ਚੰਡੀਗੜ੍ਹ: DGP Punjab On Sidhu Moosewala Murder: ਪੰਜਾਬ ਪੁਲਿਸ (Punjab Police) ਦੇ ਮੁਖੀ ਵੀਕੇ ਭਾਵੜਾ (VK Bhawra) ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਨੂੰ ਕਦੇ ਵੀ ਗੈਂਗਸਟਰ ਨਹੀਂ ਦੱਸਿਆ ਜਾਂ ਇਹ ਕਿਹਾ ਕਿ ਉਹ ਕਿਸੇ ਗੈਂਗਸਟਰ ਨਾਲ ਜੁੜਿਆ ਹੋਇਆ ਹੈ। ਗਾਇਕ ਸਿੱਧੂ ਮੂਸੇਵਾਲਾ ਦੀ ਐਤਵਾਰ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਇਸ ਤੋਂ ਪਹਿਲਾਂ ਪੰਜਾਬੀ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਭਾਵੜਾ ਤੋਂ ਆਪਣੇ ਪੁੱਤਰ ਦੇ ਕਤਲ ਨੂੰ ਗੈਂਗ ਵਾਰ ਨਾਲ ਜੋੜਨ ਲਈ ਜਨਤਕ ਮੁਆਫੀ ਮੰਗਣ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਦਾ ਇਹ ਸਪਸ਼ਟੀਕਰਨ ਆਇਆ ਹੈ।
ਡੀਜੀਪੀ ਨੇ ਕਿਹਾ- ਮੇਰੇ ਮਨ ਵਿੱਚ ਮੂਸੇਵਾਲਾ ਦੀ ਬਹੁਤ ਇੱਜ਼ਤ ਹੈ
ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿੱਚ ਸਿੰਘ ਨੇ ਆਪਣੇ ਪੁੱਤਰ ਦੇ ਕਤਲ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਦੀ ਮੰਗ ਵੀ ਕੀਤੀ ਸੀ। ਇਸ ਤੋਂ ਬਾਅਦ, ਡੀਜੀਪੀ ਭਾਵੜਾ ਨੇ ਇੱਕ ਬਿਆਨ ਵਿੱਚ ਕਿਹਾ ਕਿ ਉਹ ਸਿੱਧੂ ਮੂਸੇਵਾਲਾ ਲਈ ਬਹੁਤ ਸਤਿਕਾਰ ਕਰਦੇ ਹਨ, ਅਤੇ ਉਨ੍ਹਾਂ ਨੂੰ ਇੱਕ ਨਾਮਵਰ ਕਲਾਕਾਰ ਅਤੇ ਪੰਜਾਬ ਦਾ ਇੱਕ ਸੱਭਿਆਚਾਰਕ ਪ੍ਰਤੀਕ ਦੱਸਿਆ।
ਇਸ ਕਤਲ ਦੀ ਨਿੰਦਾ ਕਰਦਿਆਂ ਸੂਬੇ ਦੇ ਪੁਲਿਸ ਮੁਖੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ 'ਚ ਲਿਆਂਦਾ ਜਾਵੇਗਾ। ਭਾਵੜਾ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਇਹ ਨਹੀਂ ਕਿਹਾ ਕਿ ਮੂਸੇਵਾਲਾ ਗੈਂਗਸਟਰ ਸੀ ਜਾਂ ਕਿਸੇ ਗੈਂਗਸਟਰ ਨਾਲ ਜੁੜਿਆ ਹੋਇਆ ਸੀ।
ਡੀਜੀਪੀ ਨੇ ਕਿਹਾ, ''ਸ਼ੋਸ਼ਲ ਮੀਡੀਆ 'ਤੇ ਵੱਖ-ਵੱਖ ਲੋਕਾਂ ਵੱਲੋਂ ਗੈਂਗਸਟਰ ਹੋਣ ਦੇ ਦਾਅਵੇ ਅਤੇ ਜਵਾਬੀ ਦਾਅਵੇ ਕੀਤੇ ਜਾ ਰਹੇ ਹਨ। ਗੋਲਡੀ ਬਰਾੜ ਨੇ ਲਾਰੈਂਸ ਬਿਸ਼ਨੋਈ ਗੈਂਗ ਦੀ ਤਰਫੋਂ (ਮੂਸੇਵਾਲਾ ਦੇ ਕਤਲ) ਦੀ ਜ਼ਿੰਮੇਵਾਰੀ ਲਈ ਹੈ। ਉਨ੍ਹਾਂ ਕਿਹਾ ਕਿ ਜਾਂਚ ਵਿੱਚ ਸਾਰੇ ਪਹਿਲੂਆਂ ਨੂੰ ਘੋਖਿਆ ਜਾਵੇਗਾ।
ਡੀਜੀਪੀ ਨੇ ਕਿਹਾ ਕਿ ਮੀਡੀਆ ਦੇ ਇੱਕ ਹਿੱਸੇ ਦੁਆਰਾ ਉਨ੍ਹਾਂ ਦਾ ਗਲਤ ਹਵਾਲਾ ਦਿੱਤਾ ਗਿਆ ਹੈ ਅਤੇ ਉਹ ਮੂਸੇਵਾਲਾ ਲਈ ਬਹੁਤ ਸਤਿਕਾਰ ਕਰਦੇ ਹਨ। ਮਾਨਸਾ ਜ਼ਿਲ੍ਹੇ ਵਿੱਚ ਐਤਵਾਰ ਨੂੰ ਮਸ਼ਹੂਰ ਪੰਜਾਬੀ ਗਾਇਕ ਮੂਸੇਵਾਲਾ (28) ਦੀ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਹ ਘਟਨਾ ਰਾਜ ਸਰਕਾਰ ਵੱਲੋਂ ਮੂਸੇਵਾਲਾ ਦੀ ਸੁਰੱਖਿਆ ਘਟਾਉਣ ਦੇ ਇੱਕ ਦਿਨ ਬਾਅਦ ਵਾਪਰੀ ਹੈ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bhagwant Mann, Punjab government, Punjab Police, Punjabi industry, Sidhu Moosewala