• Home
 • »
 • News
 • »
 • punjab
 • »
 • CHANDIGARH MOHALI TRUCK UNIONS TO BE RESTORED WITH AKALI DAL AND BSP GOVERNMENT SUKHBIR BADAL KS

ਅਕਾਲੀ ਦਲ ਤੇ ਬਸਪਾ ਸਰਕਾਰ ਬਣਨ ’ਤੇ ਟਰੱਕ ਯੂਨੀਅਨਾਂ ਬਹਾਲ ਕੀਤੀਆਂ ਜਾਣਗੀਆਂ : ਸੁਖਬੀਰ ਬਾਦਲ

ਅਕਾਲੀ ਦਲ ਦੇ ਪ੍ਰਧਾਨ ਨੇ ਇਹ ਬਿਆਨ ਪੰਜਾਬ ਏਕਤਾ ਟਰਾਂਸਪੋਰਟ ਸੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਰਾਜੂ, ਜੋ ਕਿ ਕਾਂਗਰਸ ਦੇ ਸੀਨੀਅਰ ਅਹੁਦੇਦਾਰ ਸਨ, ਨੂੰ ਇਥੇ ਪਾਰਟੀ ਦੇ ਮੁੱਖ ਦਫਤਰ ਵਿਚ ਹੋਏ ਇੱਕ ਵਿਸ਼ੇਸ਼ ਸਮਾਗਮ ਵਿਚ ਅਕਾਲੀ ਦਲ ਵਿੱਚ ਸ਼ਾਮਲ ਕਰਵਾਉਣ ਵੇਲੇ ਦਿੱਤਾ।

 • Share this:
  ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਤਵਾਰ ਐਲਾਨ ਕੀਤਾ ਕਿ ਸੂਬੇ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ’ਤੇ ਉਹ ਸਾਰੀਆਂ ਟਰੱਕ ਯੂਨੀਅਨਾਂ ਬਹਾਲ ਕੀਤੀਆਂ ਜਾਣਗੀਆਂ, ਜੋ ਕਾਂਗਰਸ ਸਰਕਾਰ ਨੇ ਭੰਗ ਕੀਤੀਆਂ ਸਨ।

  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਇਹ ਬਿਆਨ ਪੰਜਾਬ ਏਕਤਾ ਟਰਾਂਸਪੋਰਟ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਰਾਜੂ, ਜੋ ਕਿ ਕਾਂਗਰਸ ਦੇ ਸੀਨੀਅਰ ਅਹੁਦੇਦਾਰ ਸਨ, ਨੂੰ ਇਥੇ ਪਾਰਟੀ ਦੇ ਮੁੱਖ ਦਫਤਰ ਵਿਚ ਹੋਏ ਇੱਕ ਵਿਸ਼ੇਸ਼ ਸਮਾਗਮ ਵਿਚ ਅਕਾਲੀ ਦਲ ਵਿੱਚ ਸ਼ਾਮਲ ਕਰਵਾਉਣ ਵੇਲੇ ਦਿੱਤਾ। ਉਨ੍ਹਾਂ ਨਾਲ ਸਾਬਕਾ ਐਮ.ਪੀ. ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੀ ਮੌਜੂਦ ਸਨ।

  ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਬਣਾਈ ਮੌਜੂਦਾ ਵਿਵਸਥਾ ਦੇ ਨਾਲ ਸਿੰਡੀਕੇਟ ਬਣ ਗਈਆਂ ਸਨ। ਉਨ੍ਹਾਂ ਕਿਹਾ ਕਿ ਟਰੱਕ ਯੂਨੀਅਨਾਂ ਬਹਾਲ ਕਰਨ ਮਗਰੋਂ ਅਸੀਂ ਵਿਸ਼ੇਸ਼ ਕਮੇਟੀਆਂ ਦਾ ਗਠਨ ਕਰਾਂਗੇ ਤਾਂ ਜੋ ਵਾਜਬ ਰੇਟ ਤੈਅ ਕੀਤੇ ਜਾ ਸਕਣ, ਜਿਸ ਨਾਲ ਟਰੱਕ ਅਪਰੇਟਰਾਂ ਦੇ ਨਾਲ-ਨਾਲ ਵਪਾਰ ਤੇ ਉਦਯੋਗ ਦੇ ਹਿੱਤ ਵੀ ਸੁਰੱਖਿਅਤ ਰਹਿਣ। ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਅਗਲੀ ਸਰਕਾਰ ਟਰੱਕ ਅਪਰੇਟਰਾਂ ਨੂੰ ਸਵਿਕਰ ਵੀ ਪ੍ਰਦਾਨ ਕਰੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸੜਕ ’ਤੇ ਕਿਸੇ ਨੂੰ ਰੋਕਿਆ ਨਾ ਜਾ ਸਕੇ।

  ਅਕਾਲੀ ਪ੍ਰਧਾਨ ਨੇ ਰਾਜਿੰਦਰ ਰਾਜੂ ਨੂੰ ਅਕਾਲੀ ਦਲ ਦੇ ਟਰਾਂਸਪੋਰਟ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ਦਾ ਐਲਾਨ ਵੀ ਕੀਤਾ।

  ਪ੍ਰੋ. ਚੰਦੂਮਾਜਰਾ ਨੇ ਇਸ ਮੌਕੇ ਐਲਾਨ ਕੀਤਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ 40 ਹਜ਼ਾਰ ਟਰੱਕ ਅਤੇ 55000 ਟੈਕਸੀਆਂ ਕਬਾੜ ਵਿਚ ਵਿਕ ਗਈਆਂ ਹਨ। ਉਨ੍ਹਾਂ ਕਿਹਾ ਕਿ ਹਜ਼ਾਰਾਂ ਟਰੱਕ ਤੇ ਟੈਕਸੀ ਡਰਾਈਵਰ ਕੰਮ ਤੋਂ ਵਿਹੂਣੇ ਹੋ ਗਏ ਹਨ ਅਤੇ ਉਨ੍ਹਾਂ ਨੂੰ ਦੋ ਵਕਤ ਦੀ ਰੋਟੀ ਵੀ ਨਸੀਬ ਨਹੀਂ ਹੋ ਰਹੀ ਤੇ ਉਨ੍ਹਾਂ ਨੇ ਕਾਂਗਰਸ ਸਰਕਾਰ ਵੱਲੋਂ ਇਨ੍ਹਾਂ ਦੀ ਸਾਰ ਨਾ ਲੈਣ ਦੀ ਵੀ ਨਿਖੇਧੀ ਕੀਤੀ।
  Published by:Krishan Sharma
  First published:
  Advertisement
  Advertisement