Home /News /punjab /

ਭੂਮੀ ਤੇ ਜਲ ਵਿਭਾਗ ਅਤੇ ਤਕਨੀਕੀ ਸਿੱਖਿਆ ਵਿਭਾਗ ਦੇ 54 ਅਧਿਕਾਰੀ ਹੋਏ ਪਦਉਨਤ, ਰਾਣਾ ਗੁਰਜੀਤ ਨੇ ਸੌਂਪੇ ਪੱਤਰ

ਭੂਮੀ ਤੇ ਜਲ ਵਿਭਾਗ ਅਤੇ ਤਕਨੀਕੀ ਸਿੱਖਿਆ ਵਿਭਾਗ ਦੇ 54 ਅਧਿਕਾਰੀ ਹੋਏ ਪਦਉਨਤ, ਰਾਣਾ ਗੁਰਜੀਤ ਨੇ ਸੌਂਪੇ ਪੱਤਰ

Punjab News: ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਵਿਭਾਗ ਅਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਮੰਤਰੀ ਰਾਣਾ ਗੁਰਜੀਤ ਸਿੰਘ (Rana Gurjit Singh) ਵੱਲੋਂ ਭੂਮੀ ਅਤੇ ਜਲ ਸੰਭਾਲ ਵਿਭਾਗ ਅਤੇ ਤਕਨੀਕੀ ਸਿੱਖਿਆ ਵਿਭਾਗ ਦੇ 54 ਅਧਿਕਾਰੀਆਂ ਨੂੰ ਪ੍ਰਮੋਸ਼ਨ (Promotion to 54 Punjab Employee) ਪੱਤਰ ਸੌਂਪੇ।

ਹੋਰ ਪੜ੍ਹੋ ...
  • Share this:

ਚੰਡੀਗੜ੍ਹ: Punjab News: ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਵਿਭਾਗ ਅਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਮੰਤਰੀ ਰਾਣਾ ਗੁਰਜੀਤ ਸਿੰਘ (Rana Gurjit Singh) ਵੱਲੋਂ ਭੂਮੀ ਅਤੇ ਜਲ ਸੰਭਾਲ ਵਿਭਾਗ ਅਤੇ ਤਕਨੀਕੀ ਸਿੱਖਿਆ ਵਿਭਾਗ ਦੇ 54 ਅਧਿਕਾਰੀਆਂ ਨੂੰ ਪ੍ਰਮੋਸ਼ਨ (Promotion to 54 Punjab Employee) ਪੱਤਰ ਸੌਂਪੇ।

ਮੰਗਲਵਾਰ ਇੱਥੇ ਪੰਜਾਬ ਭਵਨ ਵਿਖੇ ਇੱਕ ਸਾਦੇ ਸਮਾਰੋਹ ਵਿੱਚ ਭੂਮੀ ਅਤੇ ਜਲ ਸੰਭਾਲ ਵਿਭਾਗ ਦੇ 27 ਅਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਦੇ 27 ਅਧਿਕਾਰੀਆਂ ਨੂੰ ਵੱਖ ਵੱਖ ਅਹੁਦਿਆਂ ‘ਤੇ ਪਦੁਉਂਨਤੀਆਂ ਲਈ ਪੱਤਰ ਸੌਂਪੇ ਗਏ।

ਵਰਣਨਯੋਗ ਹੈ ਕਿ ਭੂਮੀ ਅਤੇ ਜਲ ਸੰਭਾਲ ਵਿਭਾਗ ‘ਚ 1 ਭੂਮੀ ਪਾਲ, 3 ਉਪ ਮੰਡਲ ਭੂਮੀ ਰੱਖਿਆ ਅਫਸਰ ਅਤੇ 23 ਭੂਮੀ ਰੱਖਿਆ ਅਫਸਰ ਨੂੰ ਤਰੱਕੀ ਦਿੱਤੀ ਗਈ ਹੈ, ਜਦਕਿ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਦੇ 8 ਨੂੰ ਬਤੌਰ ਮੁਖੀ ਵਿਭਾਗ ਕੰਪਿਊਟਰ ਇੰਜੀਨੀਅਰਿੰਗ ਵਿਭਾਗ, 10 ਨੂੰ ਬਤੌਰ ਮੁਖੀ ਵਿਭਾਗ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਅਤੇ 9 ਨੂੰ ਬਤੌਰ ਇਲੈਕਟ੍ਰੀਕਲ ਇੰਜੀਨੀਅਰਿੰਗ ਵਿਭਾਗ ਤਰੱਕੀ ਦਿੱਤੀ ਗਈ ਹੈ।

ਪਦਉਨਤ ਅਧਿਕਾਰੀਆਂ ਨਾਲ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ।

ਪਦਉਨਤ ਹੋਏ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਵਿਭਾਗ ਦੇ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਹਰੇਕ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਦੀ ਪਦੁਨਤੀ ਸਮੇ ਸਿਰ ਹੋਣੀ ਚਾਹੀਦੀ ਹੈ ਕਿਉਂਕਿ ਇਸ ਨਾਲ ਉਨ੍ਹਾ ਦਾ ਉਤਸ਼ਾਹ ਵਿਚ ਵਧਦਾ ਹੈ। ਉਨ੍ਹਾਂ ਪਦਉਨਤ ਹੋਏ ਅਧਿਕਾਰੀਆਂ ਨੂੰ ਆਪਣੀ ਜਿੰਮੇਵਾਰੀ ਨੂੰ ਰਾਜ ਪ੍ਰਤੀ ਹੋਰ ਸਮਰਪਿਤ ਹੋ ਕੇ ਨਿਭਾਉਣ ਲਈ ਕਿਹਾ। ਉਨ੍ਹਾਂ ਆਸ ਪ੍ਰਗਟਾਈ ਕਿ ਸਾਰੇ ਪਦਉਨਤ ਹੋਏ ਅਧਿਕਾਰੀ ਪੰਜਾਬ ਦੀ ਬੇਹਤਰੀ ਲਈ ਕੰਮ ਕਰਨਗੇ ।

ਇਸ ਮੌਕੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਕਾਸ ਗਰਗ, ਭੂਮੀ ਅਤੇ ਜਲ ਸੰਭਾਲ ਵਿਭਾਗ ਦੇ ਵਧੀਕ ਸਕੱਤਰ ਰਾਹੁਲ ਗੁਪਤਾ, ਪੀ.ਟੀ.ਯੂ. ਦੇ ਵੀ.ਸੀ. ਜਸਪ੍ਰੀਤ ਗਿੱਲ ਮੁੱਖ ਭੂਮੀ ਪਾਲ ਪੰਜਾਬ, ਮੋਹਿੰਦਰ ਸਿੰਘ, ਮੰਡਲ ਭੂਮੀ ਰੱਖਿਆ ਅਫਸਰ ਜੀ.ਐਸ. ਢਿੱਲੋਂ, ਵਧੀਕ ਡਾਇਰੈਕਟਰ ਮੋਹਨਵੀਰ ਸਿੰਘ, ਡਿਪਟੀ ਡਾਇਰੈਕਟਰ ਜਸਪਾਲ ਸਿੰਘ ਤੋਂ ਇਲਾਵਾ ਸੀਨੀਅਰ ਅਧਿਕਾਰੀ ਹਾਜਰ ਸਨ।

Published by:Krishan Sharma
First published:

Tags: Education department, Punjab government, Rana Gurjit Singh