ਚੰਡੀਗੜ੍ਹ: Ludhiana Accident : ਲੁਧਿਆਣਾ ਸ਼ਹਿਰ 'ਚ ਭਿਆਨਕ ਦੁਰਘਟਨਾ ਵਾਪਰਨ ਦੀ ਸੂਚਨਾ ਹੈ। ਇਥੇ ਰਾਹੋਂ ਰੋਡ 'ਤੇ ਇੱਕ ਤੇਜ਼ ਰਫ਼ਤਾਰ ਟਰੱਕ ਵੱਲੋਂ ਇੱਕ ਵਿਅਕਤੀ ਨੂੰ ਦਰੜੇ ਜਾਣ ਕਾਰਨ ਉਸ ਦੀ ਮੌਤ ਹੋ (Truck Killed man) ਗਈ ਹੈ। ਘਟਨਾ ਕਾਰਨ ਆਸ-ਪਾਸ ਦੇ ਲੋਕਾਂ ਵਿੱਚ ਰੋਹ ਦੀ ਲਹਿਰ ਫੈਲ ਗਈ, ਜਿਸ ਕਾਰਨ ਲੋਕਾਂ ਨੇ ਸੜਕ ਜਾਮ ਕਰ ਦਿੱਤੀ।
ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ 'ਤੇ ਪੁੱਜ ਕੇ ਸਥਿਤੀ ਨੂੰ ਸੰਭਾਲਿਆ। ਪੁਲਿਸ ਨੇ ਘਟਨਾ ਦਾ ਜਾਇਜ਼ਾ ਲੈ ਕੇ ਜਾਂਚ ਅਰੰਭ ਦਿੱਤੀ ਹੈ। ਜਾਣਕਾਰੀ ਅਨੁਸਾਰ ਕਥਿਤ ਦੋਸ਼ੀ ਚਾਲਕ ਟਰੱਕ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਿਆ।
ਜ਼ਿਕਰਯੌਗ ਹੈ ਕਿ ਪਿਛਲੇ ਹਫ਼ਤੇ ਵੀ ਅਜਿਹਾ ਹਾਦਸਾ ਵਾਪਰਿਆ ਸੀ। ਉਸ ਦੌਰਾਨ ਵੀ ਤੇਜ਼ ਰਫ਼ਤਾਰ ਟਰੱਕ ਦਾ ਬੱਚਿਆਂ ਨਾਲ ਹਾਦਸਾ ਵਾਪਰਿਆ ਸੀ। ਹਾਲਾਂਕਿ ਸ਼ੁਕਰ ਰਿਹਾ ਕਿ ਬੱਚਿਆਂ ਦੀ ਜਾਨ ਬੱਚ ਗਈ ਸੀ। ਸਥਾਨਕ ਲੋਕਾਂ ਨੇ ਪ੍ਰਸ਼ਾਸਨ ਵਿਰੁੱਧ ਰੋਹ ਜ਼ਾਹਰ ਕਰਦਿਆਂ ਸਵਾਲ ਚੁੱਕੇ ਹਨ ਕਿ ਪ੍ਰਸ਼ਾਸਨ ਕੋਈ ਵੀ ਕਾਰਵਾਈ ਨਹੀਂ ਕਰ ਰਿਹਾ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।