Home /News /punjab /

ਸੁਖਬੀਰ ਬਾਦਲ ਦੇ ਅਸਤੀਫੇ ਦੀ ਖ਼ਬਰ ਕੋਰਾ ਝੂਠ: ਬਲਵਿੰਦਰ ਭੂੰਦੜ ਨੇ ਕਿਹਾ; ਜੰਗ ਦੌਰਾਨ ਜਰਨੈਲ ਨਹੀਂ ਬਦਲੇ ਜਾਂਦੇ

ਸੁਖਬੀਰ ਬਾਦਲ ਦੇ ਅਸਤੀਫੇ ਦੀ ਖ਼ਬਰ ਕੋਰਾ ਝੂਠ: ਬਲਵਿੰਦਰ ਭੂੰਦੜ ਨੇ ਕਿਹਾ; ਜੰਗ ਦੌਰਾਨ ਜਰਨੈਲ ਨਹੀਂ ਬਦਲੇ ਜਾਂਦੇ

Youtube Video

Akali Dal: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਦੇ ਅਸਤੀਫੇ ਦੀਆਂ ਚਰਚਾਵਾਂ 'ਤੇ ਪਾਰਟੀ ਦੇ ਬੁਲਾਰੇ ਬਲਵਿੰਦਰ ਸਿੰਘ ਭੂੰਦੜ (Balwinder Singh Bhundar) ਨੇ ਕਿਹਾ ਹੈ ਕਿ ਇਹ ਸਿਰਫ਼ ਖ਼ਬਰਾਂ ਸਿਰਫ਼ ਅਫਵਾਹਾਂ ਹਨ ਅਤੇ ਅਜਿਹੀ ਕੋਈ ਗੱਲ ਨਹੀਂ ਹੈ।

ਹੋਰ ਪੜ੍ਹੋ ...
 • Share this:
  ਚੰਡੀਗੜ੍ਹ: Akali Dal: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਦੇ ਅਸਤੀਫੇ ਦੀਆਂ ਚਰਚਾਵਾਂ 'ਤੇ ਪਾਰਟੀ ਦੇ ਬੁਲਾਰੇ ਬਲਵਿੰਦਰ ਸਿੰਘ ਭੂੰਦੜ (Balwinder Singh Bhundar) ਨੇ ਕਿਹਾ ਹੈ ਕਿ ਇਹ ਸਿਰਫ਼ ਖ਼ਬਰਾਂ ਸਿਰਫ਼ ਅਫਵਾਹਾਂ ਹਨ ਅਤੇ ਅਜਿਹੀ ਕੋਈ ਗੱਲ ਨਹੀਂ ਹੈ।

  ਇਥੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਦੇ ਅਸਤੀਫੇ ਦੀਆਂ ਖ਼ਬਰਾਂ ਸਿਰਫ਼ ਝੂਠ ਹਨ। ਸੁਖਬੀਰ ਬਾਦਲ ਦੇ ਅਸਤੀਫੇ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਜੰਗ ਦੌਰਾਨ ਕਦੇ ਵੀ ਜਰਨੈਲ ਨਹੀਂ ਬਦਲੇ ਜਾਂਦੇ। ਉਨ੍ਹਾਂ ਕਿਹਾ ਕਿ ਇਹ ਪ੍ਰਧਾਨਗੀ ਹੈ, ਕੋਈ ਖੇਡ ਨਹੀਂ ਕਿ ਦੋ ਬੰਦਿਆਂ ਨੇ ਕਹਿ ਦਿੱਤਾ। ਇਸ ਲਈ ਇੱਕ ਸਿਸਟਮ ਹੁੰਦਾ ਹੈ ਅਤੇ ਫਿਰ ਕਿਤੇ ਜਾ ਕੇ ਅਜਿਹੀ ਗੱਲ ਹੁੰਦੀ ਹੈ।

  ਜ਼ਿਕਰਯੋਗ ਹੈ ਕਿ ਇਹ ਚਰਚਾ ਸੀ ਕਿ ਸੰਗਰੂਰ ਚੋਣਾਂ ਵਿੱਚ ਅਕਾਲੀ ਦਲ ਦੀ ਹਾਰ ਦੇ ਮੱਦੇਨਜ਼ਰ ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਅਤੇ ਬਲਵਿੰਦਰ ਸਿੰਘ ਭੂੰਦੜ ਨੂੰ ਕਾਰਜਕਾਰੀ ਬਣਾਇਆ ਗਿਆ ਹੈ।

  ਇਸਤੋਂ ਪਹਿਲਾਂ ਕਾਨਫਰੰਸ ਦੌਰਾਨ ਭੂੰਦੜ ਨੇ ਸੰਗਰੂਰ ਦੇ ਲੋਕਾਂ, ਅਕਾਲੀ ਦਲ ਦੇ ਵਰਕਰਾਂ ਅਤੇ ਸਮਰਥਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਚੋਣ ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ 'ਤੇ ਸੀ, ਜਿਸ ਵਿੱਚ ਸਾਰੇ ਪੰਥਕ ਧੜੇ ਇਕੱਠੇ ਸਨ। ਉਨ੍ਹਾਂ ਤੱਕੜੀ ਦੇ ਨਿਸ਼ਾਨ ਬਾਰੇ ਕਿਹਾ ਕਿ ਇਹ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ 'ਤੇ ਲਾਇਆ ਗਿਆ ਸੀ।
  Published by:Krishan Sharma
  First published:

  Tags: Akali Dal, Punjab politics, Shiromani Akali Dal, Sukhbir Badal

  ਅਗਲੀ ਖਬਰ