ਪੰਜਾਬ ਸਰਕਾਰ ਵੱਲੋਂ ਕੋਟਕਪੂਰਾ ਗੋਲੀਕਾਂਡ ਦੀ ਮੁੜ ਤੋਂ ਜਾਂਚ ਕਰਨ ਲਈ ਬਣਾਈ ਨੇ ਕਾਰਵਾਈ ਤੇਜ਼ ਕਰ ਦਿੱਤੀ ਹੈ, ਅੱਜ ਸਿੱਟ ਵੱਲੋਂ ਮਾਮਲੇ ਨਾਲ ਜੁੜੇ ਚੋਟੀ ਦੇ ਪੁਲਿਸ ਅਫ਼ਸਰਾਂ ਤੱਕ ਪੁੱਛਗਿੱਛ ਕੀਤੀ ਹੈ। ਇਸ ਜਾਂਚ ਟੀਮ ਦੀ ਅਗਵਾਈ ਏਡੀਜੀਪੀ ਐੱਲ ਕੇ ਯਾਦਵ ਕਰ ਰਹੇ ਹਨ, ਉਨ੍ਹਾਂ ਨਾਲ ਡੀਆਈਜੀ ਫਰੀਦਕੋਟ ਸੁਰਜੀਤ ਸਿੰਘ ਤੇ ਲੁਧਿਆਣਾ ਪੁਲਿਸ ਕਮਿਸ਼ਨਰ ਆਈ ਜੀ ਰਾਕੇਸ਼ ਅਗਰਵਾਲ ਮੈਂਬਰ ਵਜੋਂ ਸ਼ਾਮਲ ਹਨ।
ਅੱਜ ਇਸ ਜਾਂਚ ਟੀਮ ਨੇ ਕੋਟਕਪੂਰਾ ਗੋਲੀਕਾਂਡ ਨਾਲ ਜੁੜੇ ਪੁਲਿਸ ਅਤੇ ਸਿਵਲ ਅਫ਼ਸਰਾਂ ਨੂੰ ਸੰਮਨ ਕੀਤੇ ਸਨ, ਇਹਨਾਂ ਨੂੰ ਚੰਡੀਗੜ੍ਹ ਦੇ ਸੈਕਟਰ 34 ਸਥਿਤ ਪੰਜਾਬ ਪੁਲਿਸ ਆਫਿਸਰ ਇੰਸਟੀਚਿਊਟ ਵਿਖੇ ਬੁਲਾਇਆ ਗਿਆ ਸੀ, ਅਜਿਹੇ 'ਚ ਗੋਲੀਕਾਂਡ 'ਚ ਪਹਿਲਾਂ ਤੋਂ ਨਾਮਜ਼ਦ ਕੀਤੇ ਗਏ ਤੇ ਸਭ ਤੋਂ ਵੱਡੇ ਪੁਲਿਸ ਅਫ਼ਸਰ ਉਸ ਵੇਲੇ ਦੇ ਡੀਜੀਪੀ ਸੁਮੇਧ ਸਿੰਘ ਸੈਣੀ ਜਾਂਚ ਟੀਮ ਸਾਹਮਣੇ ਪੇਸ਼ ਹੋਏ, ਇਸ ਤੋਂ ਇਲਾਵਾ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਉਸ ਵੇਲੇ ਫਰੀਦਕੋਟ ਦੇ ਐਸਐਸਪੀ ਰਹੇ ਸੁਖਮਿੰਦਰ ਸਿੰਘ ਮਾਨ, ਸਾਬਕਾ ਐਸਐਸਪੀ ਤੇ ਗੋਲੀਕਾਂਡ ਦੇ ਮੁਲਜ਼ਮ ਚਰਨਜੀਤ ਸ਼ਰਮਾ, ਉਸ ਵੇਲੇ ਫਿਰੋਜ਼ਪੁਰ ਰੇਂਜ ਦੇ ਡੀਆਈਜੀ ਰਹੇ ਅਮਰ ਸਿੰਘ ਚਹਿਲ, ਡੀਆਈਜੀ ਰਣਬੀਰ ਸਿੰਘ ਖਟੜਾ ਤੇ ਮਾਮਲੇ 'ਚ ਸਭ ਤੋਂ ਪਹਿਲਾਂ ਗ੍ਰਿਫ਼ਤਾਰੀਆਂ ਕਰਨ ਦਾ ਦਾਅਵਾ ਕਰਨ ਵਾਲੇ ਏਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ SIT ਸਾਹਮਣੇ ਪੇਸ਼ ਹੋਏ ਤੇ ਸਵਾਲਾਂ ਦੇ ਜਵਾਬ ਦਿੱਤੇ। SIT ਵੱਲੋਂ ਕੋਟਕਪੂਰਾ 'ਚ ਹੋਏ ਗੋਲੀਕਾਂਡ ਲਈ ਗੋੋੋਲੀ ਚਲਾਉਣ ਦੀ ਇਜਾਜ਼ਤ ਦੇਣ ਵਾਲੇ ਉਸ ਵੇਲੇ ਕੋਟਕਪੂਰਾ ਦੇ ਐਸਡੀਐਮ ਰਹੇ ਹਰਜੀਤ ਸਿੰੰਘ ਤੋਂ ਵੀ ਪੁੁੱੱਛਗਿੱਛ ਕੀਤੀ ਗਈ।
ਦਰਅਸਲ ਇਸ ਤੋਂ ਪਹਿਲਾਂ ਗੋਲੀਕਾਂਡ ਦੀ ਜਾਾਂਚ ਕਰਨ ਵਾਲੇੇ ਆਈਜੀ ਕੁੰਵਰ ਵਿਜੇ ਪ੍ਰਤਾਪ ਦੀ ਜਾਂਚ ਰਿਪੋਰਟ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਰੱਦ ਕਰ ਦਿੱਤੀ ਗਈ ਸੀ ਤੇ ਨਾਲ ਹੀ ਪੰਜਾਬ ਸਰਕਾਰ ਨੂੰ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਨ ਲਈ ਨਵੀਂ ਬਣਾਉਣ ਦਾ ਹੁਕਮ ਦਿੱਤਾ ਗਿਆ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।