
ਚੰਡੀਗੜ੍ਹ ਨਿਗਮ ਚੋਣਾ: ਪਹਿਲੀ ਵਾਰ ਚੋਣ ਮੈਦਨ ਵਿਚ ਨਿੱਤਰੇ ਢਾਬੇ ਵਾਲੇ ਨੇ ਹਰਾਇਆ ਭਾਜਪਾ ਮੇਅਰ
ਚੰਡੀਗੜ੍ਹ ਨਗਰ ਨਿਗਮ ਚੋਣਾਂ (Chandigarh Municipal Corporation Poll) 'ਚ ਆਮ ਆਦਮੀ ਪਾਰਟੀ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ। ਇਸ ਚੋਣ ਵਿਚ ਭਾਵੇਂ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਹੋਵੇ ਪਰ ਸਭ ਦੀਆਂ ਨਜ਼ਰਾਂ ਦਮਨਪ੍ਰੀਤ ਸਿੰਘ 'ਤੇ ਟਿਕੀਆਂ ਹੋਈਆਂ ਹਨ।
ਅਸਲ ਵਿੱਚ ਦਮਨਪ੍ਰੀਤ ਸਿੰਘ ਢਾਬਾ ਚਲਾਉਂਦਾ ਹੈ ਅਤੇ ਉਨ੍ਹਾਂ ਨੇ ਇਸ ਨਗਰ ਨਿਗਮ ਚੋਣ ਵਿੱਚ ਭਾਜਪਾ ਦੇ ਮੌਜੂਦਾ ਮੇਅਰ ਰਵਿਕਾਂਤ ਸ਼ਰਮਾ (Mayor Ravi Kant Sharma) ਨੂੰ ਹਰਾਇਆ ਹੈ। ਦੱਸ ਦਈਏ ਕਿ ਦਮਨਪ੍ਰੀਤ ਨੇ ਪਹਿਲੀ ਵਾਰ ਚੋਣ ਮੈਦਾਨ ਵਿੱਚ ਆਪਣੀ ਕਿਸਮਤ ਅਜ਼ਮਾਈ ਸੀ ਪਰ ਉਨ੍ਹਾਂ ਦੀ ਸ਼ਾਨਦਾਰ ਜਿੱਤ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ।
ਚੰਡੀਗੜ੍ਹ ਨਗਰ ਨਿਗਮ ਚੋਣਾਂ ਜਿੱਤਣ ਤੋਂ ਬਾਅਦ ਦਮਨਪ੍ਰੀਤ ਨੇ ਕਿਹਾ ਕਿ ਉਹ ਚੋਣ ਜਿੱਤਣ ਤੋਂ ਬਾਅਦ ਬਹੁਤ ਚੰਗਾ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਮੈਨੂੰ ਵੋਟ ਦੇ ਕੇ ਮੇਰੇ 'ਤੇ ਵਿਸ਼ਵਾਸ ਜਤਾਇਆ ਹੈ। ਮੈਂ ਉਨ੍ਹਾਂ ਦੇ ਭਰੋਸੇ 'ਤੇ ਖਰਾ ਉਤਰਨ ਦੀ ਪੂਰੀ ਕੋਸ਼ਿਸ਼ ਕਰਾਂਗਾ। ਦਮਨਪ੍ਰੀਤ ਸੈਕਟਰ 22 ਵਿੱਚ ਢਾਬਾ ਚਲਾਉਂਦਾ ਹੈ।
ਸ਼ਾਨਦਾਰ ਜਿੱਤ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਢਾਬੇ ਤੋਂ ਕਿਸਾਨ ਅੰਦੋਲਨ 'ਚ ਸ਼ਾਮਲ ਕਿਸਾਨਾਂ ਲਈ ਮਟਕਾ ਚੌਂਕ 'ਚ ਲੰਗਰ ਜਾਂਦਾ ਸੀ। ਉਨ੍ਹਾਂ ਨੂੰ ਖਾਣ-ਪੀਣ ਦੀਆਂ ਸੇਵਾਵਾਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਜਦੋਂ ਭਾਜਪਾ ਦੇ ਮੇਅਰ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਸਾਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ।
ਇਸ ਦੌਰਾਨ ਉਸ 'ਤੇ ਹਮਲਾ ਕੀਤਾ ਗਿਆ। ਉਸ ਸਮੇਂ ਕਿਹਾ ਗਿਆ ਸੀ ਕਿ ਉਸ 'ਤੇ ਗੁੰਡਿਆਂ ਨੇ ਹਮਲਾ ਕੀਤਾ ਹੈ। ਇਸ ਘਟਨਾ ਤੋਂ ਬਾਅਦ ਨਗਰ ਨਿਗਮ ਅਤੇ ਹੋਰ ਅਧਿਕਾਰੀਆਂ ਨੇ ਉਸ ਨੂੰ ਕਾਫੀ ਪ੍ਰੇਸ਼ਾਨ ਕੀਤਾ।
ਦਮਨਪ੍ਰੀਤ ਨੇ ਦੱਸਿਆ ਕਿ ਇੱਕ ਮਹੀਨੇ ਦੇ ਅੰਦਰ ਹੀ ਉਸ ਖਿਲਾਫ 40 ਤੋਂ 45 ਹਜ਼ਾਰ ਰੁਪਏ ਦੇ ਚਲਾਨ ਕੀਤੇ ਗਏ। ਇਸ ਤੋਂ ਬਾਅਦ ਮੈਂ ਸਾਰੇ ਚਲਾਨ ਆਪਣੀ ਜੇਬ ਵਿੱਚ ਰੱਖੇ ਅਤੇ ਭ੍ਰਿਸ਼ਟਾਚਾਰ ਵਿਰੁੱਧ ਬਿਗਲ ਵਜਾ ਦਿੱਤਾ। ਮੇਅਰ ਬਣਨ ਦੀਆਂ ਸੰਭਾਵਨਾਵਾਂ ਬਾਰੇ ਦਮਨਪ੍ਰੀਤ ਨੇ ਕਿਹਾ ਕਿ ਇਹ ਫੈਸਲਾ ਪਾਰਟੀ ਹਾਈਕਮਾਂਡ ਨੇ ਲੈਣਾ ਹੈ। ਜੇਕਰ ਪਾਰਟੀ ਚਾਹੇ ਤਾਂ ਮੈਂ ਇਹ ਅਹੁਦਾ ਸੰਭਾਲਣ ਲਈ ਪੂਰੀ ਤਰ੍ਹਾਂ ਤਿਆਰ ਹਾਂ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।