਦਿੱਤਾ।

ਹੋਰ ਪੜ੍ਹੋ ...
  • Share this:
    ਚੰਡੀਗੜ੍ਹ: Giani Harpreet Singh Massage To Sikhs: ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Jathedar Giani Harpreet Singh) ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸਿੱਖ ਕੌਮ ਦੇ ਨਾਂਅ ਇੱਕ ਖ਼ਾਸ ਸੰਦੇਸ਼ ਦਿੱਤਾ ਹੈ। ਬੁੱਧਵਾਰ ਸ੍ਰੀ ਹਰਗੋਬਿੰਦ ਸਾਹਿਬ ਜੀ ਦੇ ਬੰਦੀ ਛੋੜ ਦਿਵਸ (Bandi Chhod Diwas) 'ਤੇ ਕੌਮ ਦੇ ਨਾਂਅ ਸੰਦੇਸ਼ ਜਾਰੀ ਕਰਦਿਆਂ ਉਨ੍ਹਾਂ ਸਿੱਖ ਸ਼ਕਤੀ ਇਕੱਤਰ ਕਰਨ 'ਤੇ ਜ਼ੋਰ ਦਿੱਤਾ।

    ਉਨ੍ਹਾਂ ਕਿਹਾ ਕਿ ਜਦੋਂ ਅਸੀਂ ਅਜੌਕੇ ਸਮੇਂ ਵੱਲ ਝਾਤ ਮਾਰਦੇ ਹਾਂ ਕਿ ਸਾਡੇ ਸਿੱਖ ਜੋ ਕਿ 30-40 ਸਾਲਾਂ ਤੋਂ ਜੇਲ੍ਹਾਂ ਵਿੱਚ ਬੈਠੇ ਹਨ, ਜਿਹੜੇ ਆਪਣੀਆਂ ਨਿਰਧਾਰਤ ਸਜ਼ਾਵਾਂ ਵੀ ਪੂਰੀਆਂ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਕਮਾਲ ਦੀ ਗੱਲ ਹੈ ਕਿ ਜਿਹੜੇ ਸਤਿਗੁਰੂ ਹਰਗੋਬਿੰਦ ਸਾਹਿਬ ਨੇ ਆਪਣੇ ਨਾਲ 52 ਹਿੰਦੂ ਰਾਜਿਆਂ ਨੂੰ ਰਿਹਾਅ ਕਰਵਾਇਆ, ਅੱਜ ਉਸ ਬੰਦੀ ਛੋੜ ਸੱਚੇ ਪਾਤਸ਼ਾਹ ਗੁਰੂ ਹਰਗੋਬਿੰਦ ਸਾਹਿਬ ਦੇ ਸਿੰਘਾਂ ਨੂੰ ਰਿਹਾਅ ਕਰਨ ਲਈ ਕੋਈ ਹਕੂਮਤ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਇਸ ਲਈ ਹਕੂਮਤ ਰਿਹਾਅ ਨਹੀਂ ਕਰ ਰਹੀ ਕਿ ਕਿਤੇ ਬਹੁਗਿਣਤੀ ਗੈਰ-ਸਿੱਖਾਂ ਦਾ ਵੋਟ ਬੈਂਕ ਨਾਰਾਜ਼ ਨਾ ਹੋ ਜਾਵੇ, ਭਾਵੇਂ ਉਹ ਕੋਈ ਵੀ ਪਾਰਟੀ ਹੋਵੇ ਜਾਂ ਸਰਕਾਰ।

    ਉਨ੍ਹਾਂ ਸਿੱਖ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਅਸੀਂ ਆਪਣੇ ਇਨ੍ਹਾਂ ਬੰਦੀ ਸਿੱਖ ਨੌਜਵਾਨਾਂ ਨੂੰ ਰਿਹਾਅ ਕਰਵਾਉਣਾ ਚਾਹੁੰਦੇ ਹਾਂ ਤਾਂ ਸਾਨੂੰ ਆਪਣੀ ਸਿੱਖ ਸ਼ਕਤੀ ਇਕੱਠੀ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਸਿੱਖ ਸ਼ਕਤੀ ਨੂੰ ਇਕੱਠਾ ਕਰਨ ਲਈ ਸਾਨੂੰ ਖੁਦ ਇਕੱਠੇ ਹੋਣਾ ਪਵੇਗਾ। ਕਿਉਂਕਿ ਜੇਕਰ ਇਕੱਲੇ-ਇਕੱਲੇ ਰਹਾਂਗੇ ਤਾਂ ਮਸਲੇ ਹੱਲ ਨਹੀਂ ਹੋਣੇ। ਉਨ੍ਹਾਂ ਕਿਹਾ ਕਿ ਮਸਲੇ ਉਦੋਂ ਹੱਲ ਹੋਣਗੇ ਜਦੋਂ ਇਕੱਲਾ-ਇਕੱਲਾ ਸਿੱਖ ਬੰਦੀ ਸਿੰਘਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰੇਗਾ।

    ਅਖ਼ੀਰ ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਅਤੇ ਸਮੂਹ ਦੇਸ਼ ਵਾਸੀਆਂ ਅਤੇ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ।
    Published by:Krishan Sharma
    First published:

    Tags: Giani harpreet singh, SGPC, Sikhs

    ਅਗਲੀ ਖਬਰ