Home /News /punjab /

ਵਿਰੋਧੀ ਧਿਰਾਂ ਅਤੇ ਵੋਟਰਾਂ ਨੂੰ ਕਮਲਦੀਪ ਕੌਰ ਰਾਜੋਆਣਾ ਦੀ ਬੇਨਤੀ; ਇੱਕ ਮੌਕਾ ਬੰਦੀ ਸਿੰਘ ਨੂੰ ਵੀ ਦੇ ਦਿਓ...

ਵਿਰੋਧੀ ਧਿਰਾਂ ਅਤੇ ਵੋਟਰਾਂ ਨੂੰ ਕਮਲਦੀਪ ਕੌਰ ਰਾਜੋਆਣਾ ਦੀ ਬੇਨਤੀ; ਇੱਕ ਮੌਕਾ ਬੰਦੀ ਸਿੰਘ ਨੂੰ ਵੀ ਦੇ ਦਿਓ...

Sangrur By Election 2022: ਬੀਬੀ ਕਮਲਦੀਪ ਕੌਰ ਰਾਜੋਆਣਾ ਨੇ ਵਿਰੋਧੀ ਧਿਰਾਂ ਅਤੇ ਵੋਟਰਾਂ ਨੂੰ ਭਾਵੁਕ ਅਪੀਲ ਕਰਦਿਆਂ ਕਿਹਾ ਹੈ ਕਿ ਇਸ ਵਾਰ ਇੱਕ ਮੌਕਾ ਬੰਦੀ ਸਿੰਘਾਂ ਨੂੰ ਦਿੱਤਾ ਜਾਵੇ। ਆਪਣੀ ਅਪੀਲ ਵਿੱਚ ਉਨ੍ਹਾਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਵਰਕਰਾਂ, ਸਿਮਰਨਜੀਤ ਸਿੰਘ ਮਾਨ ਦੀ ਪਾਰਟੀ ਦੇ ਵਰਕਰਾਂ, ਹੋਰਨਾਂ ਪਾਰਟੀਆਂ ਦੇ ਵਰਕਰਾਂ ਅਤੇ ਵੋਟਰਾਂ ਨੂੰ ਅਪੀਲ ਕਰਦੇ ਹਨ ਕਿ ਇਸ ਵਾਰ ਇੱਕ ਮੌਕਾ ਬੰਦੀ ਸਿੰਘਾਂ ਦੀ ਰਿਹਾਈ ਨੂੰ ਦਿੱਤਾ ਜਾਵੇ।

ਹੋਰ ਪੜ੍ਹੋ ...
 • Share this:
  ਚੰਡੀਗੜ੍ਹ: Sangrur By Election 2022: ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਜਿੱਤ ਲਈ ਕੋਸ਼ਿਸ਼ਾਂ ਵਿੱਚ ਲੱਗੀਆਂ ਹੋਈਆਂ ਹਨ। ਇਨ੍ਹਾਂ ਚੋਣਾਂ ਵਿੱਚ ਵੱਡੇ ਮੁੱਦਿਆਂ ਵਿੱਚ ਇੱਕ ਮੁੱਦਾ ਬੰਦੀ ਸਿੰਘਾਂ ਦੀ ਰਿਹਾਈ ਦਾ ਵੀ ਹੈ, ਜਿਸ ਲਈ ਸ਼੍ਰੋਮਣੀ ਅਕਾਲੀ ਦਲ (Akali Dal) ਵੱਲੋਂ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਦੀ ਭੈਣ ਕਮਲਦੀਪ ਕੌਰ (Kamaldeep Kaur Rajoana) ਨੂੰ ਉਮੀਦਵਾਰ ਬਣਾਇਆ ਗਿਆ ਹੈ।

  ਬੀਬੀ ਕਮਲਦੀਪ ਕੌਰ ਰਾਜੋਆਣਾ ਨੇ ਵਿਰੋਧੀ ਧਿਰਾਂ ਅਤੇ ਵੋਟਰਾਂ ਨੂੰ ਭਾਵੁਕ ਅਪੀਲ ਕਰਦਿਆਂ ਕਿਹਾ ਹੈ ਕਿ ਇਸ ਵਾਰ ਇੱਕ ਮੌਕਾ ਬੰਦੀ ਸਿੰਘਾਂ ਨੂੰ ਦਿੱਤਾ ਜਾਵੇ। ਆਪਣੀ ਅਪੀਲ ਵਿੱਚ ਉਨ੍ਹਾਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਵਰਕਰਾਂ, ਸਿਮਰਨਜੀਤ ਸਿੰਘ ਮਾਨ ਦੀ ਪਾਰਟੀ ਦੇ ਵਰਕਰਾਂ, ਹੋਰਨਾਂ ਪਾਰਟੀਆਂ ਦੇ ਵਰਕਰਾਂ ਅਤੇ ਵੋਟਰਾਂ ਨੂੰ ਅਪੀਲ ਕਰਦੇ ਹਨ ਕਿ ਇਸ ਵਾਰ ਇੱਕ ਮੌਕਾ ਬੰਦੀ ਸਿੰਘਾਂ ਦੀ ਰਿਹਾਈ ਨੂੰ ਦਿੱਤਾ ਜਾਵੇ।

  ਉਨ੍ਹਾਂ ਕਿਹਾ ਕਿ ਇਸ ਵਾਰ ਤੁਸੀ ਆਪਣੀ ਇੱਕ-ਇੱਕ ਵੋਟ ਦੀ ਵਰਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਵਰਤੋਂ, ਜੋ ਕਿ ਬੰਦੀ ਸਿੰਘਾਂ ਤੁਹਾਡੀ ਇੱਕ-ਇੱਕ ਵੋਟ ਬੰਦੀ ਸਿੰਘਾਂ ਦੀ ਰਿਹਾਈ ਲਈ ਮਾਰਿਆ ਹਾਅ ਦਾ ਨਾਅਰਾ ਹੋਵੇਗੀ। ਉਨ੍ਹਾਂ ਕਿਹਾ ਕਿ 2024 ਵਿੱਚ ਵੀ ਚੋਣਾਂ ਹੋਣੀਆਂ ਹਨ, ਉਸ ਸਮੇਂ ਭਾਵੇਂ ਤੁਸੀ ਕਿਸੇ ਨੂੰ ਵੀ ਵੋਟ ਕਰੋ, ਪਰ ਇਸ ਵਾਰ ਬੰਦੀ ਸਿੰਘ ਨੂੰ ਮੌਕਾ ਦਿੳ ਤਾਂ ਜੋ ਕੇਂਦਰ ਸਰਕਾਰ ਨੂੰ ਇਹ ਸੁਨੇਹਾ ਦਿੱਤਾ ਜਾ ਸਕੇ ਕਿ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਹੋਵੇ।

  ਉਨ੍ਹਾਂ ਕਿਹਾ ਕਿ ਇਸ ਸਮੇਂ ਵੋਟਾਂ ਦੀ ਰਾਜਨੀਤੀ ਹੋ ਰਹੀ ਹੈ, ਜਿਸ ਕਾਰਨ ਹੀ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਹੋ ਰਹੀ। ਇਸ ਲਈ ਵੋਟਾਂ ਰਾਹੀਂ ਅਸੀਂ ਦਿੱਲੀ ਸਰਕਾਰ ਨੂੰ ਸਿੰਘਾਂ ਨੂੰ ਤੁਰੰਤ ਰਿਹਾਅ ਕਰਨ ਦਾ ਸੁਨੇਹਾ ਦੇਈਏ।

  ਜ਼ਿਕਰਯੋਗ ਹੈ ਕਿ ਬੀਤੇ ਦਿਨ ਤਿਹਾੜ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਚਿੱਠੀ ਲਿਖ ਕੇ ਆਪਣੀ ਭੈਣ ਕਮਲਦੀਪ ਕੌਰ ਨੂੰ ਜਿਤਾਉਣ ਦੀ ਅਪੀਲ ਕੀਤੀ ਸੀ। ਉਨ੍ਹਾਂ ਸੰਗਰੂਰ ਹਲਕੇ ਦੇ ਸਾਰੇ ਧਰਮਾਂ ਵਰਗਾਂ ਦੇ ਲੋਕਾਂ ਨੂੰ ਇਹ ਅਪੀਲ ਕੀਤੀ ਸੀ ਕਿ ਤੁਸੀਂ ਇਸ ਵਾਰ ਆਪਣੀ ਇਕ ਇਕ ਕੀਮਤੀ ਵੋਟ ਸੱਚ ਲਈ, ਇਨਸਾਫ ਲਈ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕਰਨਾ। ਤੁਹਾਡੇ ਵੱਲੋਂ ਮੇਰੀ ਭੈਣ ਬੀਬੀ ਕਮਲਦੀਪ ਕੌਰ ਰਾਜੋਆਣਾ ਦੇ ਹੱਕ ਵਿੱਚ ਪਾਈ ਹੋਈ ਇਕ ਇਕ ਵੋਟ ਤੁਹਾਡੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਮਾਰਿਆ ਹੋਇਆ ਹਾਅ ਦਾ ਨਾਅਰਾ ਹੋਵੇਗੀ, ਕੇਂਦਰ ਸਰਕਾਰ ਨੂੰ ਇਕ ਸੁਨੇਹਾ ਹੋਵੇਗਾ।
  Published by:Krishan Sharma
  First published:

  Tags: AAP Punjab, Punjab Congress, Punjab politics, Shiromani Akali Dal

  ਅਗਲੀ ਖਬਰ