ਚੰਡੀਗੜ੍ਹ: OMICRON: ਦੇਸ਼ ਅਤੇ ਪੰਜਾਬ ਭਰ ਵਿੱਚ ਤੇਜ਼ੀ ਨਾਲ ਸਾਹਮਣੇ ਆਏ ਰਹੇ ਕੋਵਿਡ-19 ਦੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਦੇ ਸਮੂਹ ਵਿਦਿਅਕ ਅਦਾਰਿਆਂ ਨੂੰ 25 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
ਪੰਜਾਬ ਸਰਕਾਰ ਵੱਲੋਂ ਇਹ ਹੁਕਮ ਸਹਾਇਕ ਡਾਇਰੈਕਟਰ (ਸੈ.ਸਿ.) ਸਿੱਖਿਆ ਵਿਭਾਗ ਨੇ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਇਸਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ 15 ਜਨਵਰੀ ਤੱਕ ਸਕੂਲ ਬੰਦ ਰੱਖਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ।

ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਦੀ ਕਾਪੀ।
ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਸੂਬੇ ਦੇ ਸਮੂਹ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ, ਪ੍ਰਾਈਵੇਟ, ਅਨਏਡਿਡ ਅਤੇ ਸਰਕਾਰ ਤੋਂ ਮਾਨਤਾ ਪ੍ਰਾਪਤ ਸਕੂਲਾਂ ਨੂੰ 25 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਕੀਤੇ ਗਏ ਹਨ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।