ਚੰਡੀਗੜ੍ਹ: Ludhiana Bomb Blast: ਲੁਧਿਆਣਾ ਬੰਬ ਧਮਾਕਾ (Bomb Blast) ਮਾਮਲੇ ਵਿੱਚ ਜਾਂਚ ਅਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਸ਼ੁੱਕਰਵਾਰ ਕੇਂਦਰੀ ਮੰਤਰੀ (Central Minister) ਕਿਰਨ ਰਿਜਿਜੂ (Kiran Rijiju) ਵਿਸ਼ੇਸ਼ ਤੌਰ 'ਤੇ ਅੰਮ੍ਰਿਤਸਰ ਪੁੱਜੇ ਹਨ। ਉਨ੍ਹਾਂ ਨਾਲ ਵਿਜੇ ਸਾਂਪਲਾ (Vijay Sampla) ਵੀ ਹਨ।
ਬੀਤੇ ਦਿਨ ਲੁਧਿਆਣਾ ਵਿੱਚ ਹੋਏ ਬੰਬ ਬਲਾਸਟ ਤੋਂ ਬਾਅਦ ਪੰਜਾਬ ਵਿੱਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ, ਉਥੇ ਹੀ ਸਾਰੇ ਪੰਜਾਬ ਵਿੱਚ ਰੈੱਡ ਅਲਰਟ ਜਾਰੀ ਕੀਤੇ ਗਏ ਹਨ ਜਿਸ ਦੇ ਮੱਦੇਨਜ਼ਰ ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜੀਜੂ ਅੰਮ੍ਰਿਤਸਰ ਦੇ ਏਅਰਪੋਰਟ ਪਹੁੰਚੇ ਅਤੇ ਉਨ੍ਹਾਂ ਵੱਲੋਂ ਲੁਧਿਆਣਾ ਵਿਚ ਹੋਏ ਬਲਾਸਟ ਨੂੰ ਲੈ ਕੇ ਇਸ ਜਗ੍ਹਾ ਤੇ ਪਹੁੰਚ ਕੇ ਜਾਂਚ ਕੀਤੀ ਜਾਵੇਗੀ। ਕੇਂਦਰੀ ਮੰਤਰੀ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਅੱਜ ਉਨ੍ਹਾਂ ਦੀ ਸਰਕਾਰ ਵੱਲੋਂ ਹੀ ਉਨ੍ਹਾਂ ਦੀ ਡਿਊਟੀ ਲਗਾਈ ਗਈ ਹੈ ਕਿ ਉਹ ਲੁਧਿਆਣਾ ਪਹੁੰਚ ਕੇ ਉਸ ਜਗ੍ਹਾ ਦੀ ਜਾਂਚ ਕਰਨ।
ਕਿਰਨ ਰਿਜਿਜੂ ਨੇ ਕਿਹਾ ਸਰਕਾਰ ਵੱਲੋਂ ਪੰਜਾਬ ਵਿੱਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਕੋਈ ਵੀ ਜਵਾਬ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਿਰਫ਼ ਚੋਣਾਂ ਲਾਗੇ ਹੀ ਆ ਕੇ ਕਿਉਂ ਇਸ ਤਰ੍ਹਾਂ ਦਾ ਮਾਹੌਲ ਖਰਾਬ ਕੀਤਾ ਜਾ ਰਿਹਾ ਹੈ? ਇਹ ਵੇਖਣ ਵਾਲੀ ਗੱਲ ਹੈ ਅਤੇ ਇਸ ਦੀ ਜਾਂਚ ਵੀ ਪ੍ਰਮੁੱਖਤਾ ਨਾਲ ਕੀਤੀ ਜਾਵੇਗੀ, ਉਥੇ ਹੀ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਬਾਰੇ ਉਨ੍ਹਾਂ ਨੇ ਕੋਈ ਵੀ ਸਵਾਲ ਦਾ ਜਵਾਬ ਨਹੀਂ ਦਿੱਤਾ ਗਿਆ ਅਤੇ ਨਾ ਹੀ ਉਨ੍ਹਾਂ ਵੱਲੋਂ ਬੇਅਦਬੀ ਦੇ ਬਾਰੇ ਵੀ ਕੋਈ ਜਵਾਬ ਦਿਤਾ ਗਿਆ। ਉਹ ਸਿੱਧਾ ਅੰਮ੍ਰਿਤਸਰ ਹਵਾਈ ਅੱਡੇ ਤੋਂ ਲੁਧਿਆਣਾ ਲਈ ਰਵਾਨਾ ਹੋਏ।
ਲੁਧਿਆਣਾ ਪੁੱਜਣ 'ਤੇ ਕਿਰਨ ਰਿਜਿਜੂ ਅਦਾਲਤ ਵਿੱਚ ਜ਼ਖ਼ਮੀ ਹੋਈ ਵਕੀਲਾਂ ਅਤੇ ਹੋਰਨਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੁਲਾਕਾਤ ਕਰਨਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Blast, Central government, Ludhiana Court