Home /News /punjab /

ਗੁਰਦਾਸਪੁਰ 'ਚ ਪੁਲਿਸ ਨੂੰ ਵੱਡੀ ਕਾਮਯਾਬੀ, 80 ਕਰੋੜ ਦੀ ਹੈਰੋਇਨ ਸਣੇ 4 ਅੜਿੱਕੇ ਚੜ੍ਹੇ

ਗੁਰਦਾਸਪੁਰ 'ਚ ਪੁਲਿਸ ਨੂੰ ਵੱਡੀ ਕਾਮਯਾਬੀ, 80 ਕਰੋੜ ਦੀ ਹੈਰੋਇਨ ਸਣੇ 4 ਅੜਿੱਕੇ ਚੜ੍ਹੇ

Youtube Video

Heroin: ਗੁਰਦਾਸਪੁਰ (Gurdaspur news) ਜ਼ਿਲ੍ਹੇ ਦੀ ਦੀਨਾਨਗਰ ਪੁਲਿਸ ਨੇ ਭਾਰੀ ਮਾਤਰਾ ਵਿੱਚ ਹੈਰੋਇਨ ਸਮੇਤ ਨਸ਼ੇ ਦੇ ਚਾਰ ਵੱਡੇ ਤਸਕਰਾਂ (4 smuggler arrest with 16 kg heroin) ਨੂੰ ਫੜਨ 'ਚ ਸਫਲਤਾ ਹਾਸਲ ਕੀਤੀ ਹੈ।

 • Share this:
  gurdਚੰਡੀਗੜ੍ਹ: Punjab Crime News: ਗੁਰਦਾਸਪੁਰ (Gurdaspur news) ਜ਼ਿਲ੍ਹੇ ਦੀ ਦੀਨਾਨਗਰ ਪੁਲਿਸ ਨੇ ਭਾਰੀ ਮਾਤਰਾ ਵਿੱਚ ਹੈਰੋਇਨ (heroin) ਸਮੇਤ ਨਸ਼ੇ ਦੇ ਚਾਰ ਵੱਡੇ ਤਸਕਰਾਂ (4 smuggler arrest with 16 kg heroin) ਨੂੰ ਫੜਨ 'ਚ ਸਫਲਤਾ ਹਾਸਲ ਕੀਤੀ ਹੈ। ਦੀਨਾਨਗਰ ਥਾਣੇ ਦੇ ਐਸਐਚਓ ਕਪਿਲ ਕੌਸ਼ਲ ਨੇ ਨੈਸਨਲ ਹਾਈਵੈ ਸੂਗਰ ਮਿੱਲ ਪਨਿਆੜ ਨੇੜੇ ਨਾਕੇਬੰਦੀ ਦੌਰਾਨ ਮਲਕੀਤ ਸਿੰਘ ਵਾਸੀ ਚੀਮਾ ਕਲਾਂ, ਤਰਨਤਾਰਨ ਜਿਸਦੇ ਸਬੰਧ ਪਾਕਿਸਤਾਨ ਵਿੱਚ ਬੈਠੇ ਸਮਗਲਰਾਂ ਨਾਲ ਹਨ ਤੇ ਇਹ ਵਾਇਆ ਜੰਮੂ ਕਸਮੀਰ ਆਪਣੇ ਬੰਦੇ ਭੇਜ ਕੇ ਭਾਰੀ ਮਾਤਰਾ ਵਿੱਚ ਹੈਰੋਇਨ ਮੰਗਵਾ ਕੇ ਅੱਗੇ ਵੇਚਣ ਦਾ ਧੰਦਾ ਕਰਦਾ ਹੈ।

  ਇਸ ਨੇ ਅੱਜ ਵੀ ਗੁਰਦਿੱਤ ਸਿੰਘ ਗਿੱਤਾ ਅਤੇ ਭੋਲਾ ਸਿੰਘ ਵਾਸੀ ਚੀਮਾ ਕਲਾਂ ਨੂੰ ਇਨੋਵਾ ਕਰਿਸਟਾ ਗੱਡੀ ਮਨਜਿੰਦਰ ਸਿੰਘ ਮੰਨਾ ਅਤੇ ਕੁਲਦੀਪ ਸਿੰਘ ਗੀਵੀ, ਕੀਪਾ ਵਾਸੀ ਕਾਜੀ ਕੋਟ ਰੋਡ ਤਰਨ ਤਾਰਨ ਨੂੰ ਇਨੋਵਾ ਗੱਡੀ ਤੇ ਜੰਮੂ ਵੱਲ ਹੈਰੋਇਨ ਲੈਣ ਭੇਜਿਆ ਹੋਇਆ ਹੈ, ਜੋ ਉੱਕਤ ਦੋਸੀ ਜੰਮੂ ਵਲੋਂ ਆਪਣੀਆਂ ਗੱਡੀਆਂ ਵਿੱਚ ਭਾਰੀ ਮਾਤਰਾ ਵਿੱਚ ਹੈਰੋਇਨ ਲੈ ਕੇ ਵਾਪਿਸ  ਆ ਰਹੇ ਹਨ।

  ਪੁਲਿਸ ਵੱਲੋਂ ਇਸ ਦੌਰਾਨ ਗੁਪਤ ਸੂਚਨਾ 'ਤੇ ਨਾਕੇਬੰਦੀ ਦਰਾਨ ਹਾਈਵੇ 'ਤੇ ਬਾਈਪਾਸ ਨੇੜੇ ਸਖ਼ਤ ਚੈਕਿੰਗ ਅਭਿਆਨ ਚਲਾਇਆ ਗਿਆ। ਇਸੇ ਦੌਰਾਨ ‌2 ਗੱਡੀਆਂ 'ਤੇ ਭਾਰੀ ਮਾਤਰਾ ਵਿੱਚ ਹੈਰੋਇਨ ਲੈ ਕੇ ਜਾ ਰਹੇ 4 ਆਰੋਪੀ ਪੁਲਿਸ ਦੇ ਹੱਥੇ ਚੜ੍ਹ ਗਏ। ਇਨ੍ਹਾਂ ਕੋਲੋਂ 16 ਕਿਲੋ ਤੋਂ ਵੱਧ ਦੀ ਹੈਰੋਇਨ ਬਰਾਮਦ ਹੋਈ ਹੈ, ਫਿਲਹਾਲ ਪੁਲਿਸ ਵੱਲੋ ਪੁਸ਼ਟੀ ਕੀਤੀ ਗਈ ਹੈ ਕਿ ਚਾਰ ਕਥਿਤ 16 ਕਿਲੋ ਤੋਂ ਵੱਧ ਹੈਰੋਇਨ ਨਾਲ ਫੜੇ ਗਏ ਹਨ ਅਤੇ ਇਹ ਨਸ਼ਾ ਤਸਕਰੀ ਦੇ ਵੱਡੇ ਮਗਰਮੱਛ ਹਨ।

  ਪੁਲਿਸ ਅਨੁਸਾਰ ਇਨ੍ਹਾਂ ਮੁਲਜ਼ਮਾਂ ਨੇ ਇਹ ਹੈਰੋਇਨ ਅੰਮ੍ਰਿਤਸਰ ਵਿਖੇ ਕਿਸੇ ਨੂੰ ਸਪਲਾਈ ਕਰਨੀ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਅਰੰਭ ਦਿੱਤੀ ਹੈੇ।
  Published by:Krishan Sharma
  First published:

  Tags: Crime news, Heroin, Punjab Police

  ਅਗਲੀ ਖਬਰ