Home /News /punjab /

Lakhimpur Kheri Case: ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦਾ ਫੈਸਲਾ ਮੰਦਭਾਗਾ ਤੇ ਕਿਸਾਨਾਂ ਦੀ ਸ਼ਹਾਦਤ ਨੂੰ ਰੋਲ਼ਣ ਵਾਲਾ: ਡਾ. ਦਰਸ਼ਨਪਾਲ

Lakhimpur Kheri Case: ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦਾ ਫੈਸਲਾ ਮੰਦਭਾਗਾ ਤੇ ਕਿਸਾਨਾਂ ਦੀ ਸ਼ਹਾਦਤ ਨੂੰ ਰੋਲ਼ਣ ਵਾਲਾ: ਡਾ. ਦਰਸ਼ਨਪਾਲ

Lakhimpur Kheri Case: ਸੰਯੁਕਤ ਕਿਸਾਨ ਮੋਰਚੇ ਦੇ ਫੈਸਲੇ ਅਨੁਸਾਰ ਬੀਜੇਪੀ ਮੰਤਰੀ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਆਪਣੇ ਪਿਤਾ ਅਜੇ ਮਿਸ਼ਰਾ ਟੈਨੀ ਦੀ ਸ਼ਹਿ ਉੱਤੇ ਆਪਣੀ ਗੱਡੀ ਹੇਠਾਂ ਦਰੜ ਕੇ ਮਾਰਨ ਵਾਲੇ ਦੋਸ਼ੀ ਅਸ਼ੀਸ਼ ਮਿਸ਼ਰਾ (Ashish Mishra Bail) ਨੂੰ ਬੁੱਧਵਾਰ ਕੋਰਟ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ। ਕੋਰਟ ਦੇ ਇਸ ਫੈਸਲੇ ਦੀ ਸੰਯੁਕਤ ਕਿਸਾਨ ਮੋਰਚਾ (SKM) ਦੇ ਆਗੂ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ (Krantikari Kisan Union) ਦੇ ਪ੍ਰਧਾਨ ਡਾ. ਦਰਸ਼ਨਪਾਲ (Dr. Darshanpal) ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

ਹੋਰ ਪੜ੍ਹੋ ...
 • Share this:
  ਚੰਡੀਗੜ੍ਹ: Lakhimpur Kheri Case: ਸੰਯੁਕਤ ਕਿਸਾਨ ਮੋਰਚੇ ਦੇ ਫੈਸਲੇ ਅਨੁਸਾਰ ਬੀਜੇਪੀ ਮੰਤਰੀ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਆਪਣੇ ਪਿਤਾ ਅਜੇ ਮਿਸ਼ਰਾ ਟੈਨੀ ਦੀ ਸ਼ਹਿ ਉੱਤੇ ਆਪਣੀ ਗੱਡੀ ਹੇਠਾਂ ਦਰੜ ਕੇ ਮਾਰਨ ਵਾਲੇ ਦੋਸ਼ੀ ਅਸ਼ੀਸ਼ ਮਿਸ਼ਰਾ (Ashish Mishra Bail) ਨੂੰ ਬੁੱਧਵਾਰ ਕੋਰਟ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ। ਕੋਰਟ ਦੇ ਇਸ ਫੈਸਲੇ ਦੀ ਸੰਯੁਕਤ ਕਿਸਾਨ ਮੋਰਚਾ (SKM) ਦੇ ਆਗੂ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ (Krantikari Kisan Union) ਦੇ ਪ੍ਰਧਾਨ ਡਾ. ਦਰਸ਼ਨਪਾਲ (Dr. Darshanpal) ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

  ਉਨ੍ਹਾਂ ਕਿਹਾ ਕਿ ਪਹਿਲਾਂ ਹੀ ਸਪਸ਼ਟ ਸੀ ਕਿ ਕਿਸਾਨਾਂ ਉਪਰ ਇਹ ਹਮਲਾ ਕੇਂਦਰ ਅਤੇ ਰਾਜ ਸਰਕਾਰ ਦੀ ਸ਼ਹਿ ਨਾਲ ਕੀਤਾ ਗਿਆ ਹੈ। ਇਸੇ ਕਾਰਨ ਕੇਂਦਰ ਸਰਕਾਰ ਵੱਲੋਂ ਹਾਲੇ ਤੱਕ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਨੂੰ ਬਰਖਾਸਤ ਨਹੀਂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਅਦਾਲਤ ਉੱਪਰ ਪੂਰਾ ਦਾਬਾ ਹੋਣ ਕਰਕੇ ਆਪਣੀ ਮਰਜ਼ੀ ਦੀ ਸਿਟ ਬਣਾ ਪਹਿਲਾਂ ਮੰਤਰੀ ਨੂੰ ਕਲੀਨ ਚਿੱਟ ਦਿੱਤੀ ਗਈ ਅਤੇ ਹੁਣ ਇਨਾਂ ਵੱਡਾ ਨਰਸੰਹਾਰ ਕਰਨ ਵਾਲੇ ਮੰਤਰੀ ਪੁੱਤਰ ਨੂੰ ਜਮਾਨਤ ਦੇ ਦਿੱਤੀ ਗਈ ਹੈ।

  ਉਨ੍ਹਾਂ ਕਿਹਾ ਕਿ ਇੱਕ ਪਾਸੇ ਸਿਟ ਦਾ ਇਹ ਕਹਿਣਾ ਹੈ ਕਿ ਮੰਤਰੀ ਦੇ ਮੁੰਡੇ ਵਲੋਂ ਇਸ ਸਾਰੇ ਘਟਨਾਕ੍ਰਮ ਨੂੰ ਯੋਜਨਾ ਬੱਧ ਤਰੀਕੇ ਨਾਲ ਅੰਜਾਮ ਦਿੱਤਾ ਗਿਆ ਹੈ ਤੇ ਦੂਜੇ ਪਾਸੇ ਏਨੇ ਵੱਡੇ ਅਤੇ ਖੁੰਖਾਰ ਕਾਤਲ ਜੋ ਸਮਾਜ ਲਈ ਖਤਰਾ ਹਨ, ਨੂੰ ਖੁੱਲਾ ਛੱਡ ਦਿੱਤਾ ਗਿਆ ਹੈ । ਅਜਿਹਾ ਕਰਨ ਨਾਲ ਦੋਸ਼ੀਆਂ ਦੇ ਹੌਸਲੇ ਬੁਲੰਦ ਹੋਣਗੇ ਅਤੇ ਪੀੜਤਾਂ ਨੂੰ ਨਿਆਂ ਮਿਲਣਾ ਅੌਖਾ ਹੋ ਜਾਵੇਗਾ ਕਿਉਂਕਿ ਚਸ਼ਮੀਦ ਗਵਾਹਾਂ ਨੂੰ ਖਤਰਾ ਵੱਧ ਗਿਆ ਹੈ। ਸਰਕਾਰ ਅਤੇ ਅਦਾਲਤ ਦੀ ਇਹ ਕਾਰਵਾਈ ਸ਼ਹੀਦ ਕਿਸਾਨਾਂ ਦੀ ਕੁਰਬਾਨੀ ਨੂੰ ਘੱਟੇ ਰੋਲਣ ਵਾਲੀ ਕਾਰਵਾਈ ਹੈ।

  ਉਨ੍ਹਾਂ ਕਿਹਾ ਕਿ ਅਜਿਹੇ ਵਿਚ ਕਿਸਾਨ ਦੋਖੀ ਭਾਜਪਾ ਅਤੇ ਉਸ ਦੇ ਭਾਈਵਾਲਾਂ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਅਤੇ ਸੁਖਦੇਵ ਸਿੰਘ ਢੀਡਸਾ ਦੀ ਸ਼ੋਮਣੀ ਅਕਾਲੀ ਦਲ ( ਸੰਯੁਕਤ) ਦਾ ਪੂਰਨ ਤੌਰ ਤੇ ਪੰਜਾਬ ਦੇ ਕਿਸਾਨਾਂ ਅਤੇ ਲੋਕਾਂ ਵੱਲੋਂ ਬਾਈਕਾਟ ਕਰਨਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਲੋਕ ਵਿਰੋਧੀ ਪਾਰਟੀਆਂ ਦੇ ਪੈਰ ਪੰਜਾਬ ਦੀ ਧਰਤੀ 'ਤੇ ਨਾ ਲੱਗਣ।

  ਉਨ੍ਹਾਂ ਕਿਸਾਨਾਂ ਅਤੇ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਭਾਜਪਾ ਅਤੇ ਉਸਦੇ ਭਾਈਵਾਲਾਂ ਦੇ ਆਗੂਆਂ ਦੁਆਰਾ ਪੰਜਾਬ ਚ ਕੀਤੀਆਂ ਜਾ ਰਹੀਆਂ ਰੈਲੀਆਂ, ਮੀਟਿਗਾਂ ਅਤੇ ਹਰ ਤਰਾਂ ਦੇ ਪ੍ਰਚਾਰ ਕਰਨ ਦਾ ਪਿੰਡ ਪੱਧਰ ਤੋਂ ਲੈ ਕੇ ਹਰ ਪੱਧਰ 'ਤੇ ਵਿਰੋਧ ਕੀਤਾ ਜਾਵੇ।
  Published by:Krishan Sharma
  First published:

  Tags: Bharti Kisan Union, Darshan, Kisan, Kisan andolan, Lakhimpur Kheri, Punjab, Skm

  ਅਗਲੀ ਖਬਰ