ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਇੱਕ ਹੋਰ ਕਾਂਗਰਸੀ ਆਗੂ ਨੂੰ ਪਾਰਟੀ ਵਿਚੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਹੈ। ਪਾਰਟੀ ਵਿਚੋਂ ਕੱਢਿਆ ਗਿਆ ਆਗੂ ਪਟਿਆਲਾ ਜਿ਼ਲ੍ਹੇ ਨਾਲ ਸਬੰਧਤ ਨਰਿੰਦਰ ਸਿੰਘ ਲਾਲੀ ਦੱਸਿਆ ਜਾ ਰਿਹਾ ਹੈ। ਲਾਲੀ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਰੀਬੀ ਮੰਨਿਆ ਜਾਂਦਾ ਹੈ।
ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨ ਰਾਜਾ ਵੜਿੰਗ ਵੱਲੋਂ ਪਟਿਆਲਾ ਵਿੱਚ ਲਾਏ ਧਰਨੇ ਦੇ ਬਰਾਬਰ ਨਰਿੰਦਰ ਸਿੰਘ ਲਾਲੀ ਨੇ ਵੀ ਆਪਣਾ ਧਰਨਾ ਲਗਾ ਲਿਆ ਸੀ, ਜਿਸ ਤੋਂ ਬਾਅਦ ਅੱਜ ਲਾਲੀ ਨੂੰ ਪੰਜਾਬ ਕਾਂਗਰਸ ਪ੍ਰਧਾਨ ਨੇ ਕਾਰਵਾਈ ਕਰਦੇ ਹੋਏ ਬਾਹਰ ਦਾ ਰਸਤਾ ਵਿਖਾ ਦਿੱਤਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।