Home /News /punjab /

AGTF ਅਤੇ ਅੰਮ੍ਰਿਤਸਰ ਪੁਲਿਸ ਦੀ ਸਾਂਝੀ ਕਾਰਵਾਈ, ਮੋਸਟ ਵਾਂਟੇਡ ਗੈਂਗਸਟਰ ਮਨਦੀਪ ਤੂਫਾਨ ਸਮੇਤ 2 ਕਾਬੂ

AGTF ਅਤੇ ਅੰਮ੍ਰਿਤਸਰ ਪੁਲਿਸ ਦੀ ਸਾਂਝੀ ਕਾਰਵਾਈ, ਮੋਸਟ ਵਾਂਟੇਡ ਗੈਂਗਸਟਰ ਮਨਦੀਪ ਤੂਫਾਨ ਸਮੇਤ 2 ਕਾਬੂ

AGTF ਅਤੇ ਅੰਮ੍ਰਿਤਸਰ ਪੁਲਿਸ ਦੀ ਸਾਂਝੀ ਕਾਰਵਾਈ, ਮੋਸਟ ਵਾਂਟੇਡ ਗੈਂਗਸਟਰ ਮਨਦੀਪ ਤੂਫਾਨ ਸਮੇਤ 2 ਕਾਬੂ

ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਸਮੇਤ 5 ਕਤਲਾਂ ਵਿੱਚ ਮਨਦੀਪ ਤੂਫਾਨ ਲੋੜੀਂਦਾ ਸੀ। ਹਾਲਾਂਕਿ ਪੁਲਿਸ ਅਧਿਕਾਰੀਆਂ ਨੇ ਤੂਫਾਨ ਦੀ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਸ਼ਮੂਲੀਅਤ ਤੋਂ ਇਨਕਾਰ ਕੀਤਾ ਹੈ। ਪੁਲਿਸ ਅਧਿਕਾਰੀਆਂ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਦੋਵਾਂ ਨੂੰ ਸਵੇਰੇ 4 ਵਜੇ ਦੇ ਲਗਭਗ ਵੱਖ ਵੱਖ ਪਿੰਡਾਂ ਤੋਂ ਗੁਪਤ ਸੂਚਨਾ ਦੇ ਆਧਾਰ 'ਤੇ ਕਾਬੂ ਕੀਤਾ ਗਿਆ ਹੈ।

ਹੋਰ ਪੜ੍ਹੋ ...
  • Share this:

    Most Wanted Ganster Mandeep Singh Toofan arrested: ਏਜੀਟੀਐਫ ਅਤੇ ਅੰਮ੍ਰਿਤਸਰ ਪੁਲਿਸ ਨੇ ਇੱਕ ਸਾਂਝੀ ਕਾਰਵਾਈ ਕਰਦੇ ਹੋਏ ਮੋਸਟ ਵਾਂਟੇਡ ਗੈਂਗਸਟਰ ਮਨਦੀਪ ਸਿੰਘ ਤੂਫਾਨ ਨੂੰ ਕਾਬੂ ਕੀਤਾ ਹੈ। ਇਸ ਨਾਲ ਹੀ ਇੱਕ ਹੋਰ ਗੈਂਗਸਟਰ ਮਨਦੀਪ ਸਿੰਘ ਮਾਹੀ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਵਾਂ ਨੂੰ ਅੰਮ੍ਰਿਤਸਰ ਵਿਖੇ ਵੱਖ ਵੱਖ ਥਾਂਵਾਂ ਤੋਂ ਗ੍ਰਿਫਤਾਰ ਕੀਤਾ ਗਿਆ।

    ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਸਮੇਤ 5 ਕਤਲਾਂ ਵਿੱਚ ਮਨਦੀਪ ਤੂਫਾਨ ਲੋੜੀਂਦਾ ਸੀ। ਹਾਲਾਂਕਿ ਪੁਲਿਸ ਅਧਿਕਾਰੀਆਂ ਨੇ ਤੂਫਾਨ ਦੀ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਸ਼ਮੂਲੀਅਤ ਤੋਂ ਇਨਕਾਰ ਕੀਤਾ ਹੈ। ਪੁਲਿਸ ਅਧਿਕਾਰੀਆਂ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਦੋਵਾਂ ਨੂੰ ਸਵੇਰੇ 4 ਵਜੇ ਦੇ ਲਗਭਗ ਵੱਖ ਵੱਖ ਪਿੰਡਾਂ ਤੋਂ ਗੁਪਤ ਸੂਚਨਾ ਦੇ ਆਧਾਰ 'ਤੇ ਕਾਬੂ ਕੀਤਾ ਗਿਆ ਹੈ।

    DGP Punjab Di tweet Post

    ਦੋਵੇਂ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਖਾਸ ਗੁਰਗੇ ਦੱਸੇ ਜਾ ਰਹੇ ਹਨ, ਜਿਹੜੇ ਤਸਕਰੀ, ਕਤਲ ਅਤੇ ਫਿਰੌਤੀ ਦੇ ਕਈ ਮਾਮਲਿਆਂ ਵਿੱਚ ਲੋੜੀਂਦੇ ਸਨ। ਹਾਲਾਂਕਿ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਅਜੇ ਤੱਕ ਇਨਕਾਰ ਕੀਤਾ ਹੈ।

    ਜਾਣਕਾਰੀ ਅਨੁਸਾਰ ਐਂਟੀ ਗੈਂਗਸਟਰ ਟੀਮ ਨੂੰ ਗੁਪਤ ਸੂਚਨਾ ਸੀ ਅਤੇ ਤਕਨੀਕੀ ਦੀ ਮਦਦ ਨਾਲ ਇਹ ਗੱਲ ਸਾਹਮਣੇ ਆਈ ਕਿ ਅੰਮ੍ਰਿਤਸਰ ਜੰਡਿਆਲਾ ਗੁਰੂ ਅਤੇ ਇਸ ਤੋਂ ਥੋੜ੍ਹੀ ਦੂਰ ਇੱਕ ਪਿੰਡ ਵਿੱਚ ਲੁਕੇ ਹੋਏ ਇਹ ਦੋਵੇਂ ਲਗਾਤਾਰ ਆਪਣਾ ਟਿਕਾਣਾ ਬਦਲ ਰਹੇ ਸਨ ਅਤੇ ਐਂਟੀ ਗੈਂਗਸਟਰ ਟੀਮ ਉਨ੍ਹਾਂ ਦੀ ਲੋਕੇਸ਼ਨ ਲੈ ਕੇ ਅਖੀਰ ਤੱਕ ਪਹੁੰਚੀ।

    ਇਸ ਸਮੁੱਚੀ ਕਾਰਵਾਈ ਵਿੱਚ ਅੰਮ੍ਰਿਤਸਰ ਪੁਲੀਸ ਕਮਿਸ਼ਨਰੇਟ ਦੇ ਸੀਨੀਅਰ ਪੁਲੀਸ ਅਧਿਕਾਰੀ ਵੀ ਸ਼ਾਮਲ ਸਨ।

    Published by:Krishan Sharma
    First published:

    Tags: Amritsar, Delhi Police, Gangsters, Lawrence Bishnoi, Mumbai Crime Branch, Punjab government, Punjab Police