Home /News /punjab /

ਸਾਇੰਸ ਦੀ ਪਾਠਸ਼ਾਲਾ ਹੈ ਸਾਢੇ 6 ਸਾਲ ਦਾ ਇਹ ਜਵਾਕ, ਇੰਡੀਆ ਬੁੱਕ ਆਫ ਰਿਕਾਰਡ 'ਚ ਦਰਜ ਕਰਵਾਇਆ ਨਾਂਅ

ਸਾਇੰਸ ਦੀ ਪਾਠਸ਼ਾਲਾ ਹੈ ਸਾਢੇ 6 ਸਾਲ ਦਾ ਇਹ ਜਵਾਕ, ਇੰਡੀਆ ਬੁੱਕ ਆਫ ਰਿਕਾਰਡ 'ਚ ਦਰਜ ਕਰਵਾਇਆ ਨਾਂਅ

 ਅਕਸ਼ਿਤ ਨੇ ਦੱਸਿਆ ਕਿ ਉਹ ਵਡਾ ਹੋ ਕੇ ਵਿਗਿਆਨੀ ਬਣਨਾ ਚਾਹੁੰਦਾ ਹੈ।

ਅਕਸ਼ਿਤ ਨੇ ਦੱਸਿਆ ਕਿ ਉਹ ਵਡਾ ਹੋ ਕੇ ਵਿਗਿਆਨੀ ਬਣਨਾ ਚਾਹੁੰਦਾ ਹੈ।

Akshit Verma Ludhiana Video Story: ਦਰਅਸਲ ਅਕਸ਼ਿਤ ਨੇ 8 ਮੁਲਕਾਂ ਦੇ ਕੌਂਮੀ ਝੰਡੇ ਸਵਾਲਾਂ ਦੇ ਜਵਾਬ ਵਿੱਚ ਦਸੇ ਹਨ। ਨਾਲ ਹੀ 10 ਤਰ੍ਹਾਂ ਦੇ ਲੈਬ ਉਪਕਰਨ, 7 ਤਰਾਂ ਦੇ ਬੂਟਿਆਂ ਦੇ ਨਾਂ, ਮਨੁੱਖੀ ਸਰੀਰ ਨਾਲ ਜੁੜੇ 10 ਤੋਂ ਵੱਧ ਅੰਗਾਂ ਦੇ ਨਾਂ ਮੂੰਹ ਜੁਬਾਨੀ ਬੋਲ ਕੇ ਦੱਸੇ ਹਨ। ਇਸ ਤੋਂ ਇਲਾਵਾ ਉਸ ਨੂੰ ਜਰਨਲ ਨੋਲੇਜ ਦੇ ਵੀ ਸਵਾਲਾਂ ਦਾ ਜਵਾਬ ਦਿੱਤਾ ਹੈ।

ਹੋਰ ਪੜ੍ਹੋ ...
  • Share this:

Akshit Verma Ludhiana Video Story: ਅੱਜ ਕਲ ਦੇ ਬੱਚੇ ਕਿਸੇ ਕੰਪਿਊਟਰ ਤੋਂ ਘੱਟ ਨਹੀਂ ਹੈ। ਘੱਟ ਉਮਰ ਦੇ ਵਿੱਚ ਹੀ ਬੱਚਿਆਂ ਦਾ ਗਿਆਨ ਸਭ ਨੂੰ ਹੈਰਾਨ ਕਰ ਦਿੰਦਾ ਹੈ। ਕੁਝ ਅਜਿਹਾ ਹੀ ਕਰ ਵਿਖਾਇਆ ਹੈ ਲੁਧਿਆਣਾ ਦੇ ਅਕਸ਼ਿਤ ਨੇ ਜੋ ਕਿ ਹਾਲੇ ਸਿਰਫ 6.5 ਸਾਲ ਦਾ ਹੈ ਪਰ ਉਸ ਨੇ ਇੰਡੀਆ ਬੁੱਕ ਆਫ ਰਿਕਾਰਡ ਦੇ ਵਿੱਚ ਆਪਣਾ ਨਾਮ ਦਰਜ ਕਰਵਾ ਲਿਆ ਹੈ। ਅਕਸ਼ਿਤ ਬੀਆਰਐਸ ਨਗਰ ਡੀਏਵੀ ਪਬਲਿਕ ਸਕੂਲ ਦਾ ਪਹਿਲੀ ਜਮਾਤ ਦਾ ਵਿਦਿਆਰਥੀ ਹੈ। ਉਸ ਦਾ ਟੈਲੇਂਟ ਵੇਖ ਕੇ ਸਾਰੇ ਹੀ ਹੈਰਾਨ ਹਨ। ਉਸ ਦੀ ਇਸ ਉਪਲੱਬਧੀ ਨੂੰ ਲੈ ਕੇ ਉਸ ਦੇ ਰਿਸ਼ਤੇਦਾਰਾਂ ਪਰਿਵਾਰਕ ਮੈਂਬਰ ਵਧਾਈਆਂ ਦੇਣ ਲਈ ਪਹੁੰਚ ਰਹੇ ਹਨ। ਉਸ ਦੇ ਮਾਤਾ-ਪਿਤਾ ਦੇ ਨਾਲ ਉਸ ਦੀ ਦਾਦੀ ਨੂੰ ਵੀ ਉਸ ਦੇ ਮਾਣ ਹੋ ਰਿਹਾ ਹੈ। ਉਸ ਦੀ ਮਾਂ ਮੀਨਾਕਸ਼ੀ ਸਕੂਲ ਵਿੱਚ ਵਿਗਿਆਨ ਦੀ ਅਧਿਆਪਿਕਾ ਹੈ ਅਤੇ ਉਹ ਅਕਸ਼ਿਤ ਨੂੰ ਘਰ ਵਿੱਚ ਹੀ ਪੜਾਉਂਦੀ ਹੈ। ਉਸ ਤੋਂ ਸਿਖਿਆ ਲੈ ਕੇ ਉਸ ਨੇ ਇਹ ਸਨਮਾਨ ਹਾਸਲ ਕੀਤਾ ਹੈ।

ਇਹ ਅਨੋਖੀ ਕਲਾ ਕਾਰਨ ਮਿਲਿਆ ਸਨਮਾਨ

ਦਰਅਸਲ ਅਕਸ਼ਿਤ ਨੇ 8 ਮੁਲਕਾਂ ਦੇ ਕੌਂਮੀ ਝੰਡੇ ਸਵਾਲਾਂ ਦੇ ਜਵਾਬ ਵਿੱਚ ਦਸੇ ਹਨ। ਨਾਲ ਹੀ 10 ਤਰ੍ਹਾਂ ਦੇ ਲੈਬ ਉਪਕਰਨ, 7 ਤਰਾਂ ਦੇ ਬੂਟਿਆਂ ਦੇ ਨਾਂ, ਮਨੁੱਖੀ ਸਰੀਰ ਨਾਲ ਜੁੜੇ 10 ਤੋਂ ਵੱਧ ਅੰਗਾਂ ਦੇ ਨਾਂ ਮੂੰਹ ਜੁਬਾਨੀ ਬੋਲ ਕੇ ਦੱਸੇ ਹਨ। ਇਸ ਤੋਂ ਇਲਾਵਾ ਉਸ ਨੂੰ ਜਰਨਲ ਨੋਲੇਜ ਦੇ ਵੀ ਸਵਾਲਾਂ ਦਾ ਜਵਾਬ ਦਿੱਤਾ ਹੈ।

ਜਨਮ ਤੋਂ ਹੀ ਤੇਜ਼ ਬੁੱਧੀ ਦਾ ਮਾਲਕ ਹੈ ਅਕਸ਼ਿਤ

ਅਕਸ਼ਿਤ ਦੀ ਇਸ ਉਪਲਬਧੀ ਤੋਂ ਇਸ ਦੇ ਪਰਿਵਾਰਕ ਮੈਂਬਰ ਵੀ ਖੁਸ਼ ਹਨ। ਉਸ ਦੀ ਮਾਤਾ ਮੀਨਾਕਸ਼ੀ ਸਰਕਾਰੀ ਸਕੂਲ 'ਚ ਵਿਗਿਆਨ ਦੀ ਅਧਿਆਪਿਕਾ ਹੈ ਅਤੇ ਉਸ ਨੂੰ ਘਰ 'ਚ ਹੀ ਪੜਾਈ ਕਰਵਾਉਂਦੀ ਹੈ। ਉਸ ਦੀ ਮਾਤਾ ਨੇ ਦੱਸਿਆ ਕਿ ਉਹ ਬਚਪਨ ਤੋਂ ਹੀ ਕਾਫੀ ਤੇਜ ਦਿਮਾਗ਼ ਦਾ ਹੈ। ਅਕਸ਼ਿਤ ਸ਼ੁਰੂ ਤੋਂ ਹੋ ਚੀਜ਼ਾਂ ਨੂੰ ਬਹੁਤ ਜਲਦੀ ਯਾਦ ਕਰ ਲੈਂਦਾ ਸੀ ਅਤੇ ਫਿਰ ਕਦੀ ਭੁੱਲਦਾ ਨਹੀਂ ਹੈ, ਸਿਰਫ ਇੱਕ ਹੀ ਵਿਸ਼ੇ 'ਚ ਨਹੀਂ ਸਗੋਂ ਸਾਰੇ ਹੀ ਵਿਸ਼ਿਆਂ ਦੇ ਵਿੱਚ ਕਾਫ਼ੀ ਤੇਜ ਹੈ। ਉਸ ਦੀਆਂ ਸਕੂਲ ਦੀਆਂ ਮੈਡਮਾਂ ਵੀ ਉਸ 'ਤੇ ਕਾਫੀ ਮਾਣ ਕਰਦੀਆਂ ਨੇ ਅਤੇ ਉਸ ਨੂੰ ਅਜਤਕ ਸਕੂਲ ਤੋਂ ਕੋਈ ਸ਼ਿਕਾਇਤ ਵੀ ਨਹੀਂ ਆਈ।

ਦਾਦੀ ਨੂੰ ਮਾਣ, ਵੱਡਾ ਹੋ ਕੇ ਬਣੇਗਾ ਵਿਗਿਆਨੀ ਬਣਨ ਦਾ ਸੁਪਨਾ

ਦੂਜੇ ਪਾਸੇ ਅਕਸ਼ਿਤ ਦੀ ਦਾਦੀ ਨੇ ਦੱਸਿਆ ਕਿ ਉਨ੍ਹਾਂ ਨੂੰ ਵਿਦੇਸ਼ਾਂ ਤੋਂ ਵੀ ਉਨ੍ਹਾਂ ਦੇ ਰਿਸ਼ਤੇਦਾਰ ਕਾਲ ਕਰਕੇ ਵਧਾਈਆਂ ਦੇ ਰਹੇ ਹਨ। ਨਾਲ ਹੀ ਘਰ ਦੇ ਵਿੱਚ ਵੀ ਪਰਿਵਾਰਕ ਮੈਂਬਰ ਆ ਰਹੇ ਹਨ। ਉਸ ਦਾ ਮੂੰਹ ਮਿੱਠਾ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਨੂੰਹ ਦਾ ਕਮਾਲ ਹੈ ਓਹ ਹੀ ਉਸ ਨੂੰ ਘਰ ਵਿਚ ਪੜਾਉਂਦੀ ਹੈ। ਉਨ੍ਹਾਂ ਕਿਹਾ ਕਿ ਬਾਕੀ ਮਾਪਿਆਂ ਨੂੰ ਵੀ ਇਸ ਤੋਂ ਸੇਧ ਲੈਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਉਮਰ 'ਚ ਹੀ ਉਨ੍ਹਾਂ ਸਾਡੇ ਪਰਵਾਰ ਦਾ ਨਾਂਅ ਰੌਸ਼ਨ ਕਰ ਦਿੱਤਾ ਹੈ। ਅਕਸ਼ਿਤ ਨੇ ਦੱਸਿਆ ਕਿ ਉਹ ਵਡਾ ਹੋ ਕੇ ਵਿਗਿਆਨੀ ਬਣਨਾ ਚਾਹੁੰਦਾ ਹੈ।

Published by:Krishan Sharma
First published:

Tags: Ajab Gajab News, Science, Success, Talent, Viral news