
ਚੋਣਾਂ ਲਈ ਤਿਆਰ ਹਾਂ, BJP ਨਾਲ ਸੀਟਾਂ ਦੀ ਵੰਡ ਬਾਰੇ ਗੱਲ ਹੋਈ: ਕੈਪਟਨ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਨਵੀਂ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕਰਦਿਆਂ ਕਿਹਾ ਕਿ ਅਸੀਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਾਂ। ਕੈਪਟਨ ਨੇ ਬੁੱਧਵਾਰ ਨੂੰ ਪ੍ਰੈੱਸ ਕਾਨਫਰੰਸ 'ਚ ਕਿਹਾ, 'ਹਾਂ, ਮੈਂ ਨਵੀਂ ਪਾਰਟੀ ਬਣਾ ਰਿਹਾ ਹਾਂ। ਮੈਂ ਚੋਣ ਕਮਿਸ਼ਨ ਤੋਂ ਨਾਮ ਅਤੇ ਚੋਣ ਨਿਸ਼ਾਨ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਇਸ ਦਾ ਐਲਾਨ ਕਰਾਂਗਾ।'
'ਮੇਰੇ ਵਕੀਲ ਇਸ ‘ਤੇ ਕੰਮ ਕਰ ਰਹੇ ਹਨ।’ ਭਾਜਪਾ ਨਾਲ ਗਠਜੋੜ ਦੇ ਸਵਾਲ ‘ਤੇ ਅਮਰਿੰਦਰ ਨੇ ਕਿਹਾ, ‘ਮੈਂ ਕਦੇ ਵੀ ਭਾਜਪਾ ਨਾਲ ਗਠਜੋੜ ਦੀ ਗੱਲ ਨਹੀਂ ਕੀਤੀ। ਅਸੀਂ ਸੀਟ ਸ਼ੇਅਰਿੰਗ ਕਰ ਸਕਦੇ ਹਾਂ। ਹਾਲਾਂਕਿ ਇਸ ਸਬੰਧੀ ਭਾਜਪਾ ਨਾਲ ਕੋਈ ਗੱਲਬਾਤ ਨਹੀਂ ਹੋਈ ਹੈ ਪਰ ਮੈਂ ਇਸ ਬਾਰੇ ਸੋਚ ਰਿਹਾ ਹਾਂ।'
ਪੰਜਾਬ ਦੇ ਮੌਜੂਦਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਆਪਣੀ ਸਿਆਸੀ ਰੰਜਿਸ਼ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਆਪਣੇ ਵਾਅਦੇ ਨੂੰ ਦੁਹਰਾਇਆ ਕਿ ਉਹ ਜਿੱਥੋਂ ਵੀ ਚੋਣ ਲੜਨਗੇ, ਅਸੀਂ ਉਨ੍ਹਾਂ ਦਾ ਮੁਕਾਬਲਾ ਕਰਾਂਗੇ।
ਅਮਰਿੰਦਰ ਨੇ ਕਿਹਾ ਕਿ ਅਸੀਂ 117 ਸੀਟਾਂ 'ਤੇ ਚੋਣ ਲੜਾਂਗੇ, ਭਾਵੇਂ ਸੀਟਾਂ 'ਤੇ ਸਮਝੌਤਾ ਹੋਵੇ ਜਾਂ ਅਸੀਂ ਆਪਣੇ ਦਮ 'ਤੇ ਲੜਾਂਗੇ। ਕੇਂਦਰ ਸਰਕਾਰ ਵੱਲੋਂ ਸਰਹੱਦੀ ਰਾਜਾਂ ਵਿੱਚ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦਾ ਅਧਿਕਾਰ ਖੇਤਰ ਵਧਾ ਕੇ 50 ਕਿਲੋਮੀਟਰ ਕਰਨ ਦੇ ਫੈਸਲੇ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੁਰੱਖਿਆ ਬਲ ਦੇਸ਼ ਦੀ ਸੁਰੱਖਿਆ ਉਤੇ ਕੰਟਰੋਲ ਰੱਖਦੇ ਹਨ, ਕੋਈ ਵੀ ਸੂਬੇ 'ਤੇ ਕੰਟਰੋਲ ਕਰਨ ਨਹੀਂ ਆਇਆ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।