Home /News /punjab /

Corruption Case: ਮੋਹਾਲੀ ਅਦਾਲਤ ਨੇ ਸਾਬਕਾ ਕੈਬਨਿਟ ਮੰਤਰੀ ਧਰਮਸੋਤ ਅਤੇ OSD ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਿਆ

Corruption Case: ਮੋਹਾਲੀ ਅਦਾਲਤ ਨੇ ਸਾਬਕਾ ਕੈਬਨਿਟ ਮੰਤਰੀ ਧਰਮਸੋਤ ਅਤੇ OSD ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਿਆ

Youtube Video

Corruption Case: ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot) ਨੂੰ ਭ੍ਰਿਸ਼ਟਾਚਾਰ ਮਾਮਲੇ ਵਿੱਚ ਸੋਮਵਾਰ ਮੁੜ ਵਿਜੀਲੈਂਸ ਨੇ ਰਿਮਾਂਡ ਖਤਮ ਹੋਣ ਉਪਰੰਤ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ। ਜਿਥੋਂ ਅਦਾਲਤ ਨੇ ਸੁਣਵਾਈ ਉਪਰੰੰਤ ਸਾਧੂ ਧਰਮਸੋਤ ਅਤੇ ਡੀਐਫਓ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਹੋਰ ਪੜ੍ਹੋ ...
 • Share this:
  ਚੰਡੀਗੜ੍ਹ: Corruption Case: ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot) ਅਤੇ ਉਨ੍ਹਾਂ ਦੇ ਓਐਸਡੀ (OSD) ਨੂੰ ਭ੍ਰਿਸ਼ਟਾਚਾਰ ਮਾਮਲੇ ਵਿੱਚ ਸੋਮਵਾਰ ਮੁੜ ਵਿਜੀਲੈਂਸ ਨੇ ਰਿਮਾਂਡ ਖਤਮ ਹੋਣ ਉਪਰੰਤ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ। ਜਿਥੋਂ ਅਦਾਲਤ ਨੇ ਸੁਣਵਾਈ ਉਪਰੰੰਤ ਸਾਧੂ ਧਰਮਸੋਤ ਅਤੇ ਡੀਐਫਓ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

  ਦੱਸ ਦੇਈਏ ਕਿ ਪਿਛਲੀ ਵਾਰ ਜਦੋਂ ਅਦਾਲਤ 'ਚ ਵਿਜੀਲੈਂਸ ਨੇ ਅਦਾਲਤ 'ਚ ਧਰਮਸੋਤ ਨੂੰ ਪੇਸ਼ ਕੀਤਾ ਸੀ ਤਾਂ 3 ਦਿਨ ਦਾ ਰਿਮਾਂਡ ਦਿੱਤਾ ਸੀ, ਜੋ ਕਿ ਅੱਜ 13 ਜੂਨ ਨੂੰ ਖਤਮ ਹੋਣਾ ਸੀ।

  ਜੱਜ ਹਰਪ੍ਰੀਤ ਕੌਰ ਦੀ ਅਦਾਲਤ ਵਿੱਚ ਅੱਜ ਸੁਣਵਾਈ ਦੌਰਾਨ ਵਿਜੀਲੈਂਸ ਨੇ ਮੁਲਜ਼ਮਾਂ ਦਾ 2 ਦਿਨ ਹੋਰ ਰਿਮਾਂਡ ਦੀ ਮੰਗ ਕੀਤੀ ਸੀ, ਪਰੰਤੂ ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

  ਦੱਸ ਦੇਈਏ ਕਿ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਨੇ 7 ਜੂਨ ਨੂੰ ਸਵੇਰੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਧਰਮਸੋਤ 'ਤੇ ਮੰਤਰੀ ਰਹਿੰਦਿਆਂ ਜੰਗਲਾਤ ਮਹਿਕਮੇ ਵਿੱਚ ਵੱਡੇ ਪੱਧਰ 'ਤੇ ਘਪਲਾ ਕਰਨ ਦੇ ਦੋਸ਼ ਹਨ।

  ਮਾਮਲੇ ਦੀ ਅਗਲੀ ਸੁਣਵਾਈ ਹੁਣ 27 ਜੂਨ ਨੂੰ ਹੋਵੇਗੀ।
  Published by:Krishan Sharma
  First published:

  Tags: AAP Punjab, Corruption, Punjab Congress, Punjab government, Sadhu singh dharmsot

  ਅਗਲੀ ਖਬਰ