• Home
 • »
 • News
 • »
 • punjab
 • »
 • CHANDIGARH NAVJOT SIDHU GET PRICES FROM SUGARCANE GROWERS AS HIS WORD MAJITHIA TARGETS SADHYA SIDHU IN BABA BAKALA KS

ਸਿੱਧੂ, ਆਪਣੇ ਕਹੇ ਅਨੁਸਾਰ ਸਰਕਾਰ ਤੋਂ ਗੰਨਾ ਉਤਪਾਦਕਾਂ ਨੂੰ ਭਾਅ ਦੁਆਵੇ, ਮਜੀਠੀਆ ਨੇ ਬਾਬਾ ਬਕਾਲਾ 'ਚ ਸਾਧਿਆ ਸਿੱਧੂ 'ਤੇ ਨਿਸ਼ਾਨਾ

ਸਿੱਧੂ, ਆਪਣੇ ਕਹੇ ਅਨੁਸਾਰ ਸਰਕਾਰ ਤੋਂ ਗੰਨਾ ਉਤਪਾਦਕਾਂ ਨੂੰ ਭਾਅ ਦੁਆਵੇ, ਮਜੀਠੀਆ ਨੇ ਬਾਬਾ ਬਕਾਲਾ 'ਚ ਸਾਧਿਆ ਸਿੱਧੂ 'ਤੇ ਨਿਸ਼ਾਨਾ

ਸਿੱਧੂ, ਆਪਣੇ ਕਹੇ ਅਨੁਸਾਰ ਸਰਕਾਰ ਤੋਂ ਗੰਨਾ ਉਤਪਾਦਕਾਂ ਨੂੰ ਭਾਅ ਦੁਆਵੇ, ਮਜੀਠੀਆ ਨੇ ਬਾਬਾ ਬਕਾਲਾ 'ਚ ਸਾਧਿਆ ਸਿੱਧੂ 'ਤੇ ਨਿਸ਼ਾਨਾ

 • Share this:
  ਬਾਬਾ ਬਕਾਲਾ (ਅੰਮ੍ਰਿਤਸਰ) : ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਸਾਨਾਂ ਨੂੰ ਗੰਨੇ ਦਾ ਯਕੀਨੀ ਸਰਕਾਰੀ ਖਰੀਦ ਭਾਅ 380 ਰੁਪਏ ਪ੍ਰਤੀ ਕੁਇੰਟਲ ਦਿੱਤੇ ਜਾਣ ਅਤੇ ਗੰਨਾ ਉਤਪਾਦਕਾਂ ਦੇ ਸਾਰੇ ਬਕਾਏ ਜਾਰੀ ਕੀਤੇ ਜਾਣ ਦੀ ਮੰਗ ਕੀਤੀ ਹੈ ਤੇ ਉਨ੍ਹਾਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ ਕਿਹਾ ਹੈ ਕਿ ਉਹ ਆਪਣੇ ਕਹੇ ਅਨੁਸਾਰ ਆਪਣੀ ਸਰਕਾਰ ਤੋਂ ਕਿਸਾਨਾਂ ਨੂੰ ਯਕੀਨੀ ਸਰਕਾਰੀ ਖਰੀਦ ਦਾ ਭਾਅ ਦਵਾਏ।

  ਸੀਨੀਅਰ ਅਕਾਲੀ ਆਗੂ ਜੋ ਰੱਖੜ ਪੁੰਨਿਆ ’ਤੇ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋਣ ਆਏ ਸਨ, ਨੇ ਕਿਹਾ ਕਿ ਨਵੇਂ ਪ੍ਰਦੇਸ਼ ਕਾਂਗਰਸ ਪ੍ਰਧਾਨ ਕਿਸਾਨਾਂ ਨੂੰ ਇਹ ਵੀ ਦੱਸਣ ਕਿ ਉਨ੍ਹਾਂ ਨੇ ਹੁਣ ਤੱਕ ਗੰਨਾ ਉਤਪਾਦਕਾਂ ਦੀਆਂ ਮੰਗਾਂ ਸਰਕਾਰ ਕੋਲ ਕਿਉਂ ਨਹੀਂ ਚੁੱਕੀਆਂ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਨੇ ਜਿਵੇਂ ਹਿਮਾਚਲ ਸੇਬ ਦਾ ਘੱਟੋ ਘੱਟ ਸਮਰਥਨ ਮੁੱਲ ਦਿੰਦਾ ਹੈ, ਉਸੇ ਅਨੁਸਾਰ ਸਾਰੀਆਂ ਫਸਲਾਂ ਲਈ ਐਮ. ਐਸ. ਪੀ. ਦਿੱਤੇ ਜਾਣ ਦੀ ਵਕਾਲਤ ਕੀਤੀ ਸੀ। ਉਨ੍ਹਾਂ ਕਿਹਾ ਕਿ ਇਹ ਮੁੱਦਾ ਪਾਰਟੀ ਦੀ ਮੋਗਾ ਰੈਲੀ ਦੌਰਾਨ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਸਾਹਮਣੇ ਵੀ ਚੁੱਕਿਆ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਜਦੋਂ ਨਵਜੋਤ ਸਿੱਧੂ ਪ੍ਰਦੇਸ਼ ਕਾਂਗਰਸ ਪ੍ਰਧਾਨ ਹੈ ਤੇ ਸਰਕਾਰ ਵਿਚ ਉਸ ਦੀ ਚੱਲਦੀ ਹੈ ਤਾਂ ਉਹ ਕਿਸਾਨਾਂ ਨੂੰ ਸਾਰੀਆਂ ਪ੍ਰਮੁੱਖ ਫਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ ਤੇ ਯਕੀਨੀ ਸਰਕਾਰੀ ਖਰੀਦ ਦਾ ਭਾਅ ਦਵਾਏ।

  ਮਜੀਠੀਆ ਨੇ ਕਿਹਾ ਕਿ ਕਾਂਗਰਸ ਨੇ ਪਿਛਲੇ ਸਾਢੇ 4 ਸਾਲਾਂ ਦੌਰਾਨ ਫਸਲੀ ਵਿਭਿੰਨਤਾ ਦੇ ਮਾਮਲੇ ਵਿਚ ਸਿਰਫ ਖਾਨਾਪੂਰਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਤੇਲ ਬੀਜਾਂ, ਦਾਲਾਂ, ਦੁੱਧ, ਸਬਜ਼ੀਆਂ ਤੇ ਫਲਾਂ ਲਈ ਘੱਟੋ ਘੱਟ ਸਮਰਥਨ ਮੁੱਲ ਦੇਣ ਦੀ ਤਾਂ ਗੱਲ ਛੱਡੋ ਪਿਛਲੇ 4 ਸਾਲਾਂ ਵਿਚ ਗੰਨੇ ਦਾ ਯਕੀਨੀ ਸਰਕਾਰੀ ਖਰੀਦ ਭਾਅ ਵੀ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਕਿਸਾਨ ਕਣਕ-ਝੋਨੇ ਦੇ ਚੱਕਰ ਵਿਚੋਂ ਨਹੀਂ ਨਿਕਲ ਸਕਿਆ। ਉਨ੍ਹਾਂ ਨਵਜੋਤ ਸਿੱਧੂ ਨੂੰ ਕਿਹਾ ਕਿ ਉਹ ਉਨ੍ਹਾਂ ਨੂੰ ਪੰਜਾਬ ਵਿਚ ਸਾਰੀਆਂ ਫਸਲਾਂ ’ਤੇ ਘੱਟੋ ਘੱਟ ਸਮਰਥਨ ਮੁੱਲ ਅਤੇ ਯਕੀਨੀ ਸਰਕਾਰੀ ਖਰੀਦ ਮੁੱਲ ਦੇਣ ਤੋਂ ਕੌਣ ਰੋਕ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਰਾਜਸੂਚੀ ਦਾ ਵਿਸ਼ਾ ਹੈ। ਉਨ੍ਹਾ ਕਿਹਾ ਕਿ ਹਰਿਆਣਾ ਵਿਚ ਗੰਨੇ ਦਾ ਭਾਅ 358 ਰੁਪਏ ਪ੍ਰਤੀ ਕੁਇੰਟਲ ਹੈ ਜੋ ਪੰਜਾਬ ਨਾਲੋਂ 35 ਤੋਂ 40 ਰੁਪਏ ਜ਼ਿਆਦਾ ਹੈ। ਜੇਕਰ ਅਸੀਂ ਪੈਟਰੋਲ ਅਤੇ ਡੀਜ਼ਲ ਤੇ ਸੂਬੇ ਦੇ ਵੈਟ ਦਾ ਹਿਸਾਬ ਲਾਈਏ ਤਾਂ ਫਿਰ ਕਿਸਾਨਾਂ ਨੂੰ ਪਿਆ ਘਾਟਾ 10 ਹਜ਼ਾਰ ਕਰੋੜ ਰੁਪਏ ਬਣਦਾ ਹੈ।

  ਅਕਾਲੀ ਆਗੂ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਦੁਆਬੇ ਦੇ ਕਿਸਾਨ ਗੰਨਾ ਉਤਪਾਦਕਾਂ ਨਾਲ ਹੋਏ ਅੰਨਿਆ ਖਿਲਾਫ ਵਿਸ਼ਾਲ ਰੋਸ ਮੁਜ਼ਾਹਰਾ ਕਰ ਰਹੇ ਹਨ ਪਰ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਕਿਸਾਨਾਂ ਪ੍ਰਤੀ ਬੇਰੁਖੀ ਦਿਖਾ ਰਹੇ ਹਨ। ਉਨ੍ਹਾਂ ਕਿਹਾ ਕਿ ਗੰਨੇ ਦੇ ਭਾਅ ਵਿਚ ਸਿਰਫ 15 ਰੁਪਏ ਪ੍ਰਤੀ ਕੁਇੰਟਲ ਦਾ ਨਿਗੁਣਾ ਵਾਧਾ ਕਿਸਾਨਾਂ ਨੂੰ ਮਨਜ਼ੂਰ ਨਹੀਂ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਮਾਮਲੇ ਵਿਚ ਗੰਨਾ ਉਤਪਾਦਕਾਂ ਨੂੰ ਭਰੋਸਾ ਦਵਾਉਂਦੇ ਹਾਂ ਕਿ ਜੇਕਰ ਕਾਂਗਰਸ ਸਰਕਾਰ ਨੇ ਗੰਨੇ ਦਾ ਭਾਅ ਵਧਾ ਕੇ 380 ਰੁਪਏ ਪ੍ਰਤੀ ਕੁਇੰਟਲ ਨਾ ਕੀਤਾ ਤਾਂ ਸੂਬੇ ਵਿਚ ਅਕਾਲੀ ਦਲ ਬਸਪਾ ਗਠਜੋੜ ਸਰਕਾਰ ਬਣਨ ’ਤੇ ਅਸੀਂ ਇਹ ਭਾਅ ਦਵਾਂਗੇ।

  ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਲਖਬੀਰ ਸਿੰਘ ਲੋਧੀ ਨੰਗਲ, ਵਿਰਸਾ ਸਿੰਘ ਵਲਟੋਹਾ, ਹਰਮੀਤ ਸਿੰਘ ਸੰਧੂ, ਵੀਰ ਸਿੰਘ ਲੋਪੋਕੇ , ਮਨਜੀਤ ਸਿੰਘ ਮੰਨਾ, ਬਲਜੀਤ ਜਲਾਲਉਸਮਾ, ਅਮਰਪਾਲ ਸਿੰਘ ਅਜਨਾਲਾ, ਤਲਬੀਰ ਸਿੰਘ ਗਿੱਲ ਤੇ ਗੁਰਪ੍ਰਤਾਪ ਸਿੰਘ ਟਿੱਕਾ ਵੀ ਹਾਜ਼ਰ ਸਨ।
  Published by:Krishan Sharma
  First published: