ਚੰਡੀਗੜ੍ਹ: Sippy Sidhu Murder Case: ਕੌਮੀ ਨਿਸ਼ਾਨੇਬਾਜ਼ ਸਿੱਪੀ ਸਿੱਧੂ ਦੇ ਕਤਲ ਦਾ ਮਾਮਲਾ ਹੁਣ ਚੰਡੀਗੜ੍ਹ ਦੀ ਸਪੈਸ਼ਲ ਸੀਬੀਆਈ ਅਦਾਲਤ ਵਿੱਚ ਚੱਲੇਗਾ। ਅਜੇ ਤੱਕ ਇਹ ਮਾਮਲਾ ਸੀਬੀਆਈ ਦੀ ਜੁਡੀਸ਼ੀਅਲ ਅਦਾਲਤ ਵਿੱਚ ਸੀ। ਮਾਮਲੇ ਵਿੱਚ ਅਗਲੀ ਸੁਣਵਾਈ 9 ਫਰਵਰੀ ਨੂੰ ਹੋਣੀ ਹੈ, ਜੋ ਕਿ ਸਪੈਸ਼ਲ ਕੋਰਟ ਵਿੱਚ ਹੋਵੇਗੀ। ਕਤਲ ਦਾ ਕੇਸ ਹੋਣ ਕਰਕੇ ਵਿਸ਼ੇਸ਼ ਅਦਾਲਤ ਨੂੰ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਸਾਲ 2015 ਵਿੱਚ ਸਿੱਪੀ ਸਿੱਧੂ ਦੀ ਚੰਡੀਗੜ੍ਹ ਦੇ ਸੈਕਟਰ 27 ਦੇ ਇੱਕ ਪਾਰਕ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਇਸ ਕਤਲ ਕੇਸ ਦੀ ਜਾਂਚ ਪਹਿਲਾਂ ਚੰਡੀਗੜ੍ਹ ਪੁਲਿਸ ਨੇ ਕੀਤੀ ਪਰ ਬਾਅਦ ਵਿੱਚ ਸੀਬੀਆਈ ਨੂੰ ਸੌਂਪ ਦਿੱਤੀ ਗਈ। ਪਿਛਲੇ ਸਾਲ ਇਸ ਕਤਲ ਕਾਂਡ ਵਿੱਚ ਨਵਾਂ ਮੋੜ ਆਇਆ ਸੀ। ਜਦੋਂ ਸੀਬੀਆਈ ਨੇ ਸਿੱਪੀ ਦੀ ਮਹਿਲਾ ਦੋਸਤ ਕਲਿਆਣੀ ਨੂੰ ਗ੍ਰਿਫ਼ਤਾਰ ਕੀਤਾ। ਕਲਿਆਣੀ ਹਿਮਾਚਲ ਪ੍ਰਦੇਸ਼ ਦੀ ਕਾਰਜਕਾਰੀ ਚੀਫ਼ ਜਸਟਿਸ ਸਬੀਨਾ ਦੀ ਬੇਟੀ ਹੈ। ਕਲਿਆਣੀ ਨੂੰ ਕੁਝ ਮਹੀਨੇ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਜ਼ਮਾਨਤ ਮਿਲ ਗਈ ਸੀ।
ਸਿੱਪੀ ਦਾ ਪਰਿਵਾਰ ਸ਼ੁਰੂ ਤੋਂ ਹੀ ਕਲਿਆਣੀ ਅਤੇ ਉਸ ਦੇ ਪਰਿਵਾਰ 'ਤੇ ਇਸ ਕਤਲ ਨੂੰ ਅੰਜਾਮ ਦੇਣ ਦਾ ਦੋਸ਼ ਲਾਉਂਦਾ ਰਿਹਾ ਹੈ। ਸਿੱਪੀ ਦੇ ਪਰਿਵਾਰ ਨੇ ਕਈ ਵਾਰ ਖੁੱਲ੍ਹ ਕੇ ਕਿਹਾ ਹੈ ਕਿ ਸਿੱਪੀ ਦੇ ਕਤਲ ਪਿੱਛੇ ਕਲਿਆਣੀ ਦਾ ਹੱਥ ਹੈ। ਦੱਸ ਦੇਈਏ ਕਿ ਸੀਬੀਆਈ ਨੇ ਇਸ ਮਾਮਲੇ ਵਿੱਚ ਆਪਣੀ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: CBI, Chandigarh, Murder case