Sidhu Moosewala Murder Case: ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਪੰਜਾਬੀ ਗਾਇਕਾਂ ਤੋਂ ਪੰਜਾਬ ਪੁਲਿਸ ਲਗਾਤਾਰ ਪੁੱਛਗਿੱਛ ਕਰ ਰਹੀ ਹੈ। ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਮਾਨਸਾ ਪੁਲਿਸ ਇਸ ਮਾਮਲੇ ਵਿੱਚ ਪੰਜਾਬ ਦੇ ਨਾਮੀ ਗਾਇਕ ਅਤੇ ਫਿਲਮ ਨਿਰਮਾਤਾ ਬੱਬੂ ਮਾਨ ਤੋਂ ਵੀ ਪੁੱਛਗਿੱਛ ਕਰ ਸਕਦੀ ਹੈ। ਸੂਤਰਾਂ ਅਨੁਸਾਰ ਮਾਨਸਾ ਪੁਲਿਸ ਪੁੱਛਗਿੱਛ ਲਈ ਬੱਬੂ ਮਾਨ, ਮਨਕੀਰਤ ਔਲਖ ਅਤੇ ਵਿੱਕੀ ਮਿੱਡੂ ਖੇੜਾ ਦੇ ਭਰਾ ਅਜੈ ਪਾਲ ਮਿੱਡੂਖੇੜਾ ਸਮੇਤ ਹੋਰਾਂ ਨੂੰ ਵੀ ਬੁਲਾ ਸਕਦੀ ਹੈ।
ਕਿਹਾ ਜਾ ਰਿਹਾ ਹੈ ਕਿ ਮਾਨਸਾ ਪੁਲਿਸ, ਉਚ ਪੁਲਿਸ ਅਧਿਕਾਰੀਆਂ ਦੇ ਹੁਕਮਾਂ ਤੋਂ ਬਾਅਦ ਮਾਮਲੇ 'ਚ ਜਾਂਚ ਕਰ ਸਕਦੀ ਹੈ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਕਈ ਵਾਰੀ ਭਾਸ਼ਣਾਂ ਰਾਹੀਂ ਹੋਮਲੈਂਡ ਦਾ ਵੀ ਜਿ਼ਕਰ ਕਰ ਚੁੱਕੇ ਹਨ ਅਤੇ ਵਿੱਕੀ ਮਿੱਡੂਖੇੜਾ ਦੇ ਭਰਾ 'ਤੇ ਵੀ ਦੋਸ਼ ਲਗਾ ਚੁੱਕੇ ਹਨ, ਜਿਨ੍ਹਾਂ ਤੋਂ ਛੇਤੀ ਹੀ ਪੁੱਛਗਿੱਛ ਕੀਤੇ ਜਾਣ ਦੀ ਸੰਭਾਵਨਾ ਹੈ।
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਾਮਲੇ ਵਿੱਚ ਗੋਲਡੀ ਬਰਾੜ ਨੂੰ ਅਮਰੀਕਾ ਵਿੱਚ ਫੜੇ ਜਾਣ ਦਾ ਦਾਅਵਾ ਕੀਤਾ ਗਿਆ ਸੀ। ਪਰੰਤੂ ਹੁਣ ਗੈਂਗਸਟਰ ਵੱਲੋਂ ਇਸ ਦਾਅਵੇ ਨੂੰ ਖਾਰਜ ਕਰਦਿਆਂ ਕਿਹਾ ਹੈ ਕਿ ਉਹ ਨਾ ਤਾਂ ਕਿਸੇ ਹਿਰਾਸਤ ਵਿੱਚ ਹੈ ਅਤੇ ਨਾ ਹੀ ਨਜ਼ਰਬੰਦ ਹੈ। ਗੈਂਗਸਟਰ ਨੇ ਇੱਕ ਇੰਟਰਵਿਊ ਵਿੱਚ ਦਾਅਵਾ ਕੀਤਾ ਹੈ ਕਿ ਉਸ ਨੂੰ ਅਮਰੀਕਾ ਪੁਲਿਸ ਨੇ ਹਿਰਾਸਤ ਵਿੱਚ ਨਹੀਂ ਲਿਆ ਹੈ।
ਜਿ਼ਕਰਯੋਗ ਹੈ ਕਿ 2 ਦਸੰਬਰ ਨੂੰ ਖ਼ਬਰਾਂ ਆਈਆਂ ਸਨ ਕਿ ਕੈਲੀਫੋਰਨੀਆ ਵਿੱਚ ਗੈਂਗਸਟਰ ਗੋਲਡੀ ਬਰਾੜ ਨੂੰ ਅਮਰੀਕਾ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Babbu Maan, Punjab Police, Punjabi industry, Sidhu moosewala murder case, Sidhu moosewala murder update