Home /News /punjab /

ਨਿੱਕੀ ਵੱਡੀ ਘਟਨਾ ਤਾਂ ਹੁੰਦੀ ਰਹਿੰਦੀ ਐ; ਟੀਨੂੰ ਦੇ ਫਰਾਰ ਹੋਣ 'ਤੇ ਬੋਲੇ ਕੈਬਨਿਟ ਮੰਤਰੀ ਧਾਲੀਵਾਲ

ਨਿੱਕੀ ਵੱਡੀ ਘਟਨਾ ਤਾਂ ਹੁੰਦੀ ਰਹਿੰਦੀ ਐ; ਟੀਨੂੰ ਦੇ ਫਰਾਰ ਹੋਣ 'ਤੇ ਬੋਲੇ ਕੈਬਨਿਟ ਮੰਤਰੀ ਧਾਲੀਵਾਲ

ਨਿੱਕੀ ਵੱਡੀ ਘਟਨਾ ਤਾਂ ਹੁੰਦੀ ਰਹਿੰਦੀ ਐ; ਟੀਨੂੰ ਦੇ ਫਰਾਰ ਹੋਣ 'ਤੇ ਬੋਲੇ ਕੈਬਨਿਟ ਮੰਤਰੀ ਧਾਲੀਵਾਲ

ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਹੈ ਕਿ ਗੈਂਗਸਟਰ ਟੀਨੂੰ ਦੇ ਫਰਾਰ ਹੋਣ ਦਾ ਮਾਮਲਾ ਕੋਈ ਵੱਡੀ ਗੱਲ ਨਹੀਂ ਹੈ ਅਤੇ ਅਜਿਹੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ। ਮੰਤਰੀ ਦੇ ਇਸ ਬਿਆਨ ਤੋਂ ਇੰਝ ਜਾਪਦਾ ਹੈ ਕਿ ਜਿਵੇਂ ਸਰਕਾਰ ਲਈ ਇਹ ਕੋਈ ਵੱਡੀ ਗੱਲ ਨਹੀਂ ਹੈ।

  • Share this:

    ਚੰਡੀਗੜ੍ਹ: Kuldeep Dhaliwal on Deepak Tinu Escaped in Sidhu moosewala murder case: ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਮੁਲਜ਼ਮ ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਤੋਂ ਬਾਅਦ ਵਿਰੋਧੀ ਪਹਿਲਾਂ ਹੀ ਪੰਜਾਬ ਪੁਲਿਸ ਦੀ ਗਾਰਗੁਜਾਰੀ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਨੂੰ ਘੇਰ ਰਹੇ ਹਨ, ਉਥੇ ਹੁਣ ਕੈਬਨਿਟ ਮੰਤਰੀ ਕੁਲੀਦਪ ਸਿੰਘ ਧਾਵੀਲਾਲ ਨੇ ਮਾਮਲੇ ਵਿੱਚ ਗੈਰ-ਜ਼ਿੰਮੇਵਾਰਾਨਾ ਬਿਆਨ ਦੇ ਕੇ ਸਰਕਾਰ ਸਰਕਾਰ ਦੀ ਕਿਰਕਿਰੀ ਕਰਵਾਈ ਹੈ।

    ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਹੈ ਕਿ ਗੈਂਗਸਟਰ ਟੀਨੂੰ ਦੇ ਫਰਾਰ ਹੋਣ ਦਾ ਮਾਮਲਾ ਕੋਈ ਵੱਡੀ ਗੱਲ ਨਹੀਂ ਹੈ ਅਤੇ ਅਜਿਹੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ। ਮੰਤਰੀ ਦੇ ਇਸ ਬਿਆਨ ਤੋਂ ਇੰਝ ਜਾਪਦਾ ਹੈ ਕਿ ਜਿਵੇਂ ਸਰਕਾਰ ਲਈ ਇਹ ਕੋਈ ਵੱਡੀ ਗੱਲ ਨਹੀਂ ਹੈ।


    ਮੰਤਰੀ ਧਾਲੀਵਾਲ ਦੀਪਕ ਟੀਨੂੰ ਦੇ ਫਰਾਰ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਟੀਨੂੰ ਦੇ ਭੱਜਣ ਦੇ ਮਾਮਲੇ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ ਅਤੇ ਛੇਤੀ ਹੀ ਉਸ ਨੂੰ ਗ੍ਰਿਫਤ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ਵਿੱਚ ਕੋਈ ਵੀ ਜਾਂਚ ਦੌਰਾਨ ਦੋਸ਼ੀ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਪਰੰਤੂ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਨਿੱਕੀਆਂ ਵੱਡੀਆਂ ਗੱਲਾਂ ਹੁੰਦੀਆਂ ਰਹਿੰਦੀਆਂ ਹਨ।

    ਦੱਸ ਦੇਈਏ ਕਿ ਮੰਤਰੀ ਦੇ ਬਿਆਨ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ 'ਤੇ ਕੇਸ ਦਬਾਉਣ ਦੇ ਕੋਸ਼ ਵੀ ਲਾਏ ਹਨ। ਉਨ੍ਹਾਂ ਇਹ ਭਾਵੁਕ ਹੁੰਦਿਆਂ ਕਿਹਾ ਹੈ ਕਿ ਉਹ ਆਪਣੇ ਪੁੱਤ ਨੂੰ ਇਨਸਾਫ਼ ਦਿਵਾ ਕੇ ਰਹਿਣਗੇ।

    Published by:Krishan Sharma
    First published:

    Tags: AAP Punjab, Bhagwant Mann, Kuldeep Dhaliwal, Punjab Congress, Shiromani Akali Dal