ਚੰਡੀਗੜ੍ਹ: Punjab News: 4 ਜੁਲਾਈ 1955 ਨੂੰ ਸ੍ਰੀ ਦਰਬਾਰ ਸਾਹਿਬ 'ਤੇ ਤਤਕਾਲੀਨ ਸਰਕਾਰ ਵੱਲੋਂ ਕੀਤੇ ਗਏ ਹਮਲੇ ਦੀ ਯਾਦ ਵਿੱਚ ਸੋਮਵਾਰ ਨੂੰ ਗੁਰਦਵਾਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Jathedar Giani Harpreet Singh) ਨੇ ਸਿੱਖ ਕੌਮ ਦੇ ਨਾਂਅ ਇੱਕ ਸੰਦੇਸ਼ ਵੀ ਦਿੱਤਾ।
ਉਨ੍ਹਾਂ ਕਿਹਾ ਕਿ ਅੱਜ ਦੇ ਦਿਨ 4 ਜੁਲਾਈ 1955 ਨੂੰ ਜਵਾਹਰ ਲਾਲ ਨਹਿਰੂ ਨੇ ਸ੍ਰੀ ਦਰਬਾਰ ਸਾਹਿਬ ਅੰਦਰ ਪੁਲਿਸ ਫੋਰਸ ਭੇਜੀ ਸੀ, ਜਿਸ ਨੇ ਬੂਟਾਂ ਸਹਿਤ ਪ੍ਰਕਰਮਾ ਵਿੱਚ ਦਾਖਲ ਹੋ ਕੇ ਤਕਰੀਬਨ 3000 ਸਿੱਖਾਂ ਨੂੰ ਗ੍ਰਿਫ਼ਤਾਰ ਕੀਤਾ।
ਜਥੇਦਾਰ ਨੇ ਕਿਹਾ ਕਿ ਇਹ 1984 ਅਤੇ 1955 ਵਰਗੀਆਂ ਘਟਨਾਵਾਂ ਇਤਿਹਾਸ ਦਾ ਹਿੱਸਾ ਹਨ, ਜਿੱਥੇ ਸਿੱਖਾਂ 'ਤੇ ਜ਼ੁਲਮ ਢਾਹੇ ਗਏ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਤੋਂ ਸਾਨੂੰ ਸਿੱਖਣ ਦੀ ਲੋੜ ਹੈ। ਸਾਨੂੰ ਹਰ ਸਿੱਖ ਨੂੰ ਆਪਣਾ ਇਤਿਹਾਸ ਯਾਦ ਰੱਖਣਾ ਚਾਹੀਦਾ ਹੈ ਤਾਂ ਹੀ ਅਸੀਂ ਆਰਥਿਕ ਤੇ ਸਮਾਜਿਕ ਪੱਖੀ ਹੋਵਾਂਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Giani harpreet singh, SGPC, Sikh, Sikhism