ਕੋਵਿਡ ਦੀਆਂ ਦੋਵੇਂ ਖ਼ੁਰਾਕਾਂ ਲੁਆ ਚੁੱਕੇ ਮੁਲਾਕਾਤੀਆਂ ਨੂੰ ਹੀ ਹੋਵੇਗੀ ਪੰਜਾਬ ਸਿਵਲ ਸਕੱਤਰੇਤ-1 ਅਤੇ 2 ਵਿੱਚ ਪ੍ਰਵੇਸ਼ ਦੀ ਆਗਿਆ

News18 Punjabi | News18 Punjab
Updated: July 22, 2021, 2:43 PM IST
share image
ਕੋਵਿਡ ਦੀਆਂ ਦੋਵੇਂ ਖ਼ੁਰਾਕਾਂ ਲੁਆ ਚੁੱਕੇ ਮੁਲਾਕਾਤੀਆਂ ਨੂੰ ਹੀ ਹੋਵੇਗੀ ਪੰਜਾਬ ਸਿਵਲ ਸਕੱਤਰੇਤ-1 ਅਤੇ 2 ਵਿੱਚ ਪ੍ਰਵੇਸ਼ ਦੀ ਆਗਿਆ
Test for Bulletin – Don’t Publish

Test for Bulletin – Don’t Publish

  • Share this:
  • Facebook share img
  • Twitter share img
  • Linkedin share img
ਚੰਡੀਗੜ੍ਹ: ਪੰਜਾਬ ਸਰਕਾਰ ਨੇ ਕੋਵਿਡ-19 ਦੀ ਦੂਜੀ ਲਹਿਰ ਨੂੰ ਸਫ਼ਲਤਾਪੂਰਵਕ ਨਜਿੱਠਣ ਮਗਰੋਂ ਪਾਬੰਦੀਆਂ ਨੂੰ ਘੱਟ ਕਰਦਿਆਂ ਕੋਵਿਡ ਦੀਆਂ ਦੋਵੇਂ ਖ਼ੁਰਾਕਾਂ ਲੁਆ ਚੁੱਕੇ ਮੁਲਾਕਾਤੀਆਂ ਨੂੰ ਪੰਜਾਬ ਸਿਵਲ ਸਕੱਤਰੇਤ-1 ਅਤੇ 2 ਵਿੱਚ ਪ੍ਰਵੇਸ਼ ਕਰਨ ਦੀ ਆਗਿਆ ਦੇਣ ਦਾ ਫ਼ੈਸਲਾ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਆਮ ਰਾਜ ਪ੍ਰਬੰਧ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਿਵਲ ਸਕੱਤਰੇਤ-1 ਅਤੇ 2 ਚੰਡੀਗੜ੍ਹ ਵਿੱਚ ਆਉਣ ਵਾਲੇ ਉਨ੍ਹਾਂ ਮੁਲਾਕਾਤੀਆਂ ਨੂੰ ਹੀ ਐਂਟਰੀ ਪਾਸ ਜਾਰੀ ਕੀਤੇ ਜਾਣਗੇ, ਜਿਨ੍ਹਾਂ ਨੇ ਕੋਵਿਡ-19 ਦੀਆਂ ਦੋਵੇਂ ਖ਼ੁਰਾਕਾਂ ਲੁਆ ਲਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਇਮਾਰਤਾਂ ਵਿੱਚ ਦਾਖ਼ਲੇ ਸਮੇਂ ਸਵਾਗਤੀ ਕਾਊਂਟਰਾਂ ਉਤੇ ਕੋਵਿਡ ਦੀ ਦਵਾਈ ਲੱਗਣ ਦਾ ਸਬੂਤ ਪੇਸ਼ ਕਰਨਾ ਲਾਜ਼ਮੀ ਹੋਵੇਗਾ।
Published by: Anuradha Shukla
First published: July 22, 2021, 2:42 PM IST
ਹੋਰ ਪੜ੍ਹੋ
ਅਗਲੀ ਖ਼ਬਰ