ਚੰਡੀਗੜ੍ਹ: Corruption Case: ਭ੍ਰਿਸ਼ਟਾਚਾਰ ਮਾਮਲੇ 'ਚ ਗ੍ਰਿਫਤਾਰ ਕੀਤੇ ਗਏ ਕਾਂਗਰਸ (Congress) ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot) ਨੂੰ ਸੋਮਵਾਰ ਮੁੜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅੱਜ ਉਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਪੂਰੀ ਹੋ ਗਈ ਸੀ। ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਮੁੜ ਧਰਮਸੋਤ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਪੁਲਿਸ ਸਾਧੂ ਸਿੰਘ ਧਰਮਸੋਤ ਨੂੰ ਨਾਭਾ ਜੇਲ੍ਹ ਵਿਚੋਂ ਕੈਦੀਆਂ ਵਾਲੀ ਗੱਡੀ ਵਿੱਚ ਬਿਠਾ ਕੇ ਲਿਆਂਦਾ ਗਿਆ। ਪਹਿਲਾਂ ਮੀਡੀਆ ਨਾਲ ਰੂਬਰੂ ਹੋਣ ਵਾਲੇ ਧਰਮਸੋਤ ਅੱਜ ਮੀਡੀਆ ਦੇ ਸਵਾਲਾਂ ਤੋਂ ਬਚਦੇ ਨਜ਼ਰ ਆਏ ਅਤੇ ਉਨ੍ਹਾਂ ਸਿਰਫ਼ ਇੰਨਾ ਹੀ ਕਿਹਾ ਕਿ ਜੋ ਕੁੱਝ ਵੀ ਹੋਵੇਗਾ ਤੁਹਾਡੇ ਸਾਹਮਣੇ ਹੋਵੇਗਾ।
ਸਾਧੂ ਸਿੰਘ ਧਰਮਸੋਤ ਨਾਲ ਕੈਦੀਆਂ ਵਾਲੀ ਵੈਨ ਵਿੱਚ ਉਨ੍ਹਾਂ ਦੇ ਓਐਸਡੀ ਚਮਕੌਰ ਸਿੰਘ ਵੀ ਨਾਲ ਸਨ। ਜ਼ਿਕਰਯੋਗ ਹੈ ਕਿ ਪਿਛਲੀ ਸੁਣਵਾਈ ਦੌਰਾਨ ਵੀ ਅਦਾਲਤ ਨੇ ਧਰਮਸੋਤ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜਿਆ ਸੀ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Congress, Corruption, Punjab Congress, Punjab Police, Sadhu singh dharmsot