Bandi Singh Dastkhati Muhim: ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਜਥੇਬੰਦੀਆਂ ਵੱਲੋਂ ਲਗਾਤਾਰ ਸੰਘਰਸ਼ ਜਾਰੀ ਹੈ ਅਤੇ ਕੌਮੀ ਇਨਸਾਫ਼ ਮੋਰਚੇ ਵੱਲੋਂ ਮੋਹਾਲੀ ਚੰਡੀਗੜ੍ਹ ਸਰਹੱਦ 'ਤੇ ਧਰਨਾ ਵੀ ਲਗਾਇਆ ਹੋਇਆ ਹੈ। ਕੌਮੀ ਇਨਸਾਫ਼ ਮੋਰਚੇ ਵੱਲੋਂ ਇਨ੍ਹਾਂ ਬੰਦੀ ਸਿੱਖਾਂ ਦੀ ਰਿਹਾਈ ਲਈ ਦਸਤਖਤੀ ਮੁਹਿੰਮ ਵੀ ਅਰੰਭੀ ਗਈ ਹੈ, ਜਿਸ ਦਾ ਅੱਜ ਦੂਜਾ ਪੜਾਅ ਸ਼ੁਰੂ ਹੋਇਆ। ਇਸ ਦੂਜੇ ਪੜਾਅ ਦੀ ਸ਼ੁਰੂਆਤ ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹੇ ਅਤੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਦਸਤਖਤ ਕਰਕੇ ਕੀਤਾ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਸਬੰਧੀ ਫੇਸਬੁੱਕ 'ਤੇ ਪੋਸਟ ਸਾਂਝੀ ਕੀਤੀ ਹੈ। ਅਕਾਲੀ ਪ੍ਰਧਾਨ ਨੇ ਲਿਖਿਆ, ''ਬੰਦੀ ਸਿੰਘਾਂ ਦੀ ਰਿਹਾਈ ਲਈ ਵਿੱਢੇ ਸੰਘਰਸ਼ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਜਾ ਰਹੀ ਦਸਤਖ਼ਤ ਮੁਹਿੰਮ ਦੇ ਦੂਜੇ ਪੜਾਅ ਦੀ ਅਰੰਭਤਾ ਮੌਕੇ ਅੱਜ ਪ੍ਰਕਾਸ਼ ਸਿੰਘ ਬਾਦਲ ਸਾਹਿਬ ਨੇ ਸ਼੍ਰੋਮਣੀ ਕਮੇਟੀ ਵੱਲੋਂ ਤਿਆਰ ਕੀਤੇ ਫ਼ਾਰਮ 'ਤੇ ਦਸਤਖ਼ਤ ਕਰਕੇ ਕੇਂਦਰ ਅਤੇ ਸੂਬਿਆਂ ਦੀਆਂ ਸਰਕਰਾਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਪੁਰਜ਼ੋਰ ਅਪੀਲ ਕੀਤੀ।''
ਦੱਸ ਦੇਈਏ ਕਿ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਲਗਾਤਾਰ ਸੰਘਰਸ਼ ਕਰ ਰਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1 ਦਸੰਬਰ ਤੋਂ ਦਸਤਖ਼ਤੀ ਮੁਹਿੰਮ ਸ਼ੁਰੂ ਕੀਤੀ ਗਈ ਸੀ ਅਤੇ ਅੱਜ ਇਸਦਾ ਦੂਜਾ ਪੜਾਅ ਸ਼ੁਰੂ ਹੋਇਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bandi singh, Parkash Singh Badal, Shiromani Akali Dal, Sikh News, Sukhbir Badal