ਚੰਡੀਗੜ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਸਰਕਲ ਠੱਠੀ ਸੋਹਲ, ਤਰਨਤਾਰਨ ਜਿਲਾ ਤਰਨਤਾਰਨ ਵਿਖੇ ਤਾਇਨਾਤ ਮਾਲ ਕਾਨੂੰਗੋ ਓਮ ਪ੍ਰਕਾਸ਼ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੂੰ ਭਲਵਿੰਦਰ ਸਿੰਘ ਵਾਸੀ ਪਿੰਡ ਝਬਾਲ, ਜ਼ਿਲ੍ਹਾ ਤਰਨਤਾਰਨ ਦੀ ਸ਼ਿਕਾਇਤ 'ਤੇ ਕਾਬੂ ਕੀਤਾ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਮਾਲ ਅਧਿਕਾਰੀ ਆਪਣੇ ਰਿਸ਼ਤੇਦਾਰ ਦੀ ਹੱਦਬੰਦੀ ਰਿਪੋਰਟ ਦੇਣ ਬਦਲੇ ਉਸ ਪਾਸੋਂ 25,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਅਤੇ ਸੌਦਾ 10,000 ਰੁਪਏ 'ਚ ਤੈਅ ਹੋਇਆ ਸੀ।
ਉਸ ਦੀ ਸ਼ਿਕਾਇਤ 'ਤੇ ਪੜਤਾਲ ਕਰਨ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Bhagwant Mann, Bribe, Corruption, Punjab Police, Vigilance Bureau