ਚੰਡੀਗੜ੍ਹ: ਰਿਸ਼ਵਤ ਮਾਮਲੇ 'ਚ ਗ੍ਰਿਫਤਾਰ ਕੀਤੇ ਗਏ ਆਮ ਆਦਮੀ ਪਾਰਟੀ ਦੇ ਸਾਬਕਾ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਨੂੰ ਮੋਹਾਲੀ ਅਦਾਲਤ ਨੇ ਵੱਡੀ ਰਾਹਤ ਦਿੰਦੇ ਹੋਏ ਪੁਲਿਸ ਰਿਮਾਂਡ ਨਹੀਂ ਦਿੱਤਾ। ਹਾਲਾਂਕਿ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ ਹੈ।
ਸ਼ੁੱਕਰਵਾਰ ਪੁਲਿਸ ਨੇ ਰਿਸ਼ਵਤ ਮਾਮਲੇ 'ਚ ਗ੍ਰਿਫਤਾਰ ਕੀਤੇ ਡਾ. ਸਿੰਗਲਾ ਅਤੇ ਪ੍ਰਦੀਪ ਸਿੰਗਲਾ ਨੂੰ 3 ਦਿਨਾਂ ਦੇ ਰਿਮਾਂਡ ਉਪਰੰਤ ਅਦਾਲਤ ਵਿੱਚ ਪੇਸ਼ ਕੀਤਾ ਸੀ। ਪੁਲਿਸ ਵੱਲੋਂ ਮੋਹਾਲੀ ਅਦਾਲਤ ਕੋਲੋਂ ਸਿੰਗਲਾ ਦੇ ਹੋਰ ਰਿਮਾਂਡ ਦੀ ਮੰਗ ਕੀਤੀ ਗਈ ਸੀ, ਪਰੰਤੂ ਅਦਾਲਤ ਨੇ ਇਸਤੋਂ ਇਨਕਾਰ ਕਰਦੇ ਹੋਏ 14 ਦਿਨਾਂ ਦੀ ਨਿਆਂਇਕ ਹਿਰਾਸਤ ਦਿੱਤੀ ਹੈ।
ਅਦਾਲਤ ਨੇ ਡਾ. ਸਿੰਗਲਾ ਅਤੇ ਦੂਜੇ ਮੁਲਜ਼ਮ ਪ੍ਰਦੀਪ ਸਿੰਗਲਾ ਨੂੰ ਰੋਪੜ ਜੇਲ੍ਹ ਭੇਜ ਦਿੱਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 10 ਜੂਨ ਮੁਕੱਰਰ ਕੀਤੀ ਗਈ ਹੈ।
ਦੱਸ ਦੇਈਏ ਕਿ ਸਿਹਤ ਮੰਤਰੀ ਡਾ. ਵਿਜੈ ਸਿੰਗਲਾ 1 ਫ਼ੀਸਦੀ ਕਮਿਸ਼ਨ (ਰਿਸ਼ਵਤ) ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤੇ ਗਏ ਹਨ। ਉਨ੍ਹਾਂ ਨੇ ਰਿਸ਼ਵਤ ਦੀ ਗੱਲ ਖੁਦ ਕਬੂਲ ਕੀਤੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Aam Aadmi Party, AAP Punjab, Crime news, Dr Vijay Singla, Punjab Police