Khalistan Zindabad Slogan in Chandigarh: ਚੰਡੀਗੜ੍ਹ ਵਿਖੇ ਬੇਅੰਤ ਸਿੰਘ ਮੈਮੋਰੀਅਲ 'ਤੇ ਖਾਲਿਸਤਾਨ ਜਿੰਦਾਬਾਦ ਦੇ ਛਾਪੇ ਲਗਾਏ ਗਏ ਹਨ। ਇਨ੍ਹਾਂ ਛਾਪਿਆਂ ਦੀ ਜਿ਼ੰਮੇਵਾਰੀ ਖਾਲਿਸਤਾਨੀ ਜਥੇਬੰਦੀ ਸਿੱਖ ਫਾਰ ਜਸਟਿਸ ਨੇ ਲਈ ਹੈ। ਇਸਦੇ ਨਾਲ ਹੀ ਜਥੇਬੰਦੀ ਦੇ ਮੁਖੀ ਗੁਰਪਤਵੰਤ ਸਿੰਘ ਪਨੂੰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਚੇਤਾਵਨੀ ਵੀ ਜਾਰੀ ਕੀਤੀ ਹੈ।
ਘਟਨਾ ਚੰਡੀਗੜ੍ਹ ਦੇ ਸੈਕਟਰ 42 ਦੀ ਹੈ, ਜਿਥੇ ਬੇਅੰਤ ਸਿੰਘ ਮੈਮੋਰੀਅਲ ਦੇ ਬਾਹਰ ਲੱਗੇ ਬੋਰਡ 'ਤੇ ਅਣਪਛਾਤੇ ਲੋਕਾਂ ਵੱਲੋਂ ਖਾਲਿਸਤਾਨ ਜਿੰਦਾਬਾਦ ਦੇ ਨਾਹਰੇ ਲਿਖੇ ਗਏ ਹਨ। ਫਰਨੀਚਰ ਮਾਰਕੀਟ ਦੇ ਸਾਹਮਣੇ ਲੱਗੇ ਇਸ ਬੋਰਡ ਦੇ ਦੋਵੇਂ ਪਾਸੇ ਪੰਜਾਬੀ ਵਿੱਚ ਖਾਲਿਸਤਾਨੀ ਨਾਅਰੇ ਲਿਖੇ ਗਏ ਹਨ। ਨਾਅਰੇ ਲਿਖਣ ਵਾਲੇ ਅਣਪਛਾਤਿਆਂ ਵੱਲੋਂ ਬੋਰਡ 'ਤੇ ਖਾਲਿਸਤਾਨੀ ਜਥੇਬੰਦੀ ਸਿੱਖ ਫਾਰ ਜਸਟਿਸ ਨਾ ਨਾਂਅ ਵੀ ਲਿਖਿਆ ਗਿਆ ਹੈ।
SFJ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਚੇਤਾਵਨੀ
ਇਸਦੇ ਨਾਲ ਹੀ ਇਸ ਘਟਨਾ ਦੀ ਜਿ਼ੰਮੇਵਾਰੀ ਲੈਂਦੇ ਹੋਏ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪਨੂੰ ਨੇ ਇੱਕ ਵੀਡੀਓ ਜਾਰੀ ਕੀਤੀ ਹੈ। ਉਸ ਨੇ ਵੀਡੀਓ ਵਿੱਚ ਕਿਹਾ ਹੈ ਕਿ ਅੱਜ 26 ਜਨਵਰੀ ਨੂੰ ਚੰਡੀਗੜ੍ਹ ਵਿਖੇ ਬੇਅੰਤ ਸਿੰਘ ਮੈਮੋਰੀਅਲ ਬੋਰਡ 'ਤੇ ਖਾਲਿਸਤਾਨੀ ਪੱਖੀ ਸਿੱਖਾਂ ਨੇ ਖਾਲਿਸਤਾਨ ਜਿੰਦਾਬਾਦ ਦੇ ਛਾਪੇ ਲਾਏ ਹਨ। ਪਨੂੰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ, ਖਾਲਿਸਤਾਨੀ ਸਿੱਖਾਂ ਦੇ ਵੋਟ ਤੇ ਨੋਟ ਲੈ ਕੇ ਮੁੱਖ ਮੰਤਰੀ ਬਣ ਕੇ ਸਿੱਖ ਕੌਮ ਵਿਰੁੱਧ ਹੀ ਭੁਗਤ ਰਿਹਾ ਹੈ ਅਤੇ ਤਿਰੰਗਾ ਝੰਡਾ ਲਹਿਰਾ ਰਿਹਾ ਹੈ। ਵੀਡੀਓ ਵਿੱਚ ਕਿਹਾ ਗਿਆ ਹੈ ਕਿ ਭਗਵੰਤ ਮਾਨ ਦੇ ਹੱਥ ਵਿੱਚ ਵੀ ਅੱਜ ਤਿਰੰਗਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bhagwant Mann, Gurpatwant, Khalistan, Punjab Police, Sikhs For Justice