ਚੰਡੀਗੜ੍ਹ- Money Laundring Case: ਮਨੀ ਲਾਂਡਰਿੰਗ ਮਾਮਲੇ ਵਿੱਚ ਫਸੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Former CM Charanjit Singh Channi) ਦੇ ਰਿਸ਼ਤੇਦਾਰ ਭੁਪਿੰਦਰ ਹਨੀ (Bhupinder Singh honey) ਨੂੰ ਹਾਈਕੋਰਟ (High Court) ਨੇ ਵੱਡਾ ਝਟਕਾ ਦਿੱਤਾ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਹਨੀ ਅਤੇ ਉਸ ਨਾਲ ਕੁਦਰਤਦੀਪ ਵਿਰੁੱਧ ਦਰਜ ਮਨੀ ਲਾਂਡਰਿੰਗ ਮਾਮਲੇ ਵਿੱਚ ਐਫਆਈਆਰ ਨੂੰ ਰੱਦ ਕਰਨ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ।
ਭੁਪਿੰਦਰ ਹਨੀ ਅਤੇ ਕੁਦਰਤ ਦੀਪ ਨੇ ਹਾਈਕੋਰਟ ਵਿੱਚ ਆਪਣੇ ਖਿਲਾਫ ਦਰਜ ਐਫਆਈਆਰ ਰੱਦ ਕਰਨ ਦੀ ਮੰਗ ਕੀਤੀ ਸੀ। ਅਦਾਲਤ ਨੇ ਕਿਹਾ ਕਿ 2018 ਵਿੱਚ ਐਫ.ਆਈ.ਆਰ. ਪਰ ਜਾਂਚ ਸਹੀ ਨਹੀਂ ਹੋਈ, ਕਿਉਂਕਿ ਸਰਕਾਰ ਕਾਂਗਰਸ ਦੀ ਸਰਕਾਰ ਸੀ। ਸਰਕਾਰ ਅਤੇ ਪੁਲਿਸ ਦੀ ਮਨਸ਼ਾ ਜਾਂਚ ਕਰਨ ਦੀ ਨਹੀਂ ਸੀ।
ਜ਼ਿਕਰਯੋਗ ਹੈ ਕਿ ਬੀਤੇ ਮਹੀਨੇ ਹਾਈਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਭੁਪਿੰਦਰ ਸਿੰਘ ਹਨੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੰਦਿਆ ਰੈਗੂਲਰ ਜ਼ਮਾਨਤ ਦੇ ਦਿੱਤੀ ਸੀ।
ਅਦਾਲਤ ਨੇ ਕਿਹਾ ਕਿ ਪੰਜਾਬ ਵਿੱਚ ਗੈਰ-ਕਾਨੂੰਨੀ ਮਾਈਨਿੰਗ ਸਿਆਸੀ ਸ਼ਰਨ ਤੋਂ ਬਿਨਾਂ ਨਹੀਂ ਹੁੰਦੀ। ਇਸ ਲਈ ਪਟੀਸ਼ਨ ਖਾਰਜ ਕੀਤੀ ਜਾਂਦੀ ਹੈ। ਦੱਸ ਦੇਈਏ ਕਿ ਪੰਜਾਬ ਚੋਣਾਂ ਤੋਂ ਪਹਿਲਾਂ ਹਨੀ 'ਤੇ ਈਡੀ ਨੇ ਛਾਪੇਮਾਰੀ ਕੀਤੀ ਸੀ, ਜਿਸ ਵਿੱਚ ਕਰੋੜਾਂ ਦੀ ਨਕਦੀ, ਕਈ ਲੈਣ-ਦੇਣ ਦੇ ਦਸਤਾਵੇਜ਼ ਮਿਲੇ ਹਨ। ਈਡੀ ਨੇ ਇਹ ਕਾਰਵਾਈ 2018 ਵਿੱਚ ਦਰਜ ਮਾਮਲੇ ਵਿੱਚ ਹੀ ਕੀਤੀ ਸੀ। ਹਾਲਾਂਕਿ ਭੁਪਿੰਦਰ ਹਨੀ ਫਿਲਹਾਲ ਜ਼ਮਾਨਤ 'ਤੇ ਬਾਹਰ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Charanjit Singh Channi, High court, Money Laundering, Punjab Congress, Punjab Police