ਚੰਡੀਗੜ੍ਹ: Parkash singh Badal demad to punjab government: ਸ਼੍ਰੋਮਣੀ ਅਕਾਲੀ ਦਲ (akali Dal) ਦੇ ਸਰਪ੍ਰਸਤ ਅਤੇ ਪੰਜਾਬ ਦੇ 5 ਵਾਰ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ (Parkash Singh Badal) ਨੇ ਵਿਧਾਨ ਸਭਾ ਦੇ ਸਪੀਕਰ ਕੋਲ ਪੈਨਸ਼ਨ ਦੇ ਸਬੰਧ ਵਿੱਚ ਇੱਕ ਵੱਡੀ ਮੰਗ ਰੱਖੀ ਹੈ। ਅੱਜ ਪੰਜਾਬ ਦੀ ਨਵੀਂ ਚੁਣੀ ਭਗਵੰਤ ਮਾਨ ਸਰਕਾਰ (Mann Sarkar) ਦੇ ਵਿਧਾਨ ਸਭਾ ਸੈਸ਼ਨ ਦਾ ਪਹਿਲਾ ਦਿਨ ਹੈ ਅਤੇ ਇਸ ਦੌਰਾਨ ਹੀ ਪ੍ਰਕਾਸ਼ ਸਿੰਘ ਬਾਦਲ ਦੀ ਮੰਗ ਆਉਣਾ ਵੱਡੀ ਗੱਲ ਹੈ।
ਸਾਬਕਾ ਮੁੱਖ ਮੰਤਰੀ ਵੱਲੋਂ ਇਹ ਮੰਗ ਪਾਰਟੀ ਦੇ ਟਵਿੱਟਰ ਖਾਤੇ 'ਤੇ ਪੋਸਟ ਕਰਕੇ ਕੀਤੀ ਗਈ ਹੈ।
ਵੱਡੇ ਬਾਦਲ ਨੇ ਪੋਸਟ ਵਿੱਚ ਪੰਜਾਬ ਸਰਕਾਰ ਅਤੇ ਵਿਧਾਨ ਸਭਾ ਸਪੀਕਰ ਕੋਲੋਂ ਮੰਗ ਕੀਤੀ ਹੈ ਕਿ ਉਹ ਵਿਧਾਇਕ ਵੱਜੋਂ ਜਿਹੜੀ ਪੈਨਸ਼ਨ ਲੈ ਰਹੇ ਹਨ, ਉਸ ਨੂੰ ਪੰਜਾਬ ਦੇ ਲੋਕਾਂ ਦੇ ਹਿਤਾਂ ਲਈ ਵਰਤਿਆ ਜਾਵੇ।
ਉਨ੍ਹਾਂ ਅੱਗੇ ਕਿਹਾ ਕਿ ਇਹ ਕਿਸੇ ਵੀ ਹਾਲਤ ਵਿੱਚ ਉਨ੍ਹਾਂ ਨੂੰ ਨਾ ਭੇਜੀ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਹ ਵੱਖਰੇ ਤੌਰ 'ਤੇ ਲਿਖਤੀ ਵੀ ਬੇਨਤੀ ਭੇਜ ਰਹੇ ਹਨ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।