ਚੰਡੀਗੜ੍ਹ: Punjab News: ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਐਤਵਾਰ ਪੀਟੀਆਈ ਅਧਿਆਪਕ ਯੂਨੀਅਨ ਵੱਲੋਂ ਸੰਗਰੂਰ 'ਚ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਰਿਹਾਇਸ਼ੀ ਅੱਗੇ ਧਰਨਾ ਲਾ ਕੇ ਪ੍ਰਦਰਸ਼ਨ (Teacher Protest front fo CM House in Sangrur) ਕੀਤਾ ਜਾ ਰਿਹਾ ਹੈ। ਇਸ ਦੌਰਾਨ ਪਤਾ ਲੱਗਿਆ ਹੈ ਪ੍ਰਦਰਸ਼ਨ ਦੌਰਾਨ ਅਧਿਆਪਕਾਂ ਅਤੇ ਪੁਲਿਸ ਵਿਚਕਾਰ ਝੜਪ ਵੀ ਹੋਈ ਅਤੇ ਇੱਕ ਪ੍ਰਦਰਸ਼ਨਕਾਰੀ ਬੇਹੋਸ਼ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਇਸਦੇ ਨਾਲ ਹੀ ਹੁਣ ਪੀਟੀਆਈ ਯੂਨੀਅਨ 646 ਵੱਲੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਕੀਤੇ ਜਾ ਰਹੇ ਪ੍ਰਦਰਸ਼ਨ ਨੂੰ ਹਮਾਇਤ ਦੇਣ ਲਈ ਬੇਰੁਜ਼ਗਾਰ ਈਟੀਟੀ ਅਧਿਆਪਕ ਯੂਨੀਅਨ ਵੀ ਸੰਗਰੂਰ ਪੁੱਜ ਗਈ ਹੈ। ਹੁਣ ਦੋਵੇਂ ਯੂਨੀਅਨ ਵੱਲੋਂ ਇਕੱਠੇ ਸੰਘਰਸ਼ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਅਧਿਆਪਕਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਪੁਲਿਸ ਵੀ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਪੂਰੀ ਤਰ੍ਹਾਂ ਡੱਟੀ ਹੋਈ ਹੈ। ਪੁਲਿਸ ਨੇ ਜਬਰਦਸਤ ਬੈਰੀਕੇਡਿੰਗ ਲਗਾ ਦਿੱਤੀ ਹੈ।
ਇਸ ਤੋਂ ਪਹਿਲਾਂ ਸਵੇਰੇ ਪੁਲਿਸ ਅਤੇ ਅਧਿਆਪਕਾਂ ਵਿਚਾਲੇ ਪ੍ਰਦਰਸ਼ਨ ਦੌਰਾਨ ਝੜਪ ਵੀ ਹੋਈ, ਜਿਸ ਦੌਰਾਨ ਇੱਕ ਪ੍ਰਦਰਸ਼ਨਕਾਰੀ ਬੇਹੋਸ਼ ਹੋ ਗਿਆ। ਉਸ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Bhagwant Mann, Protest march, Punjab government, Teachers