• Home
 • »
 • News
 • »
 • punjab
 • »
 • CHANDIGARH ON VICTORY OF KISAN ANDOLAN SHIROMANI COMMITTEE PAID SPECIAL TRIBUTE TO KISAN LEADERS KS

ਕਿਸਾਨ ਅੰਦੋਲਨ ਦੀ ਜਿੱਤ 'ਤੇ ਸ਼੍ਰੋਮਣੀ ਕਮੇਟੀ ਨੇ ਕਿਸਾਨ ਆਗੂਆਂ ਦਾ ਕੀਤਾ ਵਿਸ਼ੇਸ਼ ਸਨਮਾਨ

ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨੀ ਸੰਘਰਸ਼ ਵਿੱਚ ਹਿੱਸਾ ਪਾਉਣ ਵਾਲੀਆਂ ਸੰਯੁਕਤ ਕਿਸਾਨ ਮੋਰਚੇ (SKM) ਦੀਆਂ ਕਿਸਾਨ ਜਥੇਬੰਦੀਆਂ (Kisan organizations) ਦੇ ਆਗੂਆਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ।

 • Share this:
  ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਕਿਸਾਨੀ ਸੰਘਰਸ਼ (Kisan Andolan) ਦੀ ਜਿੱਤ ਦੇ ਸ਼ੁਕਰਾਨੇ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Harimandir Sahib) ਨਾਲ ਸਬੰਧਤ ਗੁਰਦੁਅਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਖੰਡ ਪਾਠ ਦੇ ਭੋਗ ਉਪਰੰਤ ਵਿਸ਼ੇਸ਼ ਸਮਾਗਮ ਕਰਵਾਏ ਗਏ, ਜਿਸ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਸਮੇਤ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਅਤੇ ਵੱਖ-ਵੱਖ ਜਥੇਬੰਦੀਆਂ ਦੇ ਕਿਸਾਨ ਆਗੂਆਂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨੀ ਸੰਘਰਸ਼ ਵਿੱਚ ਹਿੱਸਾ ਪਾਉਣ ਵਾਲੀਆਂ ਸੰਯੁਕਤ ਕਿਸਾਨ ਮੋਰਚੇ (SKM) ਦੀਆਂ ਕਿਸਾਨ ਜਥੇਬੰਦੀਆਂ (Kisan organizations) ਦੇ ਆਗੂਆਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ।

  ਸਨਮਾਨ ਵਿੱਚ ਗੁਰੂ ਬਖ਼ਸ਼ਿਸ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ। ਸਨਮਾਨ ਪ੍ਰਾਪਤ ਕਰਨ ਵਾਲੇ ਆਗੂਆਂ ਵਿਚ ਬਲਬੀਰ ਸਿੰਘ ਰਾਜੇਵਾਲ, ਸਾਬਕਾ ਜਥੇਦਾਰ ਗਿਆਨੀ ਜਸਬੀਰ ਸਿੰਘ ਰੋਡੇ, ਗੁਰਨਾਮ ਸਿੰਘ ਚੜੂਨੀ, ਰਕੇਸ਼ ਟਿਕੇਤ, ਡਾ. ਸਵੈਮਾਨ ਸਿੰਘ, ਦਰਸ਼ਨਪਾਲ, ਯੁੱਧਵੀਰ ਸਿੰਘ, ਕੁਲਵੰਤ ਸਿੰਘ ਸੰਧੂ ਵੱਲੋਂ ਪ੍ਰਗਟ ਸਿੰਘ, ਬੂਟਾ ਸਿੰਘ ਬੁਰਜ ਗਿੱਲ, ਮਨਜੀਤ ਸਿੰਘ ਰਾਏ, ਰੁਲਦੂ ਸਿੰਘ ਮਾਨਸਾ, ਬਲਦੇਵ ਸਿੰਘ ਨਿਹਾਲਗੜ੍ਹ, ਨਿਰਭੈ ਸਿੰਘ ਢੁਡੀਕੇ, ਹਰਜਿੰਦਰ ਸਿੰਘ ਟਾਂਡਾ, ਹਰਮੀਤ ਸਿੰਘ ਕਾਦੀਆਂ, ਕੁਲਦੀਪ ਸਿੰਘ ਵਜੀਦਪੁਰ, ਬਲਵੰਤ ਸਿੰਘ, ਮੁਕੇਸ਼ ਚੰਦਰ ਸ਼ਰਮਾ, ਜਗਵੀਰ ਸਿੰਘ ਚੌਹਾਨ, ਕਿਰਪਾ ਸਿੰਘ, ਸੁਖਪਾਲ ਸਿੰਘ ਡੋਫਰ, ਹਰਪਾਲ ਸਿੰਘ ਸੰਘਾ, ਮੇਜਰ ਸਿੰਘ ਪੁੰਨਾਵਾਲਾ, ਬਲਵਿੰਦਰ ਸਿੰਘ ਔਲਖ, ਕਿਰਨਜੀਤ ਸਿੰਘ ਸੇਖੋਂ, ਬੋਘ ਸਿੰਘ ਮਾਨਸਾ, ਮਨਜਿੰਦਰ ਸਿੰਘ ਬੁੱਟਰ, ਸੁੱਚਾ ਸਿੰਘ, ਹਰਦੇਵ ਸਿੰਘ ਸੰਧੂ, ਬਲਦੇਵ ਸਿੰਘ ਜੀਰਾ, ਕੰਵਲਪ੍ਰੀਤ ਸਿੰਘ ਪੰਨੂ, ਗੁਰਬਖ਼ਸ਼ ਸਿੰਘ ਬਰਨਾਲਾ, ਹਰਿੰਦਰ ਸਿੰਘ, ਗੁਰਮੇਲ ਸਿੰਘ, ਗੁਰਪ੍ਰੀਤ ਸਿੰਘ ਕੱਟਿਆਵਾਲੀ, ਬੀਬੀ ਜੇਬਾ ਖਾਨ ਝਾਰਖੰਡ, ਮਨਦੀਪ ਸਿੰਘ ਨਥਵਾਨ, ਬਲਜਿੰਦਰ ਸਿੰਘ ਬਿੱਟੂ ਆਦਿ ਸ਼ਾਮਲ ਸਨ। ਸਨਮਾਨ ਵਿਚ ਗੁਰੂ ਬਖ਼ਸ਼ਿਸ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ।

  ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਬੱਡੀ ਜਗਤ ਦੀਆਂ ਨਾਮਵਰ ਸ਼ਖ਼ਸੀਅਤਾਂ ਜਿਨ੍ਹਾਂ ਨੇ ਕਿਸਾਨੀ ਸੰਘਰਸ਼ ਵਿਚ ਲਗਾਤਾਰ ਸੇਵਾ ਨਿਭਾਈ, ਉਨ੍ਹਾਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸ਼ਖ਼ਸੀਅਤਾਂ ਵਿਚ  ਉੱਘੇ ਖੇਡ ਪ੍ਰਮੋਟਰ ਟੋਨੀ ਸੰਧੂ ਰੁੜਕ ਕਲਾਂ ਜਲੰਧਰ, ਗੁਰਪਾਲ ਸਿੰਘ ਪਾਲਾ ਖੇਡ ਪ੍ਰਮੋਟਰ, ਮੰਗ ਸਿੰਘ ਮੰਗੀ ਅੰਤਰਾਸ਼ਟਰੀ ਕਬੱਡੀ ਪਲੇਅਰ, ਤਰਿੰਦਰਜੀਤ ਸਿੰਘ, ਭੁਪਿੰਦਰ ਸਿੰਘ ਭਿੰਦਾ, ਮਨਜੋਤ ਸਿੰਘ ਆਦਿ ਸ਼ਾਮਲ ਹਨ।
  Published by:Krishan Sharma
  First published: