• Home
 • »
 • News
 • »
 • punjab
 • »
 • CHANDIGARH LATHICHARGE ON FARMERS IN HARYANA HIGH COURT SEEKS ACTION AGAINST POLICE AND ADMINISTRATIVE OFFICIALS KS

ਕਿਸਾਨਾਂ 'ਤੇ ਲਾਠੀਚਾਰਜ: ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿਰੁੱਧ ਕਾਰਵਾਈ ਲਈ ਹਾਈਕੋਰਟ 'ਚ ਪਟੀਸ਼ਨ ਦਾਖ਼ਲ

ਹਰਿਆਣਾ 'ਚ ਕਿਸਾਨਾਂ 'ਤੇ ਲਾਠੀਚਾਰਜ: ਹਾਈਕੋਰਟ ਤੋਂ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿਰੁੱਧ ਕਾਰਵਾਈ ਦੀ ਮੰਗ

ਹਰਿਆਣਾ 'ਚ ਕਿਸਾਨਾਂ 'ਤੇ ਲਾਠੀਚਾਰਜ: ਹਾਈਕੋਰਟ ਤੋਂ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿਰੁੱਧ ਕਾਰਵਾਈ ਦੀ ਮੰਗ

 • Share this:
  ਚੰਡੀਗੜ੍ਹ: ਹਰਿਆਣਾ ਦੇ ਕਰਨਾਲ ਵਿੱਚ ਕਿਸਾਨਾਂ 'ਤੇ ਲਾਠੀਚਾਰਜ ਦਾ ਮਾਮਲਾ ਪੰਜਾਬ-ਹਰਿਆਣਾ ਹਾਈਕੋਰਟ ਪੁੱਜ ਗਿਆ ਹੈ। ਹਾਈਕੋਰਟ ਵਿੱਚ ਦਾਖ਼ਲ ਪਟੀਸ਼ਨ ਰਾਹੀਂ ਇਸ ਮਾਮਲੇ ਵਿੱਚ ਨਿਰਪੱਖ ਜਾਂਚ ਕਰਵਾਉਣ ਅਤੇ ਕਥਿਤ ਦੋਸ਼ੀ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।

  ਜ਼ਿਕਰਯੋਗ ਹੈ ਕਿ ਬੀਤੇ ਦਿਨੀ ਹਰਿਆਣਾ ਦੇ ਕਰਨਾਲ ਵਿੱਚ ਭਾਜਪਾ ਆਗੂਆਂ ਦਾ ਘਿਰਾਉ ਕਰਨ 'ਤੇ ਪੁਲਿਸ ਵੱਲੋਂ ਕਿਸਾਨਾਂ 'ਤੇ ਭਾਰੀ ਲਾਠੀਚਾਰਜ ਕੀਤਾ ਗਿਆ ਸੀ, ਜਿਸ ਦੌਰਾਨ ਸੈਂਕੜੇ ਜ਼ਖ਼ਮੀ ਹੋ ਗਏ ਸਨ ਅਤੇ ਇੱਕ ਕਿਸਾਨ ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ ਸੀ। ਉਪਰੰਤ ਇਸ ਮਾਮਲੇ ਵਿੱਚ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ, ਜਿਸ ਤਹਿਤ ਇੱਕ ਪੁਲਿਸ ਅਧਿਕਾਰੀ ਦਾ ਤਬਾਦਲਾ ਵੀ ਕੀਤਾ ਗਿਆ ਹੈ।

  ਹੁਣ ਕਰਨਾਲ ਦੇ ਕੁੱਝ ਵਿਅਕਤੀਆਂ ਵੱਲੋਂ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਇੱਕ ਪਟੀਸ਼ਨ ਦਾਖਲ ਕਰਕੇ ਮਾਮਲੇ ਦੀ ਹਾਈਕੋਰਟ ਦੇ ਸੇਵਾਮੁਕਤ ਜੱਜ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਪਟੀਸ਼ਨ ਵਿੱਚ ਮੰਗ ਕੀਤੀ ਗਈ ਹੈ ਕਿ ਜੇਕਰ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਨਾਂਅ ਸਾਹਮਣੇ ਆਉਂਦਾ ਹੈ ਤਾਂ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇ।

  ਮਾਮਲੇ ਵਿੱਚ ਡੀਜੀਪੀ ਹਰਿਆਣਾ ਤੋਂ ਇਲਾਵਾ ਕਰਨਾਲ ਦੇ ਐਸਪੀ, ਡੀਐਸਪੀ, ਐਸਡੀਐਮ ਅਤੇ ਸੀਆਈਏ ਸਟਾਫ ਇੰਸਪੈਕਟਰ ਹਰਜਿੰਦਰ ਸਿੰਘ ਨੂੰ ਵੀ ਪਾਰਟੀ ਬਣਾਇਆ ਗਿਆ ਹੈ।

  ਪਟੀਸ਼ਨ ਵਿੱਚ ਇਹ ਵੀ ਹਰਿਆਣਾ ਪੁਲਿਸ ਵੱਲੋਂ ਲਾਠੀਚਾਰਜ ਵਿੱਚ ਜ਼ਖ਼ਮੀ ਹੋਏ ਕਿਸਾਨਾਂ ਨੂੰ ਮੁਆਵਜ਼ਾ ਵੀ ਮੰਗਿਆ ਗਿਆ ਹੈ। ਇਸਦੇ ਨਾਲ ਹੀ ਹਾਈਕੋਰਟ ਤੋਂ ਮੰਗ ਕੀਤੀ ਗਈ ਹੈ ਕਿ ਪੰਜਾਬ ਅਤੇ ਹਰਿਆਣਾ ਸਰਕਾਰ ਨੂੰ ਬਾਂਸ ਦੀ ਲੱਕੜ ਨਾਲ ਬਣੀ ਲਾਠੀ 'ਤੇ ਪਾਬੰਦੀ ਲਾਵੇ ਅਤੇ ਪਾਲੀਕਾਰਬੋਨੇਟ ਲਾਠੀ ਦੀ ਵਰਤੋਂ ਕਰਨ ਲਈ ਕਿਹਾ ਜਾਵੇ।
  Published by:Krishan Sharma
  First published: