• Home
  • »
  • News
  • »
  • punjab
  • »
  • CHANDIGARH PUNJAB AND HARYANA HIGH COURT RESERVED JUDGMENT IN ORBIT AND NEW DEEP BUSES SEIZURE CASE KS

ਔਰਬਿਟ ਅਤੇ ਨਿਊ ਦੀਪ ਬਸਾਂ ਜ਼ਬਤੀ ਮਾਮਲੇ 'ਚ ਹਾਈਕੋਰਟ ਨੇ ਫੈਸਲਾ ਸੁਰੱਖਿਅਤ ਰੱਖਿਆ

ਵੀਰਵਾਰ ਸੁਣਵਾਈ ਦੌਰਾਨ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਉਪਰੰਤ ਫੈਸਲੇ ਨੂੰ ਸੁਰੱਖਿਅਤ ਰੱਖ ਲਿਆ ਹੈ। ਹਾਈਕੋਰਟ ਵੱਲੋਂ ਆਉਣ ਵਾਲੇ ਇੱਕ-ਦੋ ਦਿਨਾਂ ਅੰਦਰ ਮਾਮਲੇ ਵਿੱਚ ਆਪਣਾ ਫੈਸਲਾ ਸੁਣਾਇਆ ਜਾ ਸਕਦਾ ਹੈ।

  • Share this:
    ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਔਰਬਿਟ ਅਤੇ ਨਿਊ ਦੀਪ ਬਸਾਂ ਜ਼ਬਤ ਕਰਨ ਅਤੇ ਪਰਮਿਟ ਰੱਦ ਕੀਤੇ ਜਾਣ ਦੇ ਮਾਮਲੇ ਵਿੱਚ ਵੀਰਵਾਰ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਮਾਮਲੇ ਦੀ ਸੁਣਵਾਈ ਪਿੱਛੋਂ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ।

    ਜ਼ਿਕਰਯੋਗ ਹੈ ਕਿ ਟੈਕਸ (Tax) ਨਾ ਭਰਨ ਕਾਰਨ ਪੰਜਾਬ ਸਰਕਾਰ (Punjab Government) ਵੱਲੋਂ ਨਿਊ ਦੀਪ ਪ੍ਰਾਈਵੇਟ ਬੱਸ ਸਰਵਿਸ (New Deep Bus Service) ਦੇ ਪਰਮਿਟ (Permit) ਰੱਦ ਕਰ ਦਿੱਤੇ ਗਏ ਹਨ। ਇਸ ਵਿਰੁੱਧ ਦਾਇਰ ਪਟੀਸ਼ਨ 'ਤੇ ਪੰਜਾਬ ਹਰਿਆਣਾ ਹਾਈਕੋਰਟ ਹਾਈਕੋਰਟ (Punjab Haryana High Court) ਨੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਸਮੇਤ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ ਬਸਾਂ ਛੱਡਣ ਤੇ ਪਰਮਿਟ ਮੁੜ ਦੇਣ ਦੇ ਹੁਕਮ ਕੀਤੇ ਸਨ।

    ਵੀਰਵਾਰ ਸੁਣਵਾਈ ਦੌਰਾਨ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਉਪਰੰਤ ਫੈਸਲੇ ਨੂੰ ਸੁਰੱਖਿਅਤ ਰੱਖ ਲਿਆ ਹੈ। ਹਾਈਕੋਰਟ ਵੱਲੋਂ ਆਉਣ ਵਾਲੇ ਇੱਕ-ਦੋ ਦਿਨਾਂ ਅੰਦਰ ਮਾਮਲੇ ਵਿੱਚ ਆਪਣਾ ਫੈਸਲਾ ਸੁਣਾਇਆ ਜਾ ਸਕਦਾ ਹੈ।
    Published by:Krishan Sharma
    First published:
    Advertisement
    Advertisement