ਨਵੀਂ ਦਿੱਲੀ: Road Rage Case: ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਸ਼ੁੱਕਰਵਾਰ ਨੂੰ ਪਟਿਆਲਾ ਕੋਰਟ 'ਚ ਆਤਮ ਸਮਰਪਣ (Sidhu Surrender in Patiala Jail) ਕਰ ਦਿੱਤਾ। ਰੋਡ ਰੇਜ ਮਾਮਲੇ 'ਚ ਸਿੱਧੂ ਨੂੰ ਸੁਪਰੀਮ ਕੋਰਟ (Supreme Court) ਨੇ ਇਕ ਸਾਲ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ 34 ਸਾਲ ਪੁਰਾਣਾ ਹੈ। ਸਿੱਧੂ ਦੇ ਮੀਡੀਆ ਸਲਾਹਕਾਰ ਸੁਰਿੰਦਰ ਡੱਲਾ ਨੇ ਦੱਸਿਆ ਕਿ ਨਵਜੋਤ ਸਿੰਘ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ। ਉਨ੍ਹਾਂ ਦੀ ਮੈਡੀਕਲ ਜਾਂਚ ਅਤੇ ਹੋਰ ਕਾਨੂੰਨੀ ਪ੍ਰਕਿਰਿਆਵਾਂ ਦਾ ਪਾਲਣ ਕੀਤਾ ਜਾ ਰਿਹਾ ਹੈ। 27 ਦਸੰਬਰ 1988 ਨੂੰ ਪਟਿਆਲਾ ਵਿੱਚ ਕਾਰ ਪਾਰਕਿੰਗ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਦੀ 65 ਸਾਲਾ ਗੁਰਨਾਮ ਸਿੰਘ ਨਾਲ ਲੜਾਈ ਹੋਈ ਸੀ। ਸਿੱਧੂ ਨੇ ਮੁੱਕਾ ਮਾਰਿਆ, ਬਾਅਦ ਵਿੱਚ ਗੁਰਨਾਮ ਸਿੰਘ ਦੀ ਮੌਤ ਹੋ ਗਈ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਸਿੱਧੂ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਹੈ।
ਇਸ ਤੋਂ ਪਹਿਲਾਂ ਉਨ੍ਹਾਂ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਆਤਮ ਸਮਰਪਣ ਲਈ ਕੁਝ ਹਫ਼ਤਿਆਂ ਦਾ ਸਮਾਂ ਮੰਗਿਆ ਸੀ। ਸਿੱਧੂ ਨੇ ਆਪਣੀ ਖਰਾਬ ਸਿਹਤ ਦਾ ਹਵਾਲਾ ਦਿੱਤਾ ਸੀ। ਉਨ੍ਹਾਂ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਚੀਫ਼ ਜਸਟਿਸ ਐਨਵੀ ਰਮਨ ਤੋਂ ਪਟੀਸ਼ਨ 'ਤੇ ਛੇਤੀ ਸੁਣਵਾਈ ਦੀ ਮੰਗ ਕੀਤੀ ਸੀ, ਪਰ ਚੀਫ਼ ਜਸਟਿਸ ਨੇ ਛੇਤੀ ਸੁਣਵਾਈ ਤੋਂ ਇਨਕਾਰ ਕਰ ਦਿੱਤਾ।
ਇਹ ਵੀ ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਦੇ ਸਮਰਪਣ ਤੋਂ ਪਹਿਲਾਂ ਉਨ੍ਹਾਂ ਦਾ ਮਾਤਾ ਕੁਸ਼ੱਲਿਆ ਹਸਪਤਾਲ ਵਿੱਚ ਮੈਡੀਕਲ ਜਾਂਚ ਵੀ ਕੀਤੀ ਗਈ ਹੈ ਕਿਉਂਕਿ ਉਨ੍ਹਾਂ ਵੱਲੋਂ ਅਦਾਲਤ ਵਿੱਚ ਖਰਾਬ ਸਿਹਤ ਦਾ ਹਵਾਲਾ ਦਿੱਤਾ ਗਿਆ ਸੀ। ਸਿੱਧੂ ਦੇ ਜੇਲ੍ਹ ਪੁੱਜਣ ਤੋਂ ਪਹਿਲਾਂ ਹੀ ਉਨ੍ਹਾਂ ਦਾ ਸਾਮਾਨ ਜੇਲ੍ਹ ਅੰਦਰ ਪਹੁੰਚਾ ਦਿੱਤਾ ਗਿਆ ਸੀ।
#WATCH | 1988 road rage case: Congress leader Navjot Singh Sidhu reaches Patiala Court in Punjab.
Supreme Court had yesterday imposed one-year rigorous imprisonment on him in the three-decade-old road rage case. pic.twitter.com/iHu3bmbOls
— ANI (@ANI) May 20, 2022
ਕੀ ਹੈ 34 ਸਾਲ ਪੁਰਾਣਾ ਰੋਡ ਰੇਜ ਮਾਮਲਾ?
27 ਦਸੰਬਰ 1988 ਨੂੰ ਪਟਿਆਲਾ ਵਿੱਚ ਕਾਰ ਪਾਰਕਿੰਗ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਦੀ 65 ਸਾਲਾ ਗੁਰਨਾਮ ਸਿੰਘ ਨਾਲ ਲੜਾਈ ਹੋਈ ਸੀ। ਸਿੱਧੂ ਨੇ ਮੁੱਕਾ ਮਾਰਿਆ, ਬਾਅਦ ਵਿੱਚ ਗੁਰਨਾਮ ਸਿੰਘ ਦੀ ਮੌਤ ਹੋ ਗਈ। ਸਿੱਧੂ ਅਤੇ ਉਸ ਦੇ ਦੋਸਤ ਰੁਪਿੰਦਰ ਸਿੰਘ ਖਿਲਾਫ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਸੀ। 1999 ਵਿੱਚ ਸੈਸ਼ਨ ਕੋਰਟ ਨੇ ਸਬੂਤਾਂ ਦੀ ਘਾਟ ਕਾਰਨ ਸਿੱਧੂ ਨੂੰ ਬਰੀ ਕਰ ਦਿੱਤਾ ਸੀ। ਇਸ ਦੇ ਖਿਲਾਫ ਪੀੜਤ ਧਿਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਗਈ ਸੀ। 2006 ਵਿੱਚ ਹਾਈਕੋਰਟ ਨੇ ਨਵਜੋਤ ਸਿੱਧੂ ਨੂੰ 3 ਸਾਲ ਦੀ ਸਜ਼ਾ ਸੁਣਾਈ ਸੀ ਅਤੇ 1 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Congress, Indian National Congress, Navjot singh sidhu, Punjab congess, Punjab politics