Home /News /punjab /

MP ਰਵਨੀਤ ਬਿੱਟੂ ਦੇ ਪੀਏ 'ਤੇ ਹਥਿਆਰਾਂ ਨਾਲ ਲੈਸ ਲੋਕਾਂ ਵੱਲੋਂ ਜਾਨਲੇਵਾ ਹਮਲਾ, ਹਸਪਤਾਲ ਦਾਖਲ

MP ਰਵਨੀਤ ਬਿੱਟੂ ਦੇ ਪੀਏ 'ਤੇ ਹਥਿਆਰਾਂ ਨਾਲ ਲੈਸ ਲੋਕਾਂ ਵੱਲੋਂ ਜਾਨਲੇਵਾ ਹਮਲਾ, ਹਸਪਤਾਲ ਦਾਖਲ

Punjab Crime News: ਲੁਧਿਆਣਾ (Ludhian News) ਤੋਂ ਕਾਂਗਰਸੀ (Congress) ਸੰਸਦ ਮੈਂਬਰ ਰਵਨੀਤ ਬਿੱਟੂ (MP Ravneet Singh Bittu) ਦੇ ਪੀਏ ਹਰਜਿੰਦਰ ਸਿੰਘ ਢੀਂਡਸਾ (Harjinder Singh Dhindsa) (35) 'ਤੇ ਅੱਜ ਸਵੇਰੇ 15-16 ਦੇ ਕਰੀਬ ਲੋਕਾਂ ਵੱਲੋਂ ਜਾਨਲੇਵਾ ਹਮਲਾ ਕਰਨ (Attack on PA Bittu) ਦਾ ਮਾਮਲਾ ਸਾਹਮਣੇ ਆਇਆ ਹੈ।

ਹੋਰ ਪੜ੍ਹੋ ...
 • Share this:
  ਚੰਡੀਗੜ੍ਹ: Punjab Crime News: ਲੁਧਿਆਣਾ (Ludhian News) ਤੋਂ ਕਾਂਗਰਸੀ (Congress) ਸੰਸਦ ਮੈਂਬਰ ਰਵਨੀਤ ਬਿੱਟੂ (MP Ravneet Singh Bittu) ਦੇ ਪੀਏ ਹਰਜਿੰਦਰ ਸਿੰਘ ਢੀਂਡਸਾ (Harjinder Singh Dhindsa) (35) 'ਤੇ ਅੱਜ ਸਵੇਰੇ 15-16 ਦੇ ਕਰੀਬ ਲੋਕਾਂ ਵੱਲੋਂ ਜਾਨਲੇਵਾ ਹਮਲਾ ਕਰਨ (Attack on PA Bittu) ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਸਾਰਾ ਮਾਮਲਾ ਫਿਰੋਜ਼ਪੁਰ ਰੋਡ 'ਤੇ ਇਯਾਲੀ ਚੌਕ ਨੇੜੇ ਸਾਹਮਣੇ ਆਇਆ।

  ਪ੍ਰਾਪਤ ਜਾਣਕਾਰੀ ਅਨੁਸਾਰ ਹਰਜਿੰਦਰ ਸਿੰਘ ਢੀਂਡਸਾ ਆਪਣੇ ਪਿੰਡ ਥਰੀਕੇ ਤੋਂ ਇਯਾਲੀ ਚੌਕ ਤੋਂ ਬੱਸ ਵਿੱਚ ਜਾ ਰਹੇ ਸਨ ਕਿ ਇਸ ਦੌਰਾਨ ਮੋਟਰਸਾਈਕਲ ’ਤੇ ਸਵਾਰ 15-16 ਵਿਅਕਤੀਆਂ ਨੇ ਉਸ ’ਤੇ ਹਮਲਾ ਕਰ ਦਿੱਤਾ। ਤਲਵਾਰਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਹਮਲਾਵਰ ਕਰੀਬ 5 ਮਿੰਟ ਤੱਕ ਉਨ੍ਹਾਂ 'ਤੇ ਹਮਲਾ ਕਰਦੇ ਰਹੇ।

  ਇਸ ਹਮਲੇ 'ਚ ਹਰਜਿੰਦਰ ਸਿੰਘ ਦੇ ਸਿਰ 'ਤੇ ਡੂੰਘੇ ਜ਼ਖਮ ਹੋਏ ਹਨ ਅਤੇ ਡਾਕਟਰ ਵੀ ਉਸਦੀ ਹਾਲਤ ਬਾਰੇ ਸਪੱਸ਼ਟ ਤੌਰ 'ਤੇ ਕੁਝ ਨਹੀਂ ਦੱਸ ਰਹੇ ਹਨ। ਉਸ ਨੂੰ ਜ਼ਖਮੀ ਹਾਲਤ 'ਚ ਫਿਰੋਜ਼ਪੁਰ ਰੋਡ 'ਤੇ ਸਥਿਤ ਮੈਡੀਵੇਜ਼ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਸਾਂਸਦ ਰਵਨੀਤ ਸਿੰਘ ਬਿੱਟੂ ਨੇ ਅੱਤਵਾਦ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ ਅਤੇ ਉਹ ਲਗਾਤਾਰ ਜੇਲ 'ਚ ਬੰਦ ਅੱਤਵਾਦੀਆਂ ਦੀ ਰਿਹਾਈ ਦਾ ਵਿਰੋਧ ਕਰਦੇ ਆ ਰਹੇ ਹਨ। ਉਨ੍ਹਾਂ ਦਾ ਹਾਲ-ਚਾਲ ਜਾਣਨ ਲਈ ਮੇਅਰ ਬਲਕਾਰ ਸਿੰਘ ਸੰਧੂ ਅਤੇ ਹੋਰ ਕਈ ਸਿਆਸੀ ਲੋਕ ਹਸਪਤਾਲ ਪੁੱਜੇ।

  ਉਧਰ, ਰਵਨੀਤ ਬਿੱਟੂ (Ravneet Singh Bittu) ਨੇ ਨਿਊਜ਼18 ਨੂੰ ਦੱਸਿਆ ਕਿ ਮੇਰੇ ਪੀਏ 'ਤੇ ਹਮਲਾ ਹੋਇਆ, ਜਦੋਂ ਉਨ੍ਹਾਂ 'ਤੇ ਤਲਵਾਰ ਨਾਲ ਹਮਲਾ ਕੀਤਾ ਗਿਆ ਤਾਂ ਉਸ ਨੂੰ ਬਚਾਉਣ ਵਾਲਾ ਕੋਈ ਨਹੀਂ ਹੈ। ਉਸ 'ਤੇ ਲਗਾਤਾਰ ਤਲਵਾਰਾਂ ਨਾਲ ਹਮਲਾ ਕੀਤਾ ਜਾ ਰਿਹਾ ਸੀ। ਅਗਲੇ 72 ਘੰਟੇ ਉਸਦੇ ਲਈ ਬਹੁਤ ਮਹੱਤਵਪੂਰਨ ਹਨ, ਮੈਂ ਡਾਕਟਰਾਂ ਨਾਲ ਗੱਲ ਕੀਤੀ ਹੈ।

  ਬਿੱਟੂ ਨੇ ਕਿਹਾ ਕਿ ਮੈਂ ਹੁਣ ਚੰਡੀਗੜ੍ਹ ਤੋਂ ਲੁਧਿਆਣਾ ਜਾ ਰਿਹਾ ਹਾਂ। ਪੰਜਾਬ ਵਿੱਚ ਮਾਹੌਲ ਖਰਾਬ ਹੁੰਦਾ ਜਾ ਰਿਹਾ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਹਮਲਾਵਰ ਕੌਣ ਹਨ।
  Published by:Krishan Sharma
  First published:

  Tags: Crime news, Punjab Congress, Punjab Police, Ravneet Singh Bittu

  ਅਗਲੀ ਖਬਰ