ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੀਤੇ ਦਿਨ ਤੋਂ ਪੰਜਾਬ ਦੀ ਦੋ ਦਿਨਾ ਫੇਰੀ 'ਤੇ ਹਨ। ਸ਼ੁੱਕਰਵਾਰ ਨੂੰ ਦੂਜੇ ਦਿਨ ਦੀ ਕੇਜਰੀਵਾਲ ਵੱਲੋਂ ਬਠਿੰਡਾ ਵਿਖੇ ਵਪਾਰੀਆਂ ਨਾਲ ਮੁਲਾਕਾਤ ਕੀਤੀ ਗਈ। ਵਪਾਰੀਆਂ ਨਾਲ ਕੇਜਰੀਵਾਲ ਦੀ ਮੁਲਾਕਾਤ 'ਤੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਨੇ ਨਿਸ਼ਾਨਾ ਲਾਉਂਦਿਆਂ ਆਮ ਆਦਮੀ ਪਾਰਟੀ ਨੂੰ ਘੇਰਿਆ।
ਕਾਂਗਰਸ ਸਰਕਾਰ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵਿੱਟਰ 'ਤੇ ਕੇਜਰੀਵਾਲ ਦੀ ਬਠਿੰਡਾ ਵਿਖੇ ਵਪਾਰੀਆਂ ਨਾਲ ਮੁਲਾਕਾਤ ਦੀ ਜੰਮ ਕੇ ਆਲੋਚਨਾ ਕੀਤੀ ਅਤੇ ਤਿੱਖਾ ਨਿਸ਼ਾਨਾ ਲਾਇਆ। ਟਵੀਟ ਵਿੱਚ ਵੜਿੰਗ ਨੇ ਕਿਹਾ ਕਿ ਤੁਸੀ ਇੱਕ ਵਾਰੀ ਫਿਰ ਪੰਜਾਬ ਦੀ ਧਰਤੀ 'ਤੇ ਜੁਲਮਾਂ ਦੀ ਬੁਛਾੜ ਕਰਨ ਲਈ ਆ ਗਏ ਹੋ, ਪਰ ਪੰਜਾਬ ਦੇ ਲੋਕਾਂ ਦੇ ਜਿਹੜੇ ਅਸਲ ਮੁੱਦੇ ਹਨ ਉਨ੍ਹਾਂ ਨੂੰ ਨਜ਼ਰ ਅੰਦਾਜ਼ ਕਰ ਰਹੇ ਹੋ।
ਪੰਜਾਬ ਦੇ ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਪਹਿਲਾਂ 22 ਦਿਨਾਂ ਤੋਂ ਤੁਸੀ ਪੰਜਾਬ ਦੇ ਲੋਕਾਂ ਨੂੰ ਮਿਲਣ ਦਾ ਸਮਾਂ ਤੱਕ ਨਹੀਂ ਦੇ ਰਹੇ ਸੀ। ਇਸ ਦੇ ਨਾਲ ਹੀ ਤੁਸੀ ਪੰਜਾਬ ਵਿੱਚ ਟਰਾਂਸਪੋਰਟ ਮਾਫੀਆ ਨੂੰ ਸਹਿ ਦੇ ਰਹੇ ਹੋ। ਮੰਤਰੀ ਨੇ ਕੇਜਰੀਵਾਲ ਨੂੰ ਪੁਛਿਆ ਕਿ ਕਿਉਂ ਤੁਸੀ ਪੰਜਾਬ ਦੇ ਲੋਕਾਂ ਨਾਲ ਇੰਨੀ ਨਫਰਤ ਕਰਦੇ ਹੋ?
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।