Home /News /punjab /

ਲਾਲਜੀਤ ਭੁੱਲਰ ਮੁੜ ਵਿਵਾਦਾਂ 'ਚ, ਲਾਲ ਕਿਲ੍ਹਾ ਹਿੰਸਾ 'ਚ ਆਏ ਨਜ਼ਰ, ਖਹਿਰਾ ਨੇ ਮਾਨ ਤੇ ਕੇਜਰੀਵਾਲ ਤੋਂ ਮੰਗਿਆ ਜਵਾਬ

ਲਾਲਜੀਤ ਭੁੱਲਰ ਮੁੜ ਵਿਵਾਦਾਂ 'ਚ, ਲਾਲ ਕਿਲ੍ਹਾ ਹਿੰਸਾ 'ਚ ਆਏ ਨਜ਼ਰ, ਖਹਿਰਾ ਨੇ ਮਾਨ ਤੇ ਕੇਜਰੀਵਾਲ ਤੋਂ ਮੰਗਿਆ ਜਵਾਬ

Laljit Bhullar Delhi Violance video: ਵੀਡੀਓ 'ਤੇ ਸੁਖਪਾਲ ਖਹਿਰਾ (Sukhpal Singh Khaira) ਨੇ ਕਿਹਾ ਹੈ ਕਿ ਕਿਰਪਾ ਕਰਕੇ ਸਪੱਸ਼ਟ ਕਰੋ ਕਿ ਕੀ ਤੁਹਾਡੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਦੀਪ ਸਿੱਧੂ ਨਾਲ ਲਾਲ ਕਿਲੇ 'ਤੇ ਕੇਸਰੀ ਨਿਸ਼ਾਨ ਸਾਹਿਬ ਲਹਿਰਾਉਣ ਦਾ ਹਿੱਸਾ ਹਨ? ਜੇਕਰ ਹਾਂ ਤਾਂ ਸਾਡਾ ਮੁੱਖ ਮੰਤਰੀ ਉਨ੍ਹਾਂ ਨੂੰ ਦੇਸ਼ ਵਿਰੋਧੀ ਕਿਵੇਂ ਕਹਿੰਦਾ ਹੈ ਅਤੇ ਉਨ੍ਹਾਂ ਨੂੰ ਆਪਣੀ ਕੈਬਨਿਟ ਵਿੱਚ ਮੰਤਰੀ ਕਿਵੇਂ ਰੱਖਦਾ ਹੈ?

ਹੋਰ ਪੜ੍ਹੋ ...
  • Share this:
    ਭਗਵੰਤ ਮਾਨ ਸਰਕਾਰ ਦੇ ਟਰਾਂਸਪੋਰਟ ਮੰਤਰੀ ਮੁੜ ਵਿਵਾਦਾਂ 'ਚ ਘਿਰਦੇ ਨਜ਼ਰ ਆ ਰਹੇ ਹਨ। ਇਸ ਵਾਰ ਉਹ ਬੀਤੇ ਸਾਲ ਕਿਸਾਨ ਅੰਦੋਲਨ ਦੌਰਾਨ ਲਾਲ ਕਿਲਾ ਹਿੰਸਾ ਦੀ ਇੱਕ ਵੀਡੀਓ ਵਿੱਚ ਨਜ਼ਰ ਆ ਰਹੇ ਹਨ। ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵਿੱਟਰ 'ਤੇ ਵੀਡੀਓ ਜਾਰੀ ਕਰਦੇ ਹੋਏ ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਤੋਂ ਜਵਾਬ ਮੰਗਿਆ ਹੈ, ਹਾਲਾਂਕਿ ਕੇਜਰੀਾਵਲ ਜਾਂ ਮਾਨ ਦੀ ਇਸ 'ਤੇ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।

    ਇਹ ਵੀਡੀਓ 26 ਜਨਵਰੀ ਦੀ ਹੈ, ਜਦੋਂ ਦੀਪ ਸਿੱਧੂ ਨੇ ਲਾਲ ਕਿਲੇ 'ਤੇ ਕੇਸਰੀ ਨਿਸ਼ਾਨ ਸਾਹਿਬ ਦਾ ਝੰਡਾ ਝੁਲਾਇਆ ਸੀ, ਵੀਡੀਓ ਵਿੱਚ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੀ ਵਿਖਾਈ ਦੇ ਰਹੇ ਹਨ। ਦੱਸ ਦੇਈਏ ਕਿ ਇਸ ਮਾਮਲੇ 'ਚ ਦੀਪ ਸਿੱਧੂ ਸਮੇਤ ਕਈ ਨੌਜਵਾਨਾਂ *ਤੇ ਕੇਸ ਦਰਜ ਕੀਤਾ ਗਿਆ ਸੀ ਅਤੇ ਕਈ ਗ੍ਰਿਫ਼ਤਾਰੀਆਂ ਵੀ ਹੋਈਆਂ ਸਨ।

    ਵੀਡੀਓ 'ਤੇ ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਕੋਲੋਂ ਜਵਾਬ ਮੰਗਿਆ ਹੈ ਅਤੇ ਕਿਹਾ ਹੈ ਕਿ ਕਿਰਪਾ ਕਰਕੇ ਸਪੱਸ਼ਟ ਕਰੋ ਕਿ ਕੀ ਤੁਹਾਡੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਦੀਪ ਸਿੱਧੂ ਨਾਲ ਲਾਲ ਕਿਲੇ 'ਤੇ ਕੇਸਰੀ ਨਿਸ਼ਾਨ ਸਾਹਿਬ ਲਹਿਰਾਉਣ ਦਾ ਹਿੱਸਾ ਹਨ? ਜੇਕਰ ਹਾਂ ਤਾਂ ਸਾਡਾ ਮੁੱਖ ਮੰਤਰੀ ਉਨ੍ਹਾਂ ਨੂੰ ਦੇਸ਼ ਵਿਰੋਧੀ ਕਿਵੇਂ ਕਹਿੰਦਾ ਹੈ ਅਤੇ ਉਨ੍ਹਾਂ ਨੂੰ ਆਪਣੀ ਕੈਬਨਿਟ ਵਿੱਚ ਮੰਤਰੀ ਕਿਵੇਂ ਰੱਖਦਾ ਹੈ? ਮੈਂ ਸੁਧਾਰ ਦੇ ਅਧੀਨ ਹਾਂ!

    ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਮੰਤਰੀ ਲਾਲਜੀਤ ਭੁੱਲਰ ਦੇ ਵਿਵਾਦ ਦਾ ਇਹ ਪਹਿਲਾ ਮਾਮਲਾ ਨਹੀਂ ਹੈ। ਇਸਤੋਂ ਪਹਿਲਾਂ ਵੀ ਉਹ ਗੰਨਮੈਨਾਂ ਨਾਲ ਗੱਡੀ 'ਤੇ ਸਟੰਟ ਕਰਦੇ ਨਜ਼ਰ ਆਏ ਸਨ। ਭਾਵੇਂ ਕਿ ਉਨ੍ਹਾਂ ਨੇ ਬਾਅਦ 'ਚ ਇਹ ਕਹਿ ਕੇ ਪੱਲਾ ਝਾੜ ਲਿਆ ਸੀ ਕਿ ਇਹ ਵੀਡੀਓ ਚੋਣਾਂ ਜਿੱਤਣ ਦੇ ਸਮੇਂ ਦੀ ਹੈ ਪਰ ਨਾਲ ਹੀ ਉਨ੍ਹਾਂ ਮਾਫੀ ਵੀ ਮੰਗੀ ਸੀ।
    Published by:Krishan Sharma
    First published:

    Tags: AAP Punjab, Bhagwant Mann, Deep Sidhu, Punjab Congress, Shiromani Akali Dal, Sukhpal Singh Khaira

    ਅਗਲੀ ਖਬਰ