Home /News /punjab /

ਜਲੰਧਰ 'ਚ ਪੰਜਾਬ ਅਤੇ ਦਿੱਲੀ ਪੁਲਿਸ ਦਾ ਸਾਂਝਾ ਅਪ੍ਰੇਸ਼ਨ, ਗੰਨੇ ਦੇ ਖੇਤਾਂ 'ਚ ਲੁਕੇ 5 ਗੈਂਗਸਟਰ ਕਾਬੂ

ਜਲੰਧਰ 'ਚ ਪੰਜਾਬ ਅਤੇ ਦਿੱਲੀ ਪੁਲਿਸ ਦਾ ਸਾਂਝਾ ਅਪ੍ਰੇਸ਼ਨ, ਗੰਨੇ ਦੇ ਖੇਤਾਂ 'ਚ ਲੁਕੇ 5 ਗੈਂਗਸਟਰ ਕਾਬੂ

ਜਲੰਧਰ 'ਚ ਪੰਜਾਬ ਅਤੇ ਦਿੱਲੀ ਪੁਲਿਸ ਦਾ ਸਾਂਝਾ ਅਪ੍ਰੇਸ਼ਨ, ਗੰਨੇ ਦੇ ਖੇਤਾਂ 'ਚ ਲੁਕੇ 5 ਗੈਂਗਸਟਰ ਕਾਬੂ

5 Gangster Arrest in Jalandhar: ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਦੀ ਸੂਚਨਾ ਮਿਲੀ ਹੈ। ਮੰਗਲਵਾਰ ਨੂੰ ਪੰਜਾਬ ਅਤੇ ਦਿੱਲੀ ਪੁਲਿਸ ਨੇ ਆਦਮਪੁਰ-ਭੋਗਪੁਰ ਰੋਡ 'ਤੇ ਪਿੰਡ ਚੱਕ ਝੰਡੂ 'ਚ ਸਾਂਝੇ ਆਪ੍ਰੇਸ਼ਨ 'ਚ ਪੰਜ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਜਦੋਂ ਪੁਲਿਸ ਗੈਂਗਸਟਰਾਂ ਨੂੰ ਫੜਨ ਲਈ ਮੌਕੇ 'ਤੇ ਪਹੁੰਚੀ ਤਾਂ ਇਨ੍ਹਾਂ ਗੈਂਗਸਟਰਾਂ ਨੇ ਗੋਲੀਆਂ ਚਲਾ ਦਿੱਤੀਆਂ।

ਹੋਰ ਪੜ੍ਹੋ ...
  • Share this:

5 Gangster Arrest in Jalandhar: ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਦੀ ਸੂਚਨਾ ਮਿਲੀ ਹੈ। ਮੰਗਲਵਾਰ ਨੂੰ ਪੰਜਾਬ ਅਤੇ ਦਿੱਲੀ ਪੁਲਿਸ ਨੇ ਆਦਮਪੁਰ-ਭੋਗਪੁਰ ਰੋਡ 'ਤੇ ਪਿੰਡ ਚੱਕ ਝੰਡੂ 'ਚ ਸਾਂਝੇ ਆਪ੍ਰੇਸ਼ਨ 'ਚ ਪੰਜ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਜਦੋਂ ਪੁਲਿਸ ਗੈਂਗਸਟਰਾਂ ਨੂੰ ਫੜਨ ਲਈ ਮੌਕੇ 'ਤੇ ਪਹੁੰਚੀ ਤਾਂ ਇਨ੍ਹਾਂ ਗੈਂਗਸਟਰਾਂ ਨੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਵਿੱਚ ਪੁਲਿਸ ਨੂੰ ਵੀ ਗੋਲੀ ਚਲਾਉਣੀ ਪਈ। ਪੁਲੀਸ ਨੇ ਇਨ੍ਹਾਂ ਕੋਲੋਂ ਆਧੁਨਿਕ ਹਥਿਆਰ ਵੀ ਬਰਾਮਦ ਕੀਤੇ ਹਨ।

ਜਾਣਕਾਰੀ ਮੁਤਾਬਕ ਪੂਰਾ ਪਿੰਡ ਪੁਲਿਸ ਛਾਉਣੀ ’ਚ ਤਬਦੀਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਪਹਿਲਾਂ ਦੋ ਗੈਂਗਸਟਰਾਂ ਨੂੰ ਕਾਬੂ ਕੀਤਾ ਸੀ, ਜਿਨ੍ਹਾਂ ਵੱਲੋਂ ਦੱਸੇ ਟਿਕਾਣੇ ਉਤੋਂ ਪੁਲਿਸ ਨੇ ਦੋ ਹੋਰਾਂ ਨੂੰ ਕਾਬੂ ਕਰ ਲਿਆ ਹੈ।

ਪੁਲਿਸ ਨੇ ਇਨ੍ਹਾਂ ਨੂੰ ਪਿੰਡ ਨੇੜੇ ਲੱਗੇ ਕਮਾਦ ਵਿਚੋਂ ਕਾਬੂ ਕੀਤਾ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਦੇ ਇੱਕ ਘਰ ਵਿੱਚ ਛੇ ਦੇ ਕਰੀਬ ਗੈਂਗਸਟਰ ਲੁਕੇ ਹੋਏ ਹਨ, ਜਿਸ ਤੋਂ ਬਾਅਦ ਪੁਲਿਸ ਨੇ ਪਿੰਡ ਦੇ ਗੰਨੇ ਦੇ ਖੇਤਾਂ ਦੀ ਘੇਰਾਬੰਦੀ ਕਰ ਦਿੱਤੀ ਅਤੇ ਪਿੰਡ ਦੀਆਂ ਮੁੱਖ ਸੜਕਾਂ 'ਤੇ ਜਾਮ ਲਗਾ ਦਿੱਤਾ | ਪੁਲਿਸ ਨੇ ਫੜੇ ਗਏ ਗੈਂਗਸਟਰਾਂ ਨੂੰ ਪਹਿਲਾਂ ਆਤਮ ਸਮਰਪਣ ਕਰਨ ਦੀ ਚੇਤਾਵਨੀ ਦਿੱਤੀ ਪਰ ਗੈਂਗਸਟਰਾਂ ਨੇ ਗੋਲੀ ਚਲਾ ਦਿੱਤੀ, ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਫਾਇਰਿੰਗ ਕੀਤੀ, ਜਿਸ ਤੋਂ ਬਾਅਦ ਗੈਂਗਸਟਰ ਗੰਨੇ ਦੇ ਖੇਤਾਂ ਵਿੱਚ ਲੁਕ ਗਏ। ਪੁਲਿਸ ਨੇ ਇਨ੍ਹਾਂ ਗੈਂਗਸਟਰਾਂ ਨੂੰ ਡਰੋਨ ਰਾਹੀਂ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ 'ਚੋਂ ਦੋ ਗੈਂਗਸਟਰ ਦਿੱਲੀ ਪੁਲਿਸ ਨੂੰ ਲੋੜੀਂਦੇ ਸਨ। ਦਿੱਲੀ ਪੁਲਿਸ ਨੂੰ ਇਹ ਵੀ ਸ਼ੱਕ ਹੈ ਕਿ ਇਹ ਗੈਂਗਸਟਰ ਪੰਜਾਬ ਵਿੱਚ ਲੁਕੇ ਹੋਏ ਹਨ।

ਜਿ਼ਕਰਯੋਗ ਹੈ ਕਿ ਪਿਛਲੇ ਮਹੀਨੇ 8 ਅਕਤੂਬਰ ਨੂੰ ਸਰਹੱਦ ਦੇ ਨਾਲ ਲੱਗਦੇ ਪਿੰਡ ਕੋਟਲਾ ਬੋਜਾ ਸਿੰਘ ਵਿੱਚ ਬਬਲੂ ਨਾਮਕ ਗੈਂਗਸਟਰ ਨੂੰ ਕਾਬੂ ਕੀਤਾ ਗਿਆ ਸੀ। ਉਹ ਵੀ ਆਪਣੇ ਦੋ ਸਾਥੀਆਂ ਸਮੇਤ ਗੰਨੇ ਦੇ ਖੇਤਾਂ ਵਿੱਚ ਲੁਕ ਗਿਆ ਸੀ। ਇਸ ਦੌਰਾਨ ਗੈਂਗਸਟਰ ਬਬਲੂ ਜ਼ਖਮੀ ਹੋ ਗਿਆ। ਪੁਲਿਸ ਨੇ ਬਬਲੂ ਨੂੰ ਆਤਮ ਸਮਰਪਣ ਕਰਨ ਦੀ ਚਿਤਾਵਨੀ ਦਿੱਤੀ ਸੀ ਪਰ ਇਸ ਦੌਰਾਨ ਵੀ ਉਸ ਨੇ ਪੁਲਿਸ 'ਤੇ ਗੋਲੀਬਾਰੀ ਜਾਰੀ ਰੱਖੀ। ਪੁਲਿਸ ਨੂੰ ਵੀ ਜਵਾਬੀ ਕਾਰਵਾਈ ਕਰਨੀ ਪਈ।

Published by:Krishan Sharma
First published:

Tags: Crime news, Delhi Police, Gangsters, Punjab Police, Sidhu moosewala murder update