• Home
  • »
  • News
  • »
  • punjab
  • »
  • CHANDIGARH PUNJAB AAM AADMI PARTY CONGRATULATES CHANNI SAID HOPEFULLY ALL THE PROMISES WILL BE FULFILLED KS

ਆਮ ਆਦਮੀ ਪਾਰਟੀ ਨੇ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ 'ਤੇ ਦਿੱਤੀ ਵਧਾਈ; ਕਿਹਾ; ਉਮੀਦ ਹੈ ਸਾਰੇ ਵਾਅਦੇ ਪੂਰੇ ਕਰੋਗੇ

  • Share this:
    ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਸੱਤਾਧਾਰੀ ਕਾਂਗਰਸ ਵੱਲੋਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦਿੱਤੀ ਹੈ। ਐਤਵਾਰ ਨੂੰ ਪਾਰਟੀ ਹੈੱਡਕੁਆਰਟਰ ਤੋਂ ਜਾਰੀ ਬਿਆਨ ਵਿੱਚ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਨ 'ਤੇ ਵਧਾਈ ਦਿੱਤੀ।

    ‘ਆਪ’ ਨੇ ਉਮੀਦ ਪ੍ਰਗਟ ਕੀਤੀ ਹੈ ਕਿ ਚਰਨਜੀਤ ਸਿੰਘ ਚੰਨੀ ਆਪਣੀ 4-5 ਮਹੀਨੇ ਦੀ ਪਾਰਟੀ ਦੌਰਾਨ 2017 ਦੀਆਂ ਚੋਣਾਂ ਮੌਕੇ ਕਾਂਗਰਸ ਵੱਲੋਂ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕਰਨਗੇ। ਕਿਉਂਕਿ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਸੱਤਾਧਾਰੀ ਕਾਂਗਰਸ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ।

    ਆਪ ਨੇ ਕਿਹਾ ਕਿ ਕਾਂਗਰਸ ਨੇ ਕੁਰਸੀ ਖੋਹਣ ਅਤੇ ਕੁਰਸੀ ਬਚਾਉਣ ਦੀ ਜੰਗ ਵਿੱਚ ਪਿਛਲੇ ਸਾਢੇ ਚਾਰ ਸਾਲਾਂ ਤੋਂ ਪੰਜਾਬ ਦੀ ਸਾਰੀ ਸਰਕਾਰੀ ਮਸ਼ੀਨਰੀ ਨੂੰ ਬਰਬਾਦ ਕਰ ਦਿੱਤਾ ਹੈ। ਪੰਜਾਬ ਅਤੇ ਪੰਜਾਬ ਦੇ ਲੋਕਾਂ ਨੂੰ ਇਸ ਦੀ ਭਾਰੀ ਕੀਮਤ ਚੁਕਾਉਣੀ ਪਈ ਹੈ। ਇਸ ਕਾਰਨ, ਆਮ ਆਦਮੀ ਪਾਰਟੀ ਨੂੰ ਉਮੀਦ ਹੈ ਕਿ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਵੱਲੋਂ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕਰਨਗੇ।
    Published by:Krishan Sharma
    First published: