Home /News /punjab /

PM ਮੋਦੀ ਹੀ ਦੇਸ਼ ਅਤੇ ਗਰੀਬਾਂ ਲਈ ਭਲਾਈਦਾਤਾ: ਡਾ. ਵੇਰਕਾ ਨੇ ਕਿਹਾ; ਜੋ ਕੰਮ BJP ਦੇ 8 ਸਾਲਾਂ 'ਚ ਹੋਏ ਉਹ ਪਹਿਲਾਂ ਨਹੀਂ ਵੇਖੇ

PM ਮੋਦੀ ਹੀ ਦੇਸ਼ ਅਤੇ ਗਰੀਬਾਂ ਲਈ ਭਲਾਈਦਾਤਾ: ਡਾ. ਵੇਰਕਾ ਨੇ ਕਿਹਾ; ਜੋ ਕੰਮ BJP ਦੇ 8 ਸਾਲਾਂ 'ਚ ਹੋਏ ਉਹ ਪਹਿਲਾਂ ਨਹੀਂ ਵੇਖੇ

ਫਾਈਲ ਫੋਟੋ।

ਫਾਈਲ ਫੋਟੋ।

Punjab News: ਭਾਜਪਾ ਸਰਕਾਰ (BJp Government) ਦੇ 8 ਸਾਲ ਪੂਰੇ ਹੋਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੇ ਦੇਸ਼ ਅਤੇ ਗਰੀਬਾਂ ਦੀ ਭਲਾਈ ਲਈ ਜੋ ਕੰਮ ਕੀਤੇ ਹਨ, ਭਾਰਤ ਦੇ ਇਤਿਹਾਸ ਵਿਚ ਇਸ ਤੋਂ ਪਹਿਲਾਂ ਕਦੇ ਨਹੀਂ ਦੇਖਿਆ ਗਿਆ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਤੋਂ ਭਾਜਪਾ ਵਿਚ ਸ਼ਾਮਲ ਹੋਏ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਡਾ: ਰਾਜ ਕੁਮਾਰ ਵੇਰਕਾ (Dr. Raj Kumar Verka) ਨੇ ਫਾਜ਼ਿਲਕਾ (Fazilika Rally BJP) ਵਿਖੇ ਕੀਤੀ ਵਿਸ਼ਾਲ ਰੈਲੀ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਕੀਤਾ।

ਹੋਰ ਪੜ੍ਹੋ ...
 • Share this:
  ਚੰਡੀਗੜ੍ਹ/ ਫਾਜ਼ਿਲਕਾ: Punjab News: ਭਾਜਪਾ ਸਰਕਾਰ (BJp Government) ਦੇ 8 ਸਾਲ ਪੂਰੇ ਹੋਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੇ ਦੇਸ਼ ਅਤੇ ਗਰੀਬਾਂ ਦੀ ਭਲਾਈ ਲਈ ਜੋ ਕੰਮ ਕੀਤੇ ਹਨ, ਭਾਰਤ ਦੇ ਇਤਿਹਾਸ ਵਿਚ ਇਸ ਤੋਂ ਪਹਿਲਾਂ ਕਦੇ ਨਹੀਂ ਦੇਖਿਆ ਗਿਆ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਤੋਂ ਭਾਜਪਾ ਵਿਚ ਸ਼ਾਮਲ ਹੋਏ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਡਾ: ਰਾਜ ਕੁਮਾਰ ਵੇਰਕਾ (Dr. Raj Kumar Verka) ਨੇ ਫਾਜ਼ਿਲਕਾ (Fazilika Rally BJP) ਵਿਖੇ ਕੀਤੀ ਵਿਸ਼ਾਲ ਰੈਲੀ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਕੀਤਾ।

  ਇਸ ਰੈਲੀ ਵਿੱਚ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਕੁਮਾਰ ਜਿਆਣੀ, ਸਾਬਕਾ ਵਿਧਾਇਕ ਅਰੁਣ ਨਾਰੰਗ, ਪੂਰਨ ਜਲਾਲਾਬਾਦ, ਵੰਦਨਾ ਸੰਘਵਾਲ, ਜ਼ਿਲ੍ਹਾ ਪ੍ਰਧਾਨ ਰਾਕੇਸ਼ ਧੂੜੀਆ, ਜ਼ਿਲ੍ਹਾ ਜਨਰਲ ਸਕੱਤਰ ਅਸ਼ਵਨੀ ਫੁਟੇਲਾ, ਡਾ: ਸੁਬੋਧ ਵਰਮਾ ਨੇ ਡਾ: ਵੇਰਕਾ ਦਾ ਸਵਾਗਤ ਕੀਤਾ ਅਤੇ ਸਨਮਾਨਿਤ ਕੀਤਾ।

  ਫਾਜ਼ਿਲਕਾ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਡਾ: ਵੇਰਕਾ ਨੇ ਕਿਹਾ ਕਿ ਕਿਸਾਨਾਂ ਨੂੰ ਮਜਬੂਤ ਅਤੇ ਕਾਮਯਾਬ ਬਣਾਉਣ ਲਈ ਮੋਦੀ ਸਰਕਾਰ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਕਿਸਾਨ ਪਰਿਵਾਰਾਂ ਨੂੰ 1.82 ਲੱਖ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ, ਜਿਸ ਤਹਿਤ ਪੰਜਾਬ ਦੇ 23.38 ਲੱਖ ਕਿਸਾਨ ਲਾਭ ਮਿਲਿਆ। ਇਸੇ ਤਰ੍ਹਾਂ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਤਹਿਤ 37.52 ਕਰੋੜ ਕਿਸਾਨਾਂ ਦਾ ਬੀਮਾ ਕੀਤਾ ਗਿਆ ਹੈ। ਹੋਰ ਫ਼ਸਲਾਂ ਨੂੰ ਵੀ ਘੱਟੋ-ਘੱਟ ਸਮਰਥਨ ਮੁੱਲ ਤਹਿਤ ਜੋੜਿਆ ਗਿਆ ਅਤੇ ਘੱਟੋ-ਘੱਟ ਸਮਰਥਨ ਮੁੱਲ ਡੇਢ ਗੁਣਾ ਕਰ ਦਿੱਤਾ ਗਿਆ। ਇਸੇ ਤਰ੍ਹਾਂ ਡੀਏਪੀ ਫੂਡ ਵਿੱਚ 3300 ਰੁਪਏ ਪ੍ਰਤੀ ਕੁਇੰਟਲ ਦੀ ਸਬਸਿਡੀ ਵੀ ਦਿੱਤੀ ਗਈ।

  ਡਾ: ਵੇਰਕਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਤਹਿਤ ਔਰਤਾਂ ਨੂੰ 9 ਕਰੋੜ ਗੈਸ ਕੁਨੈਕਸ਼ਨ ਦਿੱਤੇ, ਜਿਸ ਦਾ ਪੰਜਾਬ ਦੀਆਂ 1.22 ਲੱਖ ਔਰਤਾਂ ਨੂੰ ਲਾਭ ਮਿਲਿਆ। ਜਨ-ਧਨ ਬੈਂਕ ਖਾਤਿਆਂ ਰਾਹੀਂ 25 ਕਰੋੜ ਔਰਤਾਂ ਨੂੰ ਬੈਂਕਾਂ ਨਾਲ ਜੋੜਿਆ ਗਿਆ, ਜਿਸ ਦਾ ਲਾਭ ਪੰਜਾਬ ਦੀਆਂ 78. 22 ਲੱਖ ਔਰਤਾਂ ਨੂੰ ਮਿਲਿਆ।

  ਡਾ: ਵੇਰਕਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਅਤੇ ਪੰਜਾਬੀਆਂ ਪ੍ਰਤੀ ਵਿਸ਼ੇਸ਼ ਸਨੇਹ ਹੈ, ਜਿਸ ਕਾਰਨ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਨਾਲ ਪੰਜਾਬੀਆਂ ਦੀ ਚਿਰੋਕਣੀ ਮੰਗ ਪੂਰੀ ਹੋਈ ਹੈ। ਲੰਮੇ ਸਮੇਂ ਬਾਅਦ 84 ਦੇ ਸਿੱਖ ਪੀੜਤਾਂ ਨੂੰ ਇਨਸਾਫ਼ ਮਿਲਿਆ ਹੈ। ਇਸੇ ਤਰ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400ਵਾਂ ਪ੍ਰਕਾਸ਼ ਪੁਰਬ ਪਹਿਲੀ ਵਾਰ ਲਾਲ ਕਿਲ੍ਹੇ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸੱਚੀ ਸ਼ਰਧਾਂਜਲੀ ਭੇਟ ਕਰਦੇ ਹੋਏ 26 ਦਸੰਬਰ ਨੂੰ ਵੀਰ ਬਾਲ ਦਿਵਸ ਐਲਾਨਿਆ ਗਿਆ। ਜਲ੍ਹਿਆਂਵਾਲਾ ਬਾਗ ਦਾ ਨਵੀਨੀਕਰਨ ਕੀਤਾ ਗਿਆ, ਮੋਦੀ ਸਰਕਾਰ ਨੇ ਅੰਮ੍ਰਿਤਸਰ ਸ਼੍ਰੀ ਦਰਬਾਰ ਸਾਹਿਬ ਦੇ ਲੰਗਰ 'ਤੇ GST ਮੁਆਫ ਕੀਤਾ।

  ਡਾ: ਵੇਰਕਾ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਇੰਨੀਆਂ ਪ੍ਰਾਪਤੀਆਂ ਹਨ ਕਿ ਉਨ੍ਹਾਂ ਨੂੰ ਪ੍ਰਗਟ ਕਰਨ ਲਈ ਜਿੰਨਾ ਸਮਾਂ ਲੱਗਦਾ ਹੈ, ਉਹ ਘੱਟ ਹੈ। ਉਨ੍ਹਾਂ ਕਿਹਾ ਕਿ ਅੱਜ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਪੰਜਾਬ ਦੇ ਘਰ-ਘਰ ਤੱਕ ਪਹੁੰਚਾਉਣ ਦੀ ਲੋੜ ਹੈ। ਡਾ: ਵੇਰਕਾ ਨੇ ਕਿਹਾ ਕਿ ਅੱਜ ਗਲਤੀ ਨਾਲ ਪੰਜਾਬ ਵਿੱਚ ਆਈ ਸਰਕਾਰ ਦਾ ਅਸਲੀ ਚਿਹਰਾ ਲੋਕਾਂ ਦੇ ਸਾਹਮਣੇ ਆ ਗਿਆ ਹੈ। ਲੋਕ ਅੱਜ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰਨ ਲੱਗ ਪਏ ਹਨ ਅਤੇ ਹੁਣ ਉਨ੍ਹਾਂ ਨੂੰ ਪਤਾ ਲੱਗ ਗਿਆ ਹੈ ਕਿ ਜੇਕਰ ਕੋਈ ਪੰਜਾਬ ਨੂੰ ਖੁਸ਼ਹਾਲੀ ਅਤੇ ਤਰੱਕੀ ਵੱਲ ਲਿਜਾ ਸਕਦਾ ਹੈ ਤਾਂ ਉਹ ਸਿਰਫ਼ ਮੋਦੀ ਸਰਕਾਰ ਹੈ।
  Published by:Krishan Sharma
  First published:

  Tags: BJP, Modi, Modi government, Narendra modi, Punjab BJP, Raj Kumar Verka

  ਅਗਲੀ ਖਬਰ